ਮੁਕੇਸ਼ ਅੰਬਾਨੀ ਨੇ ਰਿਲਾਇੰਸ Jio ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Published : Jun 28, 2022, 6:27 pm IST
Updated : Jun 28, 2022, 7:03 pm IST
SHARE ARTICLE
 Mukesh Ambani resigns from Reliance Jio
Mukesh Ambani resigns from Reliance Jio

ਆਕਾਸ਼ ਅੰਬਾਨੀ ਹੋਣਗੇ ਨਵੇਂ ਚੇਅਰਮੈਨ

 

ਮੁੰਬਈ- ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਜੀਓ ਇਨਫੋਕਾਮ ਦੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। Jio Infocomm ਮੁੱਖ ਕੰਪਨੀ Jio ਪਲੇਟਫਾਰਮ ਦੀ ਸਹਾਇਕ ਕੰਪਨੀ ਹੈ। ਇਸ ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਆਕਾਸ਼ ਅੰਬਾਨੀ ਨੂੰ ਜੀਓ ਇਨਫੋਕਾਮ ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਕੰਪਨੀ ਦੇ ਬੋਰਡ ਨੇ ਆਕਾਸ਼ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

Mukesh AmbaniMukesh Ambani

ਬੋਰਡ ਆਫ ਡਾਇਰੈਕਟਰਜ਼ ਦੀ 27 ਜੂਨ ਨੂੰ ਹੋਈ ਮੀਟਿੰਗ ਵਿਚ ਉਨ੍ਹਾਂ ਦੇ ਨਾਂ ’ਤੇ ਮੋਹਰ ਲੱਗੀ। ਇਸ ਤੋਂ ਪਹਿਲਾਂ ਆਕਾਸ਼ ਅੰਬਾਨੀ ਬੋਰਡ 'ਚ ਗੈਰ-ਕਾਰਜਕਾਰੀ ਨਿਰਦੇਸ਼ਕ ਦੇ ਤੌਰ 'ਤੇ ਕੰਮ ਕਰ ਰਹੇ ਸਨ। ਕੰਪਨੀ ਵੱਲੋਂ ਮੰਗਲਵਾਰ ਨੂੰ ਸਟਾਕ ਐਕਸਚੇਂਜ 'ਚ ਕੀਤੀ ਗਈ ਫਾਈਲਿੰਗ 'ਚ ਇਹ ਗੱਲ ਸਾਹਮਣੇ ਆਈ ਹੈ।

ਬ੍ਰਾਊਨ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿਚ ਗ੍ਰੈਜੂਏਟ ਆਕਾਸ਼ ਅੰਬਾਨੀ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਮੁਕੇਸ਼ ਅੰਬਾਨੀ ਕੰਪਨੀ ਦੀ ਪ੍ਰਧਾਨਗੀ ਦੇਖ ਰਹੇ ਸਨ। ਬੋਰਡ ਨੇ ਚੇਅਰਮੈਨ ਦੇ ਅਹੁਦੇ ਤੋਂ ਮੁਕੇਸ਼ ਅੰਬਾਨੀ ਦਾ ਅਸਤੀਫ਼ਾ ਵੀ ਸਵੀਕਾਰ ਕਰ ਲਿਆ ਹੈ। ਇਸ ਨਿਯੁਕਤੀ ਨੂੰ ਨਵੀਂ ਪੀੜ੍ਹੀ ਨੂੰ ਅਗਵਾਈ ਸੌਂਪਣ ਵਜੋਂ ਦੇਖਿਆ ਜਾ ਰਿਹਾ ਹੈ। ਮੁਕੇਸ਼ ਅੰਬਾਨੀ ਜੀਓ ਪਲੇਟਫਾਰਮਸ ਲਿਮਟਿਡ ਦੇ ਚੇਅਰਮੈਨ ਬਣੇ ਰਹਿਣਗੇ।

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement