ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ 'ਤੇ ਰੱਖਿਆ ਹਰੀ ਨਗਰ ਦੀ ਪਾਰਕ ਦਾ ਨਾਮ
Published : Jun 28, 2018, 1:52 pm IST
Updated : Jun 28, 2018, 1:52 pm IST
SHARE ARTICLE
Jagdeep Singh With Others
Jagdeep Singh With Others

ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ ਦੀ ਅਗਵਾਈ ਹੇਠ ਇਲਾਕੇ ਦੇ........

ਨਵੀਂ ਦਿੱਲੀ :  ਰਾਮਗੜ੍ਹੀਆ ਬੋਰਡ ਦਿੱਲੀ ਦੇ ਅਹੁਦੇਦਾਰ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ ਦੀ ਅਗਵਾਈ ਹੇਠ ਇਲਾਕੇ ਦੇ ਵਿਧਾਇਕ ਜਗਦੀਪ ਸਿੰਘ ਨੂੰ ਬੀਤੇ ਦਿਨੀਂ ਮਿਲੇ ਤੇ ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਹਰੀ ਨਗਰ ਦੇ ਇਕ ਪਾਰਕ ਦਾ ਨਾਮ ਪਿਛਲੇ ਕਈ ਵਰ੍ਹਿਆਂ ਤੋਂ ਸ. ਜੱਸਾ ਸਿੰਘ ਰਾਮਗੜ੍ਹੀਆ ਲਿਖਿਆ ਹੋਇਆ ਸੀ ਪਰ ਪਿਛਲੇ ਬੀਤੇ ਕੁਝ ਸਮੇਂ ਤੋਂ ਉਸ ਦਾ ਨਾਮ ਜੱਸਾ ਸਿੰਘ ਪਾਰਕ ਲਿਖ ਦਿੱਤਾ ਗਿਆ ਹੈ, ਜਿਸ ਕਰਕੇ ਸਮੁਚੀ ਰਾਮਗੜ੍ਹੀਆ ਬਰਾਦਰੀ ਦੇ ਮੰਨਾਂ ਦੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਸੀ। ਇਸ ਸਬੰਧੀ ਬੋਰਡ ਦੇ ਅਹੁਦੇਦਾਰਾਂ ਨੇ ਐਮ.ਐਲ.ਏ ਜਗਦੀਪ ਸਿੰਘ ਨੂੰ ਇਕ ਮੰਗ ਪੱਤਰ ਵੀ ਸੌਂਪਿਆ, ਜਿਸ ਉਪਰ ਪੂਰੀ ਘੋਖ ਕਰਦਿਆਂ ਪੁਰਾਣੇ ਸਰਕਾਰੀ ਰਿਕਾਰਡ ਮੁਤਾਬਕ ਉਨ੍ਹਾਂ ਨੇ ਅਜ ਇਸ ਪਾਰਕ ਦਾ ਨਾਲ ਸ. ਜੱਸਾ ਸਿੰਘ ਰਾਮਗੜ੍ਹੀਆ ਰੱਖਦਿਆਂ ਬੋਰਡ ਦੇ ਉਪਰ ਲਿਖਵਾ ਵੀ ਦਿਤਾ। ਇਸ ਮੌਕੇ ਰਾਮਗੜ੍ਹੀਆ ਬੋਰਡ ਦੇ ਆਗੂਆਂ ਨੇ ਵਿਧਾਇਕ ਜਗਦੀਪ ਸਿੰਘ ਦਾ ਫੁਲਾਂ ਦੇ ਗੁਲਦਸਤਿਆਂ ਨਾਲ ਤੇ ਸਿਰੋਪਉ ਦੇ ਕੇ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਦਾ ਧਨਵਾਦ ਵੀ ਕੀਤਾ। ਇਸ ਮੌਕੇ ਜਗਦੀਪ ਸਿੰਘ ਨੇ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਹਰ ਵਰ੍ਹੇ ਇਸ ਪਾਰਕ ਵਿਚ ਵਡੇ ਪੱਧਰ ਤੇ ਮੇਲਾ ਲਗਾਇਆ ਜਾਇਆ ਕਰੇਗਾ ਤੇ ਦਿੱਲੀ ਸਰਕਾਰ ਵਲੋਂ ਹਰ ਪ੍ਰਕਾਰ ਦੀ ਮਦਦ ਵੀ ਕੀਤੀ ਜਾਵੇਗੀ। ਇਸ ਮੌਕੇ ਜਤਿੰਦਰ ਪਾਲ ਸਿੰਘ ਗਾਗੀ ਨੇ ਕਿਹਾ ਕਿ ਜੋ ਤੁਸੀਂ ਸਾਡਾ ਆਇਆ ਸਾਰਿਆ ਦਾ ਮਾਣ ਰੱਖਿਆਂ ਹੈ ਅਤੇ ਸਾਡੀ ਉਪਰੋਕਤ ਮੰਗ ਨੂੰ ਪੂਰਾ ਕੀਤਾ ਹੈ ਇਸ ਲਈ ਅਸੀਂ ਤੁਹਾਡਾ ਤਹਿ ਦਿਲੋਂ ਧਨਵਾਦ ਕਰਦੇ ਹਾਂ ਤੇ ਤੁਹਾਡੇ ਨਾਲ ਸਹਿਯੋਗ ਦੇਣ ਲਈ ਹਮੇਸ਼ਾ ਤਤਪਰ ਰਹਾਂਗੇ।ਇਸ ਮੌਕੇ ਬੋਰਡ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ, ਚੇਅਰਮੈਨ ਗੁਰਸ਼ਰਨ ਸਿੰਘ ਸੰਧੂ, ਸਕੱਤਰ ਜਨਰਲ ਹਰਦਿੱਤ ਸਿੰਘ ਗੋਬਿੰਦਪੁਰੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਦਿੱੱਲੀ ਕਮੇਟੀ ਮੈਂਬਰ ਤੇ ਰਾਮਗੜ੍ਹੀਆ ਬੈਂਕ ਦੀ ਵਾਈਸ ਚੇਅਰਮੈਨ ਬੀਬੀ ਰਣਜੀਤ ਕੌਰ, ਰਾਮਗੜ੍ਹੀਆ ਬੈਂਕ ਦੇ ਚੇਅਰਮੈਨ ਅਜੀਤ ਸਿੰਘ ਸਿਹਰਾ, ਅਵਤਾਰ ਸਿੰਘ ਕਲਸੀ, ਜਗਜੀਤ ਸਿੰਘ ਮੁੱਦੜ, ਬਲਵਿੰਦਰ ਸਿੰਘ ਤਲਵੰਡੀ, ਅਮਰਜੀਤ ਸਿੰਘ ਮਨਕੂ, ਹਰਵਿੰਦਰ ਸਿੰਘ ਸੋਖੀ, ਸਵਰਨਜੀਤ ਸਿੰਘ, ਸੁਰਜੀਤ ਸਿੰਘ ਵਿਲਖੂ, ਉਧਮ ਸਿੰਘ ਨਾਗੀ, ਸੋਰਬ ਸਿੰਘ, ਕੇਵਲ ਸਿੰਘ, ਸਤਨਾਮ ਸਿੰਘ ਵਿਰਦੀ ਤੇ ਸੁਰਿੰਦਰ ਸਿੰਘ ਸੋਧ ਆਦਿ ਮੌਜੂਦ ਸਨ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement