ਦਿੱਲੀ ਹਵਾਈ ਅੱਡੇ ਤੋਂ 2 ਦੱਖਣੀ ਅਫਰੀਕੀ ਨਾਗਰਿਕਾਂ ਤੋਂ 126 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Published : Jun 28, 2021, 9:10 pm IST
Updated : Jun 28, 2021, 9:27 pm IST
SHARE ARTICLE
Heroin
Heroin

ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਦੱਖਣੀ ਅਫਰੀਕੀ ਨਾਗਰਿਕਾਂ ਤੋਂ ਵੱਡੀ ਗਿਣਤੀ 'ਚ ਹੈਰੋਇਨ ਬਰਾਮਦ ਹੋਈ ਜਿਸ ਦੀ ਕੀਮਤ 126 ਕਰੋੜ ਰੁਪਏ ਦੱਸੀ ਜਾ ਰਹੀ

ਨਵੀਂ ਦਿੱਲੀ-ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਦੱਖਣੀ ਅਫਰੀਕੀ ਨਾਗਰਿਕਾਂ ਤੋਂ ਵੱਡੀ ਗਿਣਤੀ 'ਚ ਹੈਰੋਇਨ ਬਰਾਮਦ ਹੋਈ ਜਿਸ ਦੀ ਕੀਮਤ 126 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ-ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਹੀ ਭਿੜੇ AAP ਤੇ Congress ਆਗੂ

ਇਕ ਯਾਤਰੀ ਤੋਂ 8 ਕਿਲੋਗ੍ਰਾਮ ਅਤੇ ਦੂਜੇ ਤੋਂ 10 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਸੋਮਵਾਰ ਨੂੰ ਜਾਰੀ ਇਕ ਆਧਿਕਾਰਕ ਬਿਆਨ 'ਚ ਕਿਹਾ ਗਿਆ ਹੈ ਕਿ ਦੋਸ਼ੀ ਤਸਕਰੀ ਰਾਹੀਂ ਨਸ਼ੀਲੇ ਪਦਾਰਥਾਂ ਨੂੰ ਦੇਸ਼ 'ਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਸਨ। ਸਰਹੱਦ ਟੈਕਸ ਵਿਭਾਗ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਸੀ ਕਿ ਯਾਤਰੀਆਂ ਦੇ ਸਾਮਾਨ ਦੀ ਜਾਂਚ ਕਰਨ ਤੋਂ ਬਾਅਦ ਚਿੱਟੇ ਰੰਗ ਦਾ ਪਾਊਡਰ ਮਿਲਿਆ ਜੋ ਕਿ ਹੈਰੋਇਨ ਸੀ। 

HerionHeroin 

ਇਹ ਵੀ ਪੜ੍ਹੋ-'ਪੰਜਾਬ ਨੂੰ ਕੰਗਾਲ ਬਣਾ ਰਹੇ ਹਨ ਗ਼ਲਤ ਢੰਗ ਨਾਲ ਕੀਤੇ ਬਿਜਲੀ ਸਮਝੌਤੇ, ਤੁਰੰਤ ਹੋਣੇ ਚਾਹੀਦੇ ਹਨ ਰੱਦ'

ਬਿਆਨ ਮੁਤਾਬਕ ਦੋਵੇਂ ਦੋਸ਼ੀ ਇਕ ਗਿਹੋਰ ਦੇ ਮੈਂਬਰ ਹਨ। ਟੈਕਸ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਬਿਆਨ ਮੁਤਾਬਕ ਦੋਵੇਂ ਦੋਸ਼ੀ ਜੋਹਾਨਿਸਬਰਗ ਤੋਂ ਦੋਹਾ ਹੁੰਦੇ ਹੋਏ ਇਥੇ ਸ਼ਨੀਵਾਰ ਨੂੰ ਪਹੁੰਚੇ ਉਸ ਵੇਲੇ ਉਨ੍ਹਾਂ ਨੂੰ ਫੜ੍ਹ ਲਿਆ ਗਿਆ। 

ਇਹ ਵੀ ਪੜ੍ਹੋ-ਸੁਖਬੀਰ ਬਾਦਲ ਨੇ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Location: India, Delhi, New Delhi

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement