ਸਪੈਸ਼ਲ ਸੈੱਲ ਨੇ 1 ਲੱਖ ਦੇ ਇਨਾਮੀ ਗੁਰਜੋਤ ਸਿੰਘ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ
Published : Jun 28, 2021, 10:32 am IST
Updated : Jun 28, 2021, 10:32 am IST
SHARE ARTICLE
Gurjot Singh arrested in connection with Red Fort violence
Gurjot Singh arrested in connection with Red Fort violence

ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਤੋਂ 1 ਲੱਖ ਦੇ ਇਨਾਮੀ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਵੀਂ ਦਿੱਲੀ: ਲਾਲ ਕਿਲ੍ਹਾ ਹਿੰਸਾ (Red Fort violence) ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ (Delhi Police Special Cell) ਨੇ ਅੰਮ੍ਰਿਤਸਰ ਤੋਂ 1 ਲੱਖ ਦੇ ਇਨਾਮੀ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ (Gurjot Singh arrested) ਕੀਤਾ ਹੈ। ਦਿੱਲੀ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਜੋਤ ਸਿੰਘ ਦੇ ਸਿਰ 'ਤੇ 1 ਲੱਖ ਰੁਪਏ ਦਾ ਇਨਾਮ ਸੀ।

Red Fort CaseRed Fort 

ਹੋਰ ਪੜ੍ਹੋ: ਅੰਬ ਦੀਆਂ ਕੀਮਤਾਂ ਘਟਣ 'ਤੇ ਕਿਸਾਨਾਂ ਨੇ ਜ਼ਾਹਿਰ ਕੀਤਾ ਗੁੱਸਾ, ਕਈ ਕੁਇੰਟਲ ਅੰਬ ਸੜਕਾਂ 'ਤੇ ਸੁੱਟੇ 

ਉਸ ਨੂੰ 26 ਜਨਵਰੀ ਦੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ (Amritsar) ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਲਾਲ ਕਿਲ੍ਹੇ ’ਤੇ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਕੁਝ ਦਿਨ ਪਹਿਲਾਂ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ (Supplementary chargesheet) ਦਾਖਲ ਕੀਤੀ ਸੀ।

Gurjot SinghGurjot Singh

ਇਹ ਵੀ ਪੜ੍ਹੋ -  ਬ੍ਰਿਟੇਨ 'ਚ 10 ਸਾਲਾ ਲੜਕੀ ਨੇ ਦਿੱਤਾ ਬੱਚੀ ਨੂੰ ਜਨਮ

ਇਸ ਤੋਂ ਪਹਿਲਾਂ 17 ਮਈ ਨੂੰ 3,224 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ ਅਤੇ ਸਿੱਧੂ ਸਣੇ 16 ਲੋਕਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਅਪੀਲ ਕੀਤੀ ਗਈ ਸੀ। ਪੁਲਿਸ ਨੇ ਦੀਪ ਸਿੱਧੂ (Deep Sidhu) ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਪੁਲਿਸ ਨੇ ਲਾਲ ਕਿਲ੍ਹਾ ਹਿੰਸਾ (Red Fort violence) ਮਾਮਲੇ ਵਿਚ ਦੀਪ ਸਿੱਧੂ, ਜੁਗਰਾਤ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ 1 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement