Delhi Airport Terminal-1 : ਦਿੱਲੀ ਦੇ ਏਅਰਪੋਰਟ 'ਤੇ ਟਰਮੀਨਲ-1 ਦੀ ਛੱਤ ਡਿੱਗਣ 'ਤੇ ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ ਨੇ ਲਿਆ ਜਾਇਜ਼ਾ

By : BALJINDERK

Published : Jun 28, 2024, 1:05 pm IST
Updated : Jun 28, 2024, 1:08 pm IST
SHARE ARTICLE
ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ ਜਾਇਜ਼ਾ ਲੈਂਦੇ ਹੋਏ
ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ ਜਾਇਜ਼ਾ ਲੈਂਦੇ ਹੋਏ

Delhi Airport Terminal-1 ਕਿਹਾ ਟਰਮੀਨਲ 'ਤੇ ਬਚਾਅ ਕਾਰਜ ਜਾਰੀ

Delhi Airport Terminal-1 : ਦਿੱਲੀ ਏਅਰਪੋਰਟ 'ਤੇ ਸ਼ੁੱਕਰਵਾਰ (28 ਜੂਨ) ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗ ਗਈ, ਜਿਸ ਕਾਰਨ ਛੇ ਲੋਕ ਜ਼ਖ਼ਮੀ ਹੋ ਗਏ। ਰਾਜਧਾਨੀ ਦੇ ਸਭ ਤੋਂ ਮਹੱਤਵਪੂਰਨ ਹਵਾਈ ਅੱਡੇ 'ਤੇ ਵਾਪਰੀ ਇਸ ਘਟਨਾ 'ਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਏਅਰਲਾਈਨਾਂ ਨੂੰ ਟਰਮੀਨਲ-1 'ਤੇ ਸਾਰੇ ਪ੍ਰਭਾਵਿਤ ਯਾਤਰੀਆਂ ਦੀ ਮਦਦ ਕਰਨ ਦੀ ਸਲਾਹ ਦਿੱਤੀ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹੈ।

ਦਰਅਸਲ ਸ਼ੁੱਕਰਵਾਰ ਸਵੇਰੇ ਦਿੱਲੀ-ਐਨਸੀਆਰ ’ਚ ਬਾਰਿਸ਼ ਦੇ ਦੌਰਾਨ ਖ਼ਬਰ ਆਈ ਸੀ ਕਿ ਦਿੱਲੀ ਏਅਰਪੋਰਟ ਦੇ ਟਰਮੀਨਲ-1 ਦੀ ਛੱਤ ਦਾ ਇੱਕ ਹਿੱਸਾ ਹੇਠਾਂ ਖੜ੍ਹੀਆਂ ਕਾਰਾਂ 'ਤੇ ਡਿੱਗ ਗਿਆ, ਜਿਸ ਵਿੱਚ 6 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੈਬ ਸਮੇਤ ਕਈ ਵਾਹਨ ਨੁਕਸਾਨੇ ਗਏ। ਦਿੱਲੀ ਫਾਇਰ ਸਰਵਿਸ ਨੂੰ ਘਟਨਾ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਟੀਮ ਤੁਰੰਤ ਬਚਾਅ ਕਾਰਜ ਲਈ ਏਅਰਪੋਰਟ ਪਹੁੰਚੀ। ਫ਼ਾਇਰ ਡਾਇਰੈਕਟਰ ਅਤੁਲ ਗਰਗ ਨੇ 6 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ।

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਟਵੀਟ ਕੀਤਾ, "ਮੈਂ ਨਿੱਜੀ ਤੌਰ 'ਤੇ T1 ਦਿੱਲੀ ਹਵਾਈ ਅੱਡੇ 'ਤੇ ਛੱਤ ਡਿੱਗਣ ਦੀ ਘਟਨਾ ਦੀ ਨਿਗਰਾਨੀ ਕਰ ਰਿਹਾ ਹਾਂ। ਘਟਨਾ ਵਾਲੀ ਥਾਂ 'ਤੇ ਫ਼ਸਟ ਰਿਸਪਾਂਡਰ ਟੀਮ ਕੰਮ ਕਰ ਰਹੀ ਹੈ। ਨਾਲ ਹੀ, ਏਅਰਲਾਈਨਜ਼ ਨੂੰ ਵੀ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਹੈ।" T1 'ਤੇ ਸਾਰੇ ਪ੍ਰਭਾਵਿਤ ਯਾਤਰੀਆਂ ਨੂੰ ਦਿੱਤੇ ਗਏ ਬਚਾਅ ਕਾਰਜ ਅਜੇ ਵੀ ਜਾਰੀ ਹਨ।
 ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਛੱਤ ਦੀ ਚਾਦਰ ਅਤੇ ਇਸ ਦੇ ਸਹਾਰੇ ਵਾਲੇ ਬੀਮ ਡਿੱਗ ਗਏ, ਜਿਸ ਕਾਰਨ ਟਰਮੀਨਲ ਦੇ ਪਿਕ-ਅੱਪ ਅਤੇ ਡਰਾਪ ਖੇਤਰ ਵਿਚ ਖੜ੍ਹੀਆਂ ਕਾਰਾਂ ਨੁਕਸਾਨੀਆਂ ਗਈਆਂ। ਛੱਤ ਸਿੱਧੀ ਉਥੇ ਖੜ੍ਹੀਆਂ ਕਾਰਾਂ 'ਤੇ ਡਿੱਗ ਗਈ, ਜਿਸ ਕਾਰਨ ਕਾਫ਼ੀ ਨੁਕਸਾਨ ਦੇਖਣ ਨੂੰ ਮਿਲਿਆ। ਕਾਰ ਦੇ ਅੰਦਰੋਂ ਇੱਕ ਵਿਅਕਤੀ ਨੂੰ ਬਾਹਰ ਕੱਢਿਆ ਗਿਆ ਹੈ, ਜਿਸ 'ਤੇ ਲੋਹੇ ਦਾ ਬੀਮ ਡਿੱਗਿਆ ਹੋਇਆ ਸੀ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਬਾਕੀ ਲੋਕਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।
(For more news apart from Minister Ram Mohan Naidu took stock of the collapse of the roof of Terminal-1 at Delhi Airport News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement