ਅਧਿਕਾਰੀਆਂ ਨੇ ਦਸਿਆ ਕਿ ਜਹਾਜ਼ ਨੂੰ ਸੁੰਨਸਾਨ ਖੇਤਰ ਵਿਚ ਲਿਜਾਇਆ ਗਿਆ ਅਤੇ ਸੁਰੱਖਿਆ ਏਜੰਸੀ ਦੇ ਕਰਮਚਾਰੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
Bomb Threat News: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਉਡਾਣ 'ਤੇ ਮੰਗਲਵਾਰ ਸਵੇਰੇ ਬੰਬ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਅਧਿਕਾਰੀਆਂ ਨੇ ਦਸਿਆ ਕਿ ਇਹ ਧਮਕੀ ਸਵੇਰੇ 5:30 ਵਜੇ ਦੇ ਕਰੀਬ ਮਿਲੀ ਜਦੋਂ ਜਹਾਜ਼ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਹਾਜ਼ ਵਿਚ ਸਵਾਰ ਯਾਤਰੀਆਂ ਨੂੰ ਐਮਰਜੈਂਸੀ ਐਗਜ਼ਿਟ ਦਰਵਾਜ਼ਿਆਂ ਰਾਹੀਂ ਬਾਹਰ ਕੱਢਿਆ ਗਿਆ।
ਅਧਿਕਾਰੀਆਂ ਨੇ ਦਸਿਆ ਕਿ ਜਹਾਜ਼ ਨੂੰ ਸੁੰਨਸਾਨ ਖੇਤਰ ਵਿਚ ਲਿਜਾਇਆ ਗਿਆ ਅਤੇ ਸੁਰੱਖਿਆ ਏਜੰਸੀ ਦੇ ਕਰਮਚਾਰੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
(For more Punjabi news apart from IndiGo Flight Gets Bomb Threat At Delhi Airport, stay tuned to Rozana Spokesman)