
ਹਿਮਾਚਲ ਪ੍ਰਦੇਸ਼ ਦੇ ਕਾਂਗੜਾ 'ਚ ਅੱਜ ਦੁਪਹਿਰ ਭੂਚਾਲ ਦਾ ਹਲਕਾ ਝਟਕਾ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.8 ਮਾਪੀ ਗਈ............
ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ 'ਚ ਅੱਜ ਦੁਪਹਿਰ ਭੂਚਾਲ ਦਾ ਹਲਕਾ ਝਟਕਾ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.8 ਮਾਪੀ ਗਈ। ਮੌਸਮ ਵਿਗਿਆਨ ਵਿਭਾਗ ਨੇ ਦਸਿਆ ਕਿ ਹਾਲਾਂਕਿ ਭੂਚਾਲ ਦੇ ਝਟਕਿਆਂ ਨਾਲ ਕਿਸੇ ਦਾ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਭੂਚਾਲ ਦਾ ਕੇਂਦਰ ਕਾਂਗੜਾ ਜ਼ਿਲ੍ਹੇ 'ਚ 10 ਕਿਲੋਮੀਟਰ ਦੀ ਡੂੰਘਾਈ 'ਚ ਸੀ। ਉਨ੍ਹਾਂ ਦਸਿਆ ਕਿ ਜ਼ਿਲ੍ਹੇ 'ਚ ਅੱਜ ਦੁਪਹਿਰ 1:42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਾਂਗੜਾ 'ਚ ਤਿੰਨ ਦਿਨਾਂ ਅੰਦਰ ਭੂਚਾਲ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 25 ਜੁਲਾਈ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 2.9 ਸੀ। (ਪੀਟੀਆਈ)