ਮ੍ਰਿਤਕ 'ਚ 3 ਬੱਚਿਆਂ ਦੀਆਂ ਹਨ ਲਾਸ਼ਾਂ
ਦਤੀਆ: ਮੱਧ ਪ੍ਰਦੇਸ਼ ਦੇ ਦਤੀਆ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇਕ ਮਿੰਨੀ ਟਰੱਕ ਨਦੀ ਵਿਚ ਡਿੱਗ ਗਿਆ। ਮਿੰਨੀ ਟਰੱਕ ਵਿਚ ਕਰੀਬ 43 ਲੋਕ ਸਵਾਰ ਸਨ। ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਹੈ। ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਨ੍ਹਾਂ ਵਿਚੋਂ 3 ਲਾਸ਼ਾਂ ਬੱਚਿਆਂ ਦੀਆਂ ਹਨ। 10 ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਬੁੱਧਵਾਰ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਟਰੱਕ ਪੁਲ ਨੂੰ ਪਾਰ ਕਰ ਰਿਹਾ ਸੀ ਕਿ ਅਚਾਨਕ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ।
ਇਹ ਵੀ ਪੜ੍ਹੋ: ਫਿਰੋਜ਼ਪੁਰ: ਮਾਪਿਆਂ ਨਾਲ ਝੋਨਾ ਲਵਾ ਰਹੀ ਲੜਕੀ ਨੂੰ ਮੋਟਰ ਤੋਂ ਲੱਗਿਆ ਕਰੰਟ, ਮੌਤ
ਕਲੈਕਟਰ ਸੰਜੇ ਕੁਮਾਰ ਨੇ ਦਸਿਆ ਕਿ ਪਰਿਵਾਰ ਵਿਆਹ ਲਈ ਗਵਾਲੀਅਰ ਦੇ ਪਿੰਡ ਭਲੇਟੀ ਤੋਂ ਟੀਕਮਗੜ੍ਹ ਦੇ ਜਾਟਾਰਾ ਪਿੰਡ ਜਾ ਰਿਹਾ ਸੀ। ਸਾਰੇ ਮੰਗਲਵਾਰ ਰਾਤ ਨੂੰ ਟਰੱਕ 'ਚ ਸਵਾਰ ਹੋ ਕੇ ਰਵਾਨਾ ਹੋਏ ਸਨ। ਨਦੀ ਉੱਤੇ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਆਵਾਜਾਈ ਲਈ ਨੇੜੇ ਹੀ ਇਕ ਰੈਂਪ ਬਣਾਇਆ ਗਿਆ ਸੀ। ਮੀਂਹ ਕਾਰਨ ਰੈਂਪ ’ਤੇ ਇਕ ਤੋਂ ਦੋ ਫੁੱਟ ਪਾਣੀ ਆ ਗਿਆ ਸੀ। ਡਰਾਈਵਰ ਨੇ ਰੈਂਪ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਵੀ ਨਾਂਹ ਕਰ ਦਿੱਤੀ ਪਰ ਉਹ ਨਾ ਸੁਣਿਆ। ਕੁਝ ਦੂਰ ਜਾ ਕੇ ਟਰੱਕ ਪਲਟ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ, ਤਲਾਸ਼ੀ ਲੈਣ ਤੋਂ ਬਾਅਦ ਪਾਕਿ ਰੇਂਜਰਾਂ ਦੇ ਕੀਤਾ ਹਵਾਲੇ
ਟਰੱਕ ਨਦੀ ਵਿਚ ਡਿੱਗਣ ਤੋਂ ਬਾਅਦ ਮੱਧ ਪ੍ਰਦੇਸ਼ ਸਰਕਾਰ ਨੇ ਪੀੜਤਾਂ ਲਈ ਮਦਦ ਦਾ ਵਧਾਇਆ ਹੈ। ਸੂਬੇ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਹਾਦਸੇ 'ਚ ਮਾਰੇ ਗਏ ਲੋਕਾਂ ਲਈ 4 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪ੍ਰਵਾਰਾਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਸਿਆ ਕਿ ਮਿੰਨੀ ਟਰੱਕ ਹਾਦਸੇ ਦੇ ਜ਼ਖਮੀਆਂ ਦਾ ਦਤੀਆ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।