
ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਾਕਿਸਤਾਨ ਦੇ ਸੰਭਾਵਿਤ ਪ੍ਰਧਾਨ ਮੰਤਰੀ ...
ਨਵੀਂ ਦਿੱਲੀ : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਾਕਿਸਤਾਨ ਦੇ ਸੰਭਾਵਿਤ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ਼ ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਦੇ ਦੋਸਤੀ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ ਹੈ। ਮੁਫ਼ਤੀ ਨੇ ਪਾਰਟੀ ਦੇ 19ਵੇਂ ਸਥਾਪਨਾ ਦਿਵਸ ਮੌਕੇ 'ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਆਂਢੀ ਦੇਸ਼ ਵਿਚ ਇਕ ਨਵੇਂ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਸਰਕਾਰ ਗਠਿਤ ਹੋਣ ਜਾ ਰਹੀ ਹੈ।
Mehbooba Muftiਇਮਰਾਨ ਖ਼ਾਨ ਦੀ ਪੀਟੀਆਈ ਸਭ ਤੋਂ ਵੱਡੀ ਪਾਰਟੀ ਦੇ ਤੌਰ 'ਤੇ ਉਭਰ ਕੇ ਸਾਹਮਣੇ ਆਈ ਹੈ, ਜਿਨ੍ਹਾਂ ਨੇ ਭਾਰਤ ਨਾਲ ਦੋਸਤੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਪ੍ਰਸਤਾਵ 'ਤੇ ਸਕਰਾਤਮਕ ਪ੍ਰਤੀਕਿਰਿਆ ਦੇਣ ਦੀ ਅਪੀਲ ਕਰਦੀ ਹਾਂ। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਖ਼ਾਨ ਨੂੰ ਚੋਣਾਂ ਵਿਚ ਮਿਲੀ ਜਿੱਤ ਦੇ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹਤਾ ਨੇ ਉਨ੍ਹਾਂ ਨੂੰ ਇਹ ਜਿੱਤ ਦਿਵਾਈ ਹੈ। ਪਾਕਿਸਤਾਨ ਦੇ ਲੋਕਾਂ ਨੇ ਅਤਿਵਾਦੀ ਤਾਕਤਾਂ ਨੂੰ ਨਾਕਾਰ ਦਿਤਾ ਹੈ।
Mehbooba Muftiਮਹਿਬੂਬਾ ਨੇ ਕਿਹਾ ਕਿ ਇਹ ਜਮਹੂਰੀਅਤ ਦੀ ਤਾਕਤ ਹੈ। ਹਰੇਕ ਵਿਅਕਤੀ ਨੂੰ ਅਪਣਾ ਨੇਤਾ ਚੁਣਨ ਦਾ ਅਧਿਕਾਰ ਹੈ। ਸਾਬਕਾ ਮੁੱਖ ਮੰਤਰੀ ਮੁਫ਼ਤੀ ਨੇ ਪਿਛਲੇ ਮਹੀਨੇ ਗਠਜੋੜ ਸਹਿਯੋਗੀ ਭਾਰਤੀ ਜਨਤਾ ਪਾਰਟੀ ਦੇ ਸਮਰਥਨ ਵਾਪਸ ਲੈਣ ਤੋਂ ਬਾਅਦ 19 ਜੂਨ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਭਾਜਪਾ ਨੇ ਤਿੰਨ ਸਾਲਾਂ ਤੋਂ ਜ਼ਿਆਦਾ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰ 'ਤੇ ਜੰਮੂ ਅਤੇ ਲੱਦਾਖ਼ ਖੇਤਰ ਦੀ ਅਣਦੇਖੀ ਕਰਨ ਦਾ ਦੋਸ਼ ਲਗਾਇਆ ਸੀ।
Mehbooba Muftiਇਸ ਤੋਂ ਬਾਅਦ 20 ਜੂਨ ਤੋਂ ਰਾਜ ਵਿਚ ਰਾਜਪਾਲ ਸ਼ਾਸਨ ਲਾਗੂ ਹੈ। ਦਸ ਦਈਏ ਕਿ ਪਾਕਿਸਤਾਨ ਆਮ ਚੋਣਾਂ ਵਿਚ ਸਭ ਤੋਂ ਜ਼ਿਆਦਾ ਸੰਸਦੀ ਸੀਟਾਂ ਜਿੱਤਣ ਤੋਂ ਬਾਅਦ ਅਗਲੀ ਸਰਕਾਰ ਬਣਾਉਣ ਦੇ ਮਕਸਦ ਨਾਲ ਇਮਰਾਨ ਖ਼ਾਨ ਨੇ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿਤਾ ਹੈ। ਪਾਰਟੀ ਅਧਿਕਾਰੀਆਂ ਦੇ ਅਨੁਸਾਰ ਖ਼ਾਨ ਨੇ 25 ਜੁਲਾਈ ਨੂੰ ਹੋਈਆਂ ਸੰਸਦੀ ਚੋਣਾਂ ਵਿਚ ਪਾਕਿਸਤਾਨ ਤਹਿਰੀਕ ਏ ਇਨਸਾਫ਼ ਪਾਰਟੀ ਨੂੰ ਜਿੱਤ ਦਿਵਾਉਣ ਦੇ ਇਰਾਦੇ ਨਾਲ ਪਾਰਟੀ ਦੀ ਅਗਵਾਈ ਕੀਤੀ।
Mehbooba Muftiਖ਼ੈਰ, ਦੱਖਣ ਏਸ਼ੀਆ ਮਾਲਿਆਂ ਦੇ ਮਾਹਰਾਂ ਅਤੇ ਪਾਕਿਸਤਾਨ ਅਬਜ਼ਰਵਰਾਂ ਦੇ ਵਿਚਕਾਰ ਇਸ ਧਾਰਨਾ ਨੂੰ ਲੈ ਕੇ ਸਮਾਨਤਾ ਰਹੀ ਕਿ ਇਸ ਚੋਣ ਵਿਚ ਪਾਕਿਸਤਾਨ ਦੀ ਤਾਕਤਵਰ ਫ਼ੌਜ ਦਾ ਕਾਫ਼ੀ ਪ੍ਰਭਾਵ ਅਤੇ ਦਖ਼ਲ ਰਿਹਾ। ਪਾਕਿਸਤਾਨ ਚੋਣ ਕਮਿਸ਼ਨ ਦੇ ਅਨੁਸਾਰ ਨੈਸ਼ਨਲ ਅਸੈਂਬਲੀ (ਐਨਏ) ਦੀ ਜਿਨ੍ਹਾਂ 270 ਸੀਟਾਂ 'ਤੇ ਚੋਣ ਹੋਈ, ਉਨ੍ਹਾਂ ਵਿਚੋਂ ਹੁਣ ਤਕ 115 ਸੀਟਾਂ ਪੀਟੀਆਈ ਦੀ ਝੋਲੀ ਵਿਚ ਆਈਆਂ ਹਨ। ਸਰਕਾਰ ਗਠਨ ਲਈ 172 ਸੀਟਾਂ ਹਾਸਲ ਕਰਨੀਆਂ ਜ਼ਰੂਰੀ ਹਨ।