
ਐਤਵਾਰ ਨੂੰ ਸਵੇਰ ਸਮੇਂ ਦਿੱਲੀ-ਐਨਸੀਆਰ ਦੇ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ ਹੈ।
ਨਵੀਂ ਦਿੱਲੀ: ਐਤਵਾਰ ਨੂੰ ਸਵੇਰ ਸਮੇਂ ਦਿੱਲੀ-ਐਨਸੀਆਰ ਦੇ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ ਵਿਚ ਐਤਵਾਰ ਸ਼ਾਮ ਤੱਕ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉੱਥੇ ਹੀ ਹਰਿਆਣਾ ਅਤੇ ਪੰਜਾਬ ਵਿਚ ਵੀ ਬਾਰਿਸ਼ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਵਿਭਾਗ ਨੇ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਕਰਨਾਟਕ, ਕੇਰਲ ਅਤੇ ਉੱਤਰੀ ਸੂਬਿਆਂ ਸਮੇਤ ਹੋਰ ਕਈ ਉੱਤਰੀ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ।
Rain
ਅੱਜ ਵੀ ਰੁਕ ਸਕਦੀ ਹੈ ਮਾਇਆਨਗਰੀ ਦੀ ਰਫ਼ਤਾਰ: ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਬੈ ਕਿ ਮਾਇਆਨਗਰੀ ਮੁੰਬਈ ਅਤੇ ਆਸਪਾਸ ਦੇ ਇਲਾਕਿਆਂ ਵਿਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਵਿਚ 29 ਜੁਲਾਈ ਤੱਕ ਅਜਿਹੇ ਹੀ ਹਲਾਤ ਬਣੇ ਰਹਿਣਗੇ।
Rain
28 ਜੁਲਾਈ ਨੂੰ ਇਹਨਾਂ ਸੂਬਿਆਂ ਵਿਚ ਹੋ ਸਕਦੀ ਹੈ ਬਾਰਿਸ਼: ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਗੁਜਰਾਤ ਅਤੇ ਆਸਪਾਸ ਦੇ ਇਲਾਕਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਰਾਜਸਥਾਨ, ਛੱਤੀਸਗੜ੍ਹ, ਗੋਆ, ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
Rain
29 ਜੁਲਾਈ ਨੂੰ ਇਹਨਾਂ ਸੂਬਿਆਂ ਲਈ ਅਲਰਟ ਜਾਰੀ: ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਵਿਚ ਕਿਹਾ ਗਿਆ ਹੈ ਕਿ 29 ਜੁਲਾਈ ਗੁਜਰਾਤ ਦੇ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਮੱਧ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵੀ ਬਾਰਿਸ਼ ਦਾ ਅਨੁਮਾਨ ਲਗਾਇਆ ਗਿਆ ਹੈ।
Rain
31 ਜੁਲਾਈ ਨੂੰ ਵੀ ਹੋਵੇਗੀ ਤੇਜ਼ ਬਾਰਿਸ਼: ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਛੱਤੀਸਗੜ੍ਹ ਵਿਚ ਭਾਰੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਅਤੇ ਓਡੀਸ਼ਾ ਵਿਚ ਤੇਜ਼ ਬਾਰਿਸ਼ ਹੋ ਸਕਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ