Operation Sindoor News: ਮੋਦੀ ਸਰਕਾਰ ਆਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਨੂੰ ਹਰ ਘਰ ਤੱਕ ਪਹੁੰਚਾਏਗੀ, 9 ਜੂਨ ਤੋਂ ਚੱਲੇਗੀ ਮੁਹਿੰਮ
Published : May 28, 2025, 8:25 am IST
Updated : May 28, 2025, 8:25 am IST
SHARE ARTICLE
Modi government will bring the success of Operation Sindoor to every home
Modi government will bring the success of Operation Sindoor to every home

Operation Sindoor News: ਸਰਕਾਰ ਔਰਤਾਂ ਨੂੰ ਤੋਹਫ਼ੇ ਵਜੋਂ ਦੇਵੇਗੀ ਸਿੰਦੂਰ

Modi government will bring the success of Operation Sindoor to every home: ਮੋਦੀ ਸਰਕਾਰ ਆਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਤਿਆਰੀ ਕਰ ਰਹੀ ਹੈ। ਇਸ ਤਹਿਤ ਔਰਤਾਂ ਨੂੰ ਤੋਹਫ਼ੇ ਵਜੋਂ ਸਿੰਦੂਰ ਦਿੱਤਾ ਜਾਵੇਗਾ। ਭਾਜਪਾ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ ਕਿ ਇਹ 9 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦਿਨ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ, ਭਾਵ ਮੋਦੀ ਦਾ 3.0 ਕਾਰਜਕਾਲ ਸ਼ੁਰੂ ਹੋਇਆ ਸੀ।

ਇਸ ਮੁਹਿੰਮ ਦਾ ਮੁੱਖ ਉਦੇਸ਼ ਮੋਦੀ 3.0 ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਲਈ, ਜਨਸੰਪਰਕ ਦੌਰਾਨ ਔਰਤਾਂ ਨੂੰ ਸਿੰਦੂਰ ਵੀ ਭੇਟ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਆਪ੍ਰੇਸ਼ਨ ਸਿੰਦੂਰ ਨੂੰ ਉਜਾਗਰ ਕਰਨ ਵਾਲੇ ਪੈਂਫਲੇਟ ਵੀ ਵੰਡੇ ਜਾਣਗੇ। ਇਸ ਮੁਹਿੰਮ ਵਿੱਚ ਸਾਰੇ ਕੇਂਦਰੀ ਮੰਤਰੀ, ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੇ ਸੰਸਦ ਮੈਂਬਰ ਅਤੇ ਸੰਗਠਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

ਇਸ ਮਹੀਨੇ ਭਰ ਚੱਲਣ ਵਾਲੇ ਪ੍ਰੋਗਰਾਮ ਵਿੱਚ, ਸਾਰੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਵਿੱਚ ਰੋਜ਼ਾਨਾ 15-20 ਕਿਲੋਮੀਟਰ ਯਾਤਰਾ ਕਰਨਗੇ ਅਤੇ ਮੰਤਰੀ ਹਫ਼ਤੇ ਵਿੱਚ ਦੋ ਦਿਨ ਜਨਸੰਪਰਕ ਲਈ 20-25 ਕਿਲੋਮੀਟਰ ਦੀ ਯਾਤਰਾ ਕਰਨਗੇ।

(For more news apart from 'Operation Sindoor News ’ latest news latest news, stay tune to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement