ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ: ਗੰਨੇ ਦਾ ਭਾਅ ਵਧਾ ਕੇ 315 ਰੁਪਏ ਪ੍ਰਤੀ ਕੁਇੰਟਲ ਕੀਤਾ ਤੈਅ
Published : Jun 28, 2023, 4:12 pm IST
Updated : Jun 28, 2023, 4:13 pm IST
SHARE ARTICLE
Image: For representation purpose only.
Image: For representation purpose only.

ਕਿਸਾਨਾਂ ਲਈ 3.70 ਲੱਖ ਕਰੋੜ ਰੁਪਏ ਦਾ ਪੈਕੇਜ ਜਾਰੀ

 

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁਧਵਾਰ ਨੂੰ 2023-24 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫ.ਆਰ.ਪੀ.) ਵਿਚ 10 ਰੁਪਏ ਦਾ ਵਾਧਾ ਕਰਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿਤਾ ਹੈ। ਐਫ਼.ਆਰ.ਪੀ. ਉਹ ਘੱਟੋ-ਘੱਟ ਮੁੱਲ ਹੈ ਜੋ ਖੰਡ ਮਿੱਲਾਂ ਨੂੰ ਗੰਨਾ ਕਿਸਾਨਾਂ ਨੂੰ ਅਦਾ ਕਰਨਾ ਪੈਂਦਾ ਹੈ। ਗੰਨੇ ਦਾ ਸੀਜ਼ਨ ਅਕਤੂਬਰ ਤੋਂ ਸ਼ੁਰੂ ਹੁੰਦਾ ਹੈ।

ਇਹ ਵੀ ਪੜ੍ਹੋ: ਬੇਰਹਿਮੀ ਦੀਆਂ ਹੱਦਾਂ ਪਾਰ: ਦੋਸ਼ੀ ਨੇ ਬਲਾਤਕਾਰ ਤੋਂ ਬਾਅਦ ਨਾਬਾਲਗ ਦੇ ਗੁਪਤ ਅੰਗ 'ਚ ਭਰਿਆ ਕੱਚ 

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਨੇ 2023-24 ਦੇ ਸੀਜ਼ਨ ਲਈ ਗੰਨੇ ਦਾ ਉਚਿਤ ਅਤੇ  ਲਾਭਕਾਰੀ ਮੁੱਲ 10 ਰੁਪਏ ਪ੍ਰਤੀ ਕੁਇੰਟਲ ਵਧਾ ਕੇ 315 ਰੁਪਏ ਪ੍ਰਤੀ ਕੁਇੰਟਲ ਕਰ ਦਿਤਾ ਹੈ। ਮੰਤਰੀ ਮੰਡਲ ਨੇ ਕਿਸਾਨਾਂ ਦੇ ਹਿੱਤ ਵਿਚ ਮਿੱਟੀ ਦੀ ਉਤਪਾਦਕਤਾ ਵਧਾਉਣ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਯੋਜਨਾਵਾਂ ਨੂੰ ਪ੍ਰਵਾਨਗੀ ਦਿਤੀ ਹੈ।

ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਕਾਰ ਨੇ ਮਾਰੀ ਸਕੂਟੀ ਸਵਾਰ ਔਰਤਾਂ ਨੂੰ ਟੱਕਰ  

ਯੂਰੀਆ ਸਬਸਿਡੀ ਸਕੀਮ ਨੂੰ ਮਨਜ਼ੂਰੀ ਦਿਤੀ ਗਈ। ਇਸ ਦੇ ਲਈ ਅਗਲੇ ਤਿੰਨ ਸਾਲਾਂ ਵਿਚ 3,68,676 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਇਸ ਨਾਲ ਸਰਕਾਰ ਨੇ ਗੰਨੇ ਦੀ ਐਫ.ਆਰ.ਪੀ. ਵਿਚ ਵਾਧੇ ਕਾਰਨ 5 ਕਰੋੜ ਗੰਨਾ ਕਾਸ਼ਤਕਾਰਾਂ ਅਤੇ ਗੰਨਾ ਮਿੱਲਾਂ ਵਿਚ ਕੰਮ ਕਰ ਰਹੇ 5 ਲੱਖ ਕਿਰਤੀਆਂ ਨੂੰ ਫ਼ਾਇਗਾ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ ਨੂੰ RDF-NHM ਫੰਡ ਦੀ ਉਮੀਦ ਨਹੀਂ, CM ਮਾਨ ਜਲਦ ਕਰਨਗੇ ਪ੍ਰਧਾਨ ਮੰਤਰੀ ਨਾਲ ਮੀਟਿੰਗ

ਪਿਛਲੇ ਸੀਜ਼ਨ ਵਿਚ ਗੰਨੇ ਦਾ ਐਫ.ਆਰ.ਪੀ. 305 ਰੁਪਏ ਪ੍ਰਤੀ ਕੁਇੰਟਲ ਸੀ। ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਅੰਨਦਾਤਾ ਦੇ ਨਾਲ ਹਨ। ਸਰਕਾਰ ਹਮੇਸ਼ਾ ਖੇਤੀਬਾੜੀ ਅਤੇ ਕਿਸਾਨਾਂ ਨੂੰ ਤਰਜੀਹ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਗੰਨੇ ਦਾ ਐਫ.ਆਰ.ਪੀ. 2014-15 ਵਿਚ 210 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਇਹ ਵਧ ਕੇ 2023-24 ਵਿਚ 315 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement