
ਦੁਨੀਆ ਭਰ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਜਾਰੀ ਹੈ। ਇਸ ਦੌਰਾਨ ਇਹ ਬਿਮਾਰੀ ਹਰ ਉਮਰ ਦੇ ਲੋਕਾਂ ਨੂੰ ਅਪਣੀ ਚਪੇਟ ਵਿਚ ਲੈ ਰਹੀ ਹੈ।
ਨਵੀਂ ਦਿੱਲੀ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਜਾਰੀ ਹੈ। ਇਸ ਦੌਰਾਨ ਇਹ ਬਿਮਾਰੀ ਹਰ ਉਮਰ ਦੇ ਲੋਕਾਂ ਨੂੰ ਅਪਣੀ ਚਪੇਟ ਵਿਚ ਲੈ ਰਹੀ ਹੈ। ਕਈ ਖੋਜਕਰਤਾ ਪਹਿਲਾਂ ਤੋਂ ਹੀ ਇਹ ਕਹਿੰਦੇ ਆ ਰਹੇ ਹਨ ਕਿ ਆਮਤੌਰ ‘ਤੇ ਬੱਚੇ ਕੋਰੋਨਾ ਵਾਇਰਸ ਨਾਲ ਗੰਭੀਰ ਰੂਪ ਤੋਂ ਪੀੜਤ ਨਹੀਂ ਹੁੰਦੇ। ਹੁਣ ਇਸ ਸਟਡੀ ਵਿਚ ਪੁਸ਼ਟੀ ਹੋਈ ਹੈ ਕਿ ਬਹੁਤ ਘੱਟ ਬੱਚਿਆਂ ਨੂੰ ਕੋਰੋਨਾ ਦੇ ਗੰਭੀਰ ਰੂਪ ਨਾਲ ਜੂਝਣਾ ਪੈਂਦਾ ਹੈ।
Corona virus
ਖੋਜ ਵਿਚ ਇਹ ਵੀ ਪਤਾ ਚੱਲਿਆ ਹੈ ਕਿ ਜੇਕਰ ਕਿਸੇ ਬੱਚੇ ਵਿਚ ਕੋਰੋਨਾ ਦੇ ਗੰਭੀਰ ਲੱਛਣ ਆਉਂਦੇ ਹਨ ਅਤੇ ਆਈਸੀਯੂ ਵਿਚ ਇਲ਼ਾਜ ਦੀ ਲੋੜ ਪੈਂਦੀ ਹੈ, ਫਿਰ ਵੀ ਉਹਨਾਂ ਦੀ ਮੌਤ ਦੀ ਸੰਭਾਵਨਾ ਕਾਫੀ ਘੱਟ ਹੁੰਦੀ ਹੈ। ਹਾਲਾਂਕਿ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਕੋਰੋਨਾ ਨਾਲ ਪੀੜਤ ਹੋਣ ਵਾਲੇ ਬੱਚਿਆਂ ‘ਤੇ ਲੰਬੇ ਸਮੇਂ ਵਿਚ ਕੀ ਅਸਰ ਪੈਂਦਾ ਹੈ, ਇਸ ਨੂੰ ਸਮਝਣ ਲਈ ਹੋਰ ਖੋਜ ਦੀ ਲੋੜ ਹੈ।
Corona virus
ਇਕ ਖੋਜ ਵਿਚ ਦੱਸਿਆ ਗਿਆ ਹੈ ਕਿ ਖੋਜਕਰਤਾਵਾਂ ਨੇ ਯੂਰੋਪ ਦੇ 20 ਦੇਸ਼ਾਂ ਦੇ ਬੱਚਿਆਂ ਅਤੇ ਨੌਜਵਾਨਾਂ ਦੇ ਅੰਕੜੇ ਇਕੱਠੇ ਕੀਤੇ। ਕੋਰੋਨਾ ਨਾਲ ਸੰਕਰਮਿਤ ਕੁਲ 582 ਬੱਚਿਆਂ ਅਤੇ ਨੌਜਵਾਨਾਂ ਦੇ ਅੰਕੜਿਆਂ ਦੀ ਸਟਡੀ ਕੀਤੀ ਗਈ। ਸਟਡੀ ਵਿਚ ਪਤਾ ਚੱਲਿਆ ਕਿ ਜ਼ਿਆਦਾਤਰ ਬੱਚਿਆਂ ਵਿਚ ਕੋਰੋਨਾ ਦੇ ਹਲਕੇ ਲੱਛਣ ਹੀ ਰਹੇ ਹਨ। ਇਸ ਦੇ ਨਾਲ ਹੀ ਬੱਚਿਆਂ ਵਿਚ ਮੌਤ ਦੀ ਦਰ ਇਕ ਫੀਸਦੀ ਤੋਂ ਵੀ ਘੱਟ ਦੇਖਣ ਨੂੰ ਮਿਲੀ ਹੈ।
Corona virus
ਸਟਡੀ ਵਿਚ ਇਹ ਵੀ ਪਤਾ ਚੱਲਿਆ ਹੈ ਕਿ ਆਈਸੀਯੂ ਵਿਚ ਭਰਤੀ ਹੋਣ ਦੀ ਸੰਭਾਵਨਾ ਲੜਕਿਆਂ, ਨਵਜੰਮੇ ਬੱਚਿਆਂ ਜਾਂ ਪਹਿਲਾਂ ਤੋਂ ਕਿਸੇ ਬਿਮਾਰੀ ਨਾਲ ਜੂਝ ਰਹੇ ਬੱਚਿਆਂ ਵਿਚ ਜ਼ਿਆਦਾ ਹੁੰਦੀ ਹੈ।ਉੱਥੇ ਹੀ ਸਟਡੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਜ਼ਿਆਦਾਤਰ ਬੱਚਿਆਂ ਵਿਚ ਕੋਈ ਲੱਛਣ ਨਹੀਂ ਦਿਖਾਈ ਦਿੰਦਾ।
Corona virus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ