ਦੁਨੀਆਂ ਭਰ 'ਚ ਕਰੋਨਾ ਦਾ ਕਹਿਰ, ਕਰੋੜ ਤੋਂ ਪਾਰ ਪਹੁੰਚਿਆ ਪੀੜਤਾਂ ਦਾ ਅੰਕੜਾ!
Published : Jun 28, 2020, 9:44 pm IST
Updated : Jun 28, 2020, 9:44 pm IST
SHARE ARTICLE
Corona Virus
Corona Virus

498,952 ਲੋਕਾਂ ਦੀ ਮੌਤ ਹੋਈ

ਨਵੀਂ ਦਿੱਲੀ : ਛੇ ਮਹੀਨਿਆਂ ਤੋਂ ਤਬਾਹੀ ਮਚਾ ਰਹੇ ਕੋਰੋਨਾ ਵਾਇਰਸ ਨੇ ਦੁਨੀਆਂ ਦੇ ਇਕ ਕਰੋੜ ਲੋਕਾਂ ਨੂੰ ਅਪਣੇ ਲਪੇਟੇ ਵਿਚ ਲੈ ਲਿਆ ਹੈ। ਦੁਨੀਆਂ ਵਿਚ ਕੁੱਲ ਪੀੜਤਾਂ ਦੀ ਗਿਣਤੀ ਇਕ ਕਰੋੜ ਹੋ ਗਈ ਹੈ। ਲਗਭਗ ਹਰ ਦੇਸ਼ ਇਸ ਵਾਇਰਸ ਦਾ ਸ਼ਿਕਾਰ ਹੈ। ਵਰਲਡੋਮੀਟਰ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਹੁਣ ਤਕ ਪੂਰੇ ਵਿਸ਼ਵ ਵਿਚ ਕੋਰੋਨਾ ਦੇ 10,000,051 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 498,952 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 54,14,646 ਲੋਕ ਸਿਹਤਯਾਬ ਹੋ ਚੁੱਕੇ ਹਨ।

coronaviruscoronavirus

ਇਸ ਤੋਂ ਇਲਾਵਾ ਪੂਰੀ ਦੁਨੀਆਂ ਵਿਚ ਹੁਣ ਤਕ 40,86,947 ਪ੍ਰਭਾਵਿਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿਚੋਂ 57,706 ਕੋਰੋਨਾ ਪ੍ਰਭਾਵਿਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 5 ਸੱਭ ਤੋਂ ਜ਼ਿਆਦਾ ਪ੍ਰਭਾਵਤ ਦੇਸ਼ਾਂ 'ਚ ਭਾਰਤ ਚੌਥੇ ਨੰਬਰ 'ਤੇ ਹੈ।

Corona virus infection cases crosses 97 lakhs Corona virus

ਸੱਭ ਤੋਂ ਪਹਿਲੇ ਨੰਬਰ 'ਤੇ ਅਮਰੀਕਾ (2,576,929), ਦੂਜੇ ਨੰਬਰ 'ਤੇ ਬ੍ਰਾਜ਼ੀਲ (1,284,214), ਤੀਜੇ ਨੰਬਰ 'ਤੇ (627,646) ਚੌਥੇ 'ਤੇ ਭਾਰਤ (529,274) ਅਤੇ ਪੰਜਵੇ ਨੰਬਰ ਬ੍ਰਿਟੇਨ (310,250) ਸ਼ਾਮਲ ਹੈ। ਅਜੇ ਤਕ ਇਸ ਦੀ ਕੋਈ ਵੈਕਸੀਨ ਨਹੀਂ ਬਣੀ ਹੈ, ਇਸ ਤੋਂ ਇਲਾਵਾ ਕਈ ਦੇਸ਼ਾਂ ਵਿਚ ਇਸ ਦੀ ਖੋਜ ਨੂੰ ਲੈ ਕੇ ਕਈ ਪ੍ਰੀਖਣ ਕੀਤੇ ਜਾ ਰਹੇ ਹਨ।

Corona virus Corona virus

ਕੋਰੋਨਾ ਅਜਿਹਾ ਕਹਿਰ ਵਰਤਾ ਰਿਹਾ ਹੈ ਕਿ ਅਮਰੀਕਾ ਅਤੇ ਰੂਸ ਵਰਗੇ ਦੇਸ਼ ਵੀ ਇਸ ਅੱਗੇ ਬੇਵੱਸ ਹਨ। ਅਮਰੀਕੀ ਮਹਾਂਦੀਪ ਵਿਚ ਹਰ ਦਿਨ ਇਕ ਲੱਖ ਦੇ ਕਰੀਬ ਕੇਸ ਸਾਹਮਣੇ ਆਉਂਦੇ ਹਨ। ਦੁਨੀਆਂ ਵਿਚ ਹਰ ਦਿਨ ਤਕਰੀਬਨ 1.80 ਲੱਖ ਮਾਮਲੇ ਆ ਰਹੇ ਹਨ। ਕੋਵਿਡ -19 ਦਾ ਪਹਿਲਾ ਮਾਮਲਾ ਪਿਛਲੇ ਸਾਲ ਚੀਨ ਵਿਚ ਆਇਆ ਸੀ। ਭਾਰਤ ਵਿਚ ਵਾਇਰਸ ਇਸ ਸਾਲ 30 ਜਨਵਰੀ ਨੂੰ ਆਇਆ ਸੀ। ਭਾਰਤ ਵਿਚ ਇਸ ਵੇਲੇ ਸਾਢੇ ਪੰਜ ਲੱਖ ਦੇ ਕਰੀਬ ਕੇਸ ਸਾਹਮਣੇ ਆ ਚੁੱਕੇ ਹਨ।

Corona VirusCorona Virus

ਵਰਲਡਮੀਟਰ ਅਨੁਸਾਰ ਸਨਿਚਰਵਾਰ ਸਵੇਰੇ ਵਿਸ਼ਵ ਵਿਚ ਕੋਰੋਨਾ ਦੇ ਕੁੱਲ 98.98 ਲੱਖ ਮਾਮਲੇ ਸਾਹਮਣੇ ਆਏ ਸਨ। ਰਾਤ 11.38 ਵਜੇ ਤਕ, ਦੁਨੀਆਂ ਵਿਚ 1.02 ਲੱਖ ਨਵੇਂ ਕੇਸ ਆਏ। ਇਸ ਨਾਲ ਕੁਲ ਕੇਸਾਂ ਦਾ ਅੰਕੜਾ ਇਕ ਕਰੋੜ ਨੂੰ ਪਾਰ ਕਰ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement