Hemant Soren News : ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਏ ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ
Published : Jun 28, 2024, 4:30 pm IST
Updated : Jun 28, 2024, 5:25 pm IST
SHARE ARTICLE
Hemant Soren
Hemant Soren

5 ਮਹੀਨਿਆਂ ਬਾਅਦ ਹੋਈ ਰਿਹਾਈ

 Hemant Soren News : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮੀਨ ਘੁਟਾਲੇ ਨਾਲ ਜੁੜੇ ਮਾਮਲੇ 'ਚ ਵੱਡੀ ਰਾਹਤ ਮਿਲੀ ਹੈ। ਝਾਰਖੰਡ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਹ ਸ਼ਾਮ 4 ਵਜੇ ਜੇਲ੍ਹ ਤੋਂ ਬਾਹਰ ਆਏ ਹਨ। 

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਪੰਜ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਝਾਰਖੰਡ ਹਾਈਕੋਰਟ ਨੇ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ ਸੀ। ਦੱਸ ਦੇਈਏ ਕਿ 13 ਜੂਨ ਨੂੰ ਹੋਈ ਸੁਣਵਾਈ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਬਚਾਅ ਪੱਖ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ।

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਹੇਮੰਤ ਸੋਰੇਨ ਨੇ ਕੀ ਕਿਹਾ?

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ,ਕਹਿੰਦੇ ਹਨ , ਜਦੋਂ ਮੈਂ ਜੇਲ੍ਹ ਵਿੱਚ ਸੀ ਤਾਂ ਝਾਰਖੰਡ ਦੇ ਲੋਕਾਂ ਲਈ 5 ਮਹੀਨੇ ਬਹੁਤ ਔਖੇ ਸਨ। ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਜੇਲ੍ਹ ਕਿਉਂ ਗਿਆ। ਆਖਿਰਕਾਰ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਮੈਂ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਦਾ ਹਾਂ ਪਰ ਮੈਨੂੰ ਚਿੰਤਾ ਹੈ ਕਿ ਜਿਸ ਤਰ੍ਹਾਂ ਸਿਆਸਤਦਾਨਾਂ, ਸਮਾਜ ਸੇਵਕਾਂ, ਲੇਖਕਾਂ ਅਤੇ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਇਆ ਗਿਆ ਹੈ, ਉਹ ਸੱਚਮੁੱਚ ਚਿੰਤਾਜਨਕ ਹੈ।

ਇਨਸਾਫ਼ ਮਿਲਣ ਵਿੱਚ ਲੱਗ ਜਾਂਦਾ ਕਾਫੀ ਸਮਾਂ

ਇਨਸਾਫ਼ ਮਿਲਣ ਵਿੱਚ ਕਾਫੀ ਸਮਾਂ ਲੱਗਦਾ ਹੈ। ਕੰਸਲਟੈਂਸੀ ਰਚ ਕੇ ਮੈਨੂੰ ਸਲਾਖਾਂ ਪਿੱਛੇ ਰੱਖਿਆ ਗਿਆ। ਦਿੱਲੀ ਦੇ ਮੁੱਖ ਮੰਤਰੀ ਜੇਲ੍ਹ ਵਿੱਚ ਹਨ। ਮੰਤਰੀ ਜੇਲ੍ਹ ਜਾ ਰਹੇ ਹਨ ਅਤੇ ਇਨਸਾਫ਼ ਮਿਲਣ ਲਈ ਮਹੀਨੇ ਨਹੀਂ, ਬਲਕਿ ਸਾਲ ਲੱਗ ਜਾਂਦੇ ਹਨ। ਸਿਆਸਤਦਾਨਾਂ, ਲੇਖਕਾਂ ਅਤੇ ਸਮਾਜ ਸੇਵੀਆਂ ਦੀ ਆਵਾਜ਼ ਨੂੰ ਜਾਣਬੁੱਝ ਕੇ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਦਰਅਸਲ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ 'ਤੇ 31 ਕਰੋੜ ਰੁਪਏ ਤੋਂ ਜ਼ਿਆਦਾ ਦੀ 8.86 ਏਕੜ ਜ਼ਮੀਨ ਗੈਰ-ਕਾਨੂੰਨੀ ਤਰੀਕੇ ਨਾਲ ਐਕਵਾਇਰ ਕਰਨ ਦਾ ਆਰੋਪ ਹੈ। ਹੇਮੰਤ ਸੋਰੇਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ 31 ਜਨਵਰੀ ਨੂੰ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਰਾਂਚੀ ਦੇ ਹੋਤਵਾਰ ਸਥਿਤ ਬਿਰਸਾ ਮੁੰਡਾ ਜੇਲ੍ਹ ਵਿੱਚ ਸਨ।

 

 

 

Location: India, Jharkhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement