ਰਾਜ ਦਾ ਦਰਜਾ ਬਹਾਲ ਹੋਣ ਤਕ ਵਿਧਾਨ ਸਭਾ ਚੋਣ ਨਹੀਂ ਲੜਾਂਗਾ : ਉਮਰ ਅਬਦੁੱਲਾ
Published : Jul 28, 2020, 7:26 am IST
Updated : Jul 28, 2020, 7:26 am IST
SHARE ARTICLE
Omar Abdullah
Omar Abdullah

50 ਸਾਲਾ ਉਮਰ ਨੇ ਕਿਹਾ, 'ਮੈਂ ਰਾਜ ਦੀ ਵਿਧਾਨ ਸਭਾ ਦਾ ਆਗੂ ਰਿਹਾ ਹਾਂ।

ਨਵੀਂ ਦਿੱਲੀ  : ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਬਦਲੇ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਉਹ ਰਾਜ ਦਾ ਦਰਜਾ ਬਹਾਲ ਹੋਣ ਤਕ ਵਿਧਾਨ ਸਭਾ ਚੋਣ ਨਹੀਂ ਲੜਨਗੇ। ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿਚ ਕੇਂਦਰ ਵਿਚ ਮੰਤਰੀ ਰਹਿ ਚੁਕੇ ਉਮਰ ਨੇ ਇਹ ਸਪੱਸ਼ਟ ਕੀਤਾ ਕਿ ਉਹ ਅਪਣੀ ਪਾਰਟੀ ਨੈਸ਼ਨਲ ਕਾਨਫ਼ਰੰਸ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਲਈ ਕੰਮ ਕਰਦੇ ਰਹਿਣਗੇ।

Atal Bihari VajpayeeAtal Bihari Vajpayee

50 ਸਾਲਾ ਉਮਰ ਨੇ ਕਿਹਾ, 'ਮੈਂ ਰਾਜ ਦੀ ਵਿਧਾਨ ਸਭਾ ਦਾ ਆਗੂ ਰਿਹਾ ਹਾਂ। ਅਪਣੇ ਸਮੇਂ ਵਿਚ ਇਹ ਸੱਭ ਤੋਂ ਮਜ਼ਬੂਤ ਵਿਧਾਨ ਸਭਾ ਸੀ। ਹੁਣ ਇਹ ਦੇਸ਼ ਦੀ ਸੱਭ ਤੋਂ ਸ਼ਕਤੀਹੀਣ ਵਿਧਾਨ ਸਭਾ ਬਣ ਚੁਕੀਹੈ ਅਤੇ ਮੈਂ ਇਸ ਦਾ ਮੈਂਬਰ ਨਹੀਂ ਬਣਾਂਗਾ।' ਉਨ੍ਹਾਂ ਕਿਹਾ, 'ਇਹ ਕੋਈ ਧਮਕੀ ਜਾਂ ਬਲੈਕਮੇਲ ਨਹੀਂ। ਇਹ ਨਿਰਾਸ਼ਾ ਦਾ ਇਜ਼ਹਾਰ ਨਹੀਂ। ਇਹ ਇਕ ਆਮ ਗੱਲ ਹੈ ਕਿ ਮੈਂ ਇਸ ਤਰ੍ਹਾਂ ਦੀ ਕਮਜ਼ੋਰ ਵਿਧਾਨ ਸਭਾ, ਕੇਂਦਰ ਸ਼ਾਸਤ ਪ੍ਰਦੇਸ਼ ਦੀ ਵਿਧਾਨ ਸਭਾ ਦੀ ਅਗਵਾਈ ਕਰਨ ਲਈ ਚੋਣ ਨਹੀਂ ਲੜਾਂਗਾ।'

omar abdullah new photoomar Abdullah 

ਸੰਵਿਧਾਨ ਦੀ ਧਾਰਾ 370 ਦੀਆਂ ਬਹੁਤੀਆਂ ਸ਼ਰਤਾਂ ਖ਼ਤਮ ਕੀਤੇ ਜਾਣ ਦੇ ਸਖ਼ਤ ਆਲੋਚਕ ਉਮਰ ਨੇ ਕਿਹਾ ਕਿ ਵਿਸ਼ੇਸ਼ ਦਰਜਾ ਖ਼ਤਮ ਕਰਨ ਲਈ ਕਈ ਕਾਰਨ ਗਿਣਾਏ ਗਏ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਵਿਚੋਂ ਕਿਸੇ ਵੀ ਤਰਕ ਦੀ ਕੋਈ ਜਾਂਚ ਨਹੀਂ ਕੀਤੀ ਗਈ।

Article 370Article 370

ਨੈਸ਼ਨਲ ਕਾਨਫ਼ਰੰਸ ਦੇ ਮੀਤ ਪ੍ਰਧਾਨ ਨੇ ਪਿਛਲੇ ਸਾਲ ਪੰਜ ਅਗੱਸਤ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ ਨੂੰ ਖ਼ਤਮ ਕੀਤੇ ਜਾਣ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਸੁਪਰੀਮ ਕੋਰਟ ਵਿਚ ਇਸ ਦਾ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਉਹ ਜਮਹੂਰੀਅਤ ਵਿਚ ਸ਼ਾਂਤਮਈ ਵਿਰੋਧੀ ਧਿਰ ਵਿਚ ਵਿਸ਼ਵਾਸ ਰਖਦੇ ਹਨ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement