
ਭਾਜਪਾ ਅਪਣੇ ਚੰਦੇ ਅਤੇ 'ਸੀਪੀਸੀ ਨਾਲ ਸਬੰਧ' ਦਾ ਜਵਾਬ ਦੇਵੇ
ਨਵੀਂ ਦਿੱਲੀ, 27 ਜੂਨ : ਕਾਂਗਰਸ ਨੇ ਸਨਿਚਰਵਾਰ ਨੂੰ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵਲੋਂ 'ਰਾਜੀਵ ਗਾਂਧੀ ਫਾਉਂਡੇਸ਼ਨ' (ਆਰਜੀਐਫ) ਨਾਲ ਜੁੜੇ ਦੋਸ਼ਾਂ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਭਾਜਪਾ ਨੇ ਖੁਦ ਨੂੰ ਚੋਣ ਬਾਂਡਾਂ ਰਾਹੀਂ ਮਿਲੇ ਚੰਦੇ ਪ੍ਰਾਪਤ ਕੀਤੇ ਅਤੇ ਚੀਨ ਦੀ ਕਮਿਊਨਿਸਟ ਪਾਰਟੀ (ਸੀ ਪੀ ਸੀ) ਨਾਲ ਅਪਣੇ ਸੰਬੰਧਾਂ ਬਾਰੇ ਜਵਾਬ ਦੇਣਾ ਚਾਹੀਦਾ ਹੈ।
ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਨੱਡਾ ਦੇ 10 ਪ੍ਰਸ਼ਨਾਂ ਦੇ ਜਵਾਬ ਵਿਚ 10 ਪ੍ਰਸ਼ਨ ਪੁੱਛੇ ਅਤੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ਰੋਜ਼ਾਨਾ ਕਾਂਗਰਸ ਉੱਤੇ ਦੋਸ਼ ਲਗਾ ਰਹੀ ਹੈ ਕਿ ਉਹ ਚੀਨੀ ਹਮਲੇ ਦੇ ਮੁੱਦੇ ਉੱਤੇ ਮੋਦੀ ਸਰਕਾਰ ਦੀ ਨਾਕਾਮੀ ਤੋਂ ਧਿਆਨ ਹਟਾ ਰਹੀ ਹੈ। ਉਨ੍ਹਾਂ ਨੇ ਇਕ ਬਿਆਨ ਵਿਚ ਕਿਹਾ, “ਅਫਸੋਸ ਦੀ ਗੱਲ ਹੈ ਕਿ ਭਾਜਪਾ ਪ੍ਰਧਾਨ ਜੇ ਪੀ ਨੱਡਾ ਕੌਮੀ ਸੁਰੱਖਿਆ ਅਤੇ ਖੇਤਰੀ ਅਖੰਡਤਾ ਦੇ ਮੁੱਦਿਆਂ ਵਲ ਧਿਆਨ ਹਟਾਉਣ ਵਿਚ ਅਸਫਲ ਰਹਿਣ ਕਾਰਨ ਅਪਣਾ ਰਾਜਨੀਤਿਕ ਸੰਤੁਲਨ ਗੁਆ ਚੁੱਕੇ ਹਨ।”
ਇਹ ਸਭ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਕਾਂਗਰਸ ਅਤੇ ਦੇਸ਼ ਵਾਸੀ ਮੋਦੀ ਸਰਕਾਰ ਤੋਂ ਸਾਡੀ ਮਾਤ ਭੂਮੀ ਵਿਚ ਚੀਨੀ ਘੁਸਪੈਠ ਬਾਰੇ ਸਵਾਲ ਕਰਨਾ ਬੰਦ ਕਰ ਦੇਣ।