Poonch ’ਚ Police Officers ਬਣ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
Published : Jun 28, 2025, 1:58 pm IST
Updated : Jun 28, 2025, 1:58 pm IST
SHARE ARTICLE
Two Arrested in the Case of Defrauding the people by Posing as Police Officers Latest News in Punjabi
Two Arrested in the Case of Defrauding the people by Posing as Police Officers Latest News in Punjabi

ਦੋਵੇਂ ਮੁਲਜ਼ਮ ਇਰਫ਼ਾਨ ਅਹਿਮਦ, ਫੈਜ਼ਾਨ ਅਹਿਮਦ ਪਿੰਡ ਕੱਲਰ ਕੱਟਲ ਨਾਲ ਸਬੰਧਤ

Two Arrested in the Case of Defrauding the people by Posing as Police Officers Latest News in Punjabi ਜੰਮੂ ਕਸ਼ਮੀਰ : ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਧੋਖਾਧੜੀ ਤੇ ਜਾਅਲਸਾਜ਼ੀ ਵਿਰੁਧ ਅਪਣੀ ਕਾਰਵਾਈ ਜਾਰੀ ਰੱਖਦੇ ਹੋਏ, ਪੁੰਛ ਪੁਲਿਸ ਨੇ ਸੂਰਨਕੋਟ ਖੇਤਰ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪੁਲਿਸ ਅਫ਼ਸਰ ਬਣ ਕੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰ ਰਹੇ ਸਨ।

ਜਾਣਕਾਰੀ ਅਨੁਸਾਰ ਸੂਰਨਕੋਟ ਖੇਤਰ ਵਿਚ ਪੁਲਿਸ ਅਫ਼ਸਰ ਬਣ ਕੇ ਲੋਕਾਂ ਨਾਲ ਧੋਖਾਧੜੀ ਕਰਨ ਨਾਲੇ ਦੋਵੇਂ ਮੁਲਜ਼ਮਾਂ ਦੀ ਪਛਾਣ ਇਰਫ਼ਾਨ ਅਹਿਮਦ ਪੁੱਤਰ ਮੁਹੰਮਦ ਸਦੀਕ, ਫੈਜ਼ਾਨ ਅਹਿਮਦ ਪੁੱਤਰ ਮੁਹੰਮਦ ਸਦੀਕ ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਕੱਲਰ ਕੱਟਲ, ਤਹਿਸੀਲ ਸੁਰਨਕੋਟ ਦੇ ਰਹਿਣ ਵਾਲੇ ਹਨ।

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਇਹ ਦੋਵੇਂ ਮੁਲਜ਼ਮ ਪੁਲਿਸ ਮੁਲਾਜ਼ਮ ਬਣ ਕੇ ਸਥਾਨਕ ਲੋਕਾਂ ਤੋਂ ਪੈਸੇ ਵਸੂਲ ਰਹੇ ਸਨ। ਇਸ ਧੋਖਾਧੜੀ ਦੀ ਜਾਣਕਾਰੀ ਮਿਲਣ 'ਤੇ, ਸੂਰਨਕੋਟ ਪੁਲਿਸ ਸਟੇਸ਼ਨ ਨੇ ਤੁਰਤ ਨੋਟਿਸ ਲਿਆ ਤੇ ਭਾਰਤੀ ਦੰਡਾਵਲੀ (BNS) ਦੀ ਧਾਰਾ 318(4) ਅਤੇ 319(2) ਦੇ ਤਹਿਤ ਐਫ਼ਆਈਆਰ ਨੰਬਰ 113/2025 ਅਧੀਨ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਦੀ ਤੁਰਤ ਕਾਰਵਾਈ ਵਿਚ, ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਲੰਬੇ ਸਮੇਂ ਤੋਂ ਲੋਕਾਂ ਨੂੰ ਗੁੰਮਰਾਹ ਕਰ ਰਹੇ ਸਨ ਅਤੇ ਪੁਲਿਸ ਅਧਿਕਾਰੀ ਬਣ ਕੇ ਗ਼ੈਰ-ਕਾਨੂੰਨੀ ਤੌਰ 'ਤੇ ਵਿੱਤੀ ਲਾਭ ਲੈ ਰਹੇ ਸਨ।

ਪੁਲਿਸ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ ਅਤੇ ਸੁਚੇਤ ਰਹਿਣ।
 

SHARE ARTICLE

ਏਜੰਸੀ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement