
ਹਾਲਾਂਕਿ ਉਨ੍ਹਾਂ ਨੇ ਆਪਣੇ ਦਾਅਵੇ ਦੇ ਸਮਰਥਨ 'ਚ ਕੋਈ ਅੰਕੜੇ ਜਾਂ ਦਸਤਾਵੇਜ਼ ਪੇਸ਼ ਨਹੀਂ ਕੀਤੇ ਹਨ
ਬਲੀਆ-ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਰਾਮ ਇਕਬਾਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਦੀ ਪਹਿਲੀ ਲਹਿਰ ਤੋਂ ਸਬਕ ਨਾ ਲੈਣ ਕਾਰਨ ਦੂਜੀ ਲਹਿਰ ਕਾਰਨ ਸੂਬੇ 'ਚ ਦਸ ਲੱਖ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਦਾਅਵੇ ਦੇ ਸਮਰਥਨ 'ਚ ਕੋਈ ਅੰਕੜੇ ਜਾਂ ਦਸਤਾਵੇਜ਼ ਪੇਸ਼ ਨਹੀਂ ਕੀਤੇ ਹਨ।
ਇਹ ਵੀ ਪੜ੍ਹੋ-ਭਾਰਤ ਲਈ ਝਟਕਾ, ਕੋਵਿਡਸ਼ੀਲਡ ਲਵਾਉਣ ਵਾਲਿਆਂ ਨੂੰ EU ਨਹੀਂ ਦੇਵੇਗਾ ਵੈਕਸੀਨ ਪਾਸਪੋਰਟ
ਇਕਬਾਲ ਨੇ ਕਿਹਾ ਕਿ ਸਿਹਤ ਵਿਭਾਗ ਨੇ ਕੋਰੋਨਾ ਦੀ ਪਹਿਲੀ ਲਹਿਰ ਤੋਂ ਸਬਕ ਨਹੀਂ ਲਿਆ ਜਿਸ ਕਾਰਨ ਦੂਜੀ ਲਹਿਰ ਦੌਰਾਨ ਵੱਡੀ ਗਿਣਤੀ 'ਚ ਪੀੜਤਾਂ ਦੀ ਮੌਤ ਹੋਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹਾ ਕੋਈ ਪਿੰਡ ਨਹੀਂ ਹੈ ਜਿਥੇ ਕੋਰੋਨਾ ਇਨਫੈਕਸ਼ਨ ਕਾਰਨ 10 ਲੋਕਾਂ ਦੀ ਮੌਤ ਨਾ ਹੋਈ ਹੋਵੇ।
Former bjp mla ram iqbal
ਇਹ ਵੀ ਪੜ੍ਹੋ-ਓਵੈਸੀ ਦਾ ਐਲਾਨ, ਉੱਤਰ ਪ੍ਰਦੇਸ਼ 'ਚ 100 ਸੀਟਾਂ 'ਤੇ ਉਮੀਦਵਾਰ ਉਤਾਰੇਗੀ AIMIM
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਵੱਡੀ ਆਬਾਦੀ ਵਾਲੇ ਪਿੰਡਾਂ 'ਚ ਇਹ ਗਿਣਤੀ ਕਈ ਗੁਣਾ ਜ਼ਿਆਦਾ ਹੈ ਅਤੇ ਸ਼ਹਿਰਾਂ 'ਚ ਤਾਂ ਵੱਡੀ ਗਿਣਤੀ 'ਚ ਲੋਕਾਂ ਦੀ ਮੌਤ ਹੋਈ ਹੈ। ਉਨ੍ਹਾਂ ਨੇ ਭਾਜਪਾ 'ਚ ਦੂਜੇ ਦਲਾਂ 'ਚ ਸ਼ਾਮਲ ਹੋਣ ਵਾਲੇ ਨੇਤਾਵਾਂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਭਾਜਪਾ 'ਚ ਸਮੇਂ ਦੇ ਨਾਲ ਬਦਲਾਅ ਹੋ ਗਿਆ ਹੈ ਅਤੇ ਆਊਟਸੋਰਸਿੰਗ ਕਰ ਕੇ ਆਏ ਦੂਜੇ ਦਲਾਂ ਦੇ ਨੇਤਾਵਾਂ ਦਾ ਦਬਦਬਾ ਹੋ ਗਿਆ ਹੈ। ਜਿਨ੍ਹਾਂ ਨੇ ਰਾਮ ਮੰਦਰ ਨੂੰ ਲੈ ਕੇ ਇਤਰਾਜ਼ਯੋਗ ਬਿਆਨ ਦਿੱਤੇ ਸਨ , ਅੱਜ ਉਹ ਯੋਗੀ ਸਰਕਾਰ 'ਚ ਕੈਬਨਿਟ ਮੰਤਰੀ ਬਣ ਗਏ ਹਨ।
ਇਹ ਵੀ ਪੜ੍ਹੋ-ਆਪਣੇ ਪਾਸਪੋਰਟ ਨੂੰ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਇੰਝ ਕਰੋ ਲਿੰਕ
Coronavirus
ਸਿੰਘ ਨੇ ਇਨਫੈਕਸ਼ਨ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੇ ਰਿਸ਼ਤੇਦਾਰਾਂ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੀ ਮੰਗ ਵੀ ਕੀਤੀ ਹੈ। ਸਾਬਕਾ ਵਿਧਾਇਕ ਨੇ ਦੋਸ਼ ਲਾਇਆ ਹੈ ਕਿ ਬਲੀਆ ਜ਼ਿਲ੍ਹੇ 'ਚ ਸਿਹਤ ਵਿਭਾਗ ਦੀ ਪੂਰੀ ਵਿਵਸਥਾ ਖਰਾਬ ਹੋ ਗਈ ਹੈ ਅਤੇ ਆਜ਼ਾਦੀ ਦੇ 75 ਸਾਲ ਬਾਅਦ ਵੀ 34 ਲੱਖ ਆਬਾਦੀ ਵਾਲੇ ਇਸ ਜ਼ਿਲ੍ਹੇ ਦੇ ਹਸਪਤਾਲਾਂ 'ਚ ਨਾਲ ਤਾਂ ਡਾਕਟਰ ਹਨ ਅਤੇ ਨਾ ਹੀ ਦਵਾਈਆਂ।
ਇਹ ਵੀ ਪੜ੍ਹੋ-ਹਾਂਗਕਾਂਗ 'ਚ 16 ਜਹਾਜ਼ਾਂ ਨੂੰ ਲੱਗੀ ਅੱਗ ਤੇ 10 ਕਿਸ਼ਤੀਆਂ ਡੁੱਬੀਆਂ