
ਦੇਸ਼ ਭਰ ਵਿਚ ਕਈ ਥਾਵਾਂ ’ਤੇ ਭਾਰੀ ਬਾਰਿਸ਼ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇਸ ਦੇ ਚਲਦਿਆਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਸਵੇਰੇ ਬੱਦਲ ਫਟਣ ਦੀ ਖ਼ਬਰ ਆਈ ਹੈ।
ਜੰਮੂ: ਦੇਸ਼ ਭਰ ਵਿਚ ਕਈ ਥਾਵਾਂ ’ਤੇ ਭਾਰੀ ਬਾਰਿਸ਼ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇਸ ਦੇ ਚਲਦਿਆਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਸਵੇਰੇ ਬੱਦਲ ਫਟਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ 40 ਤੋਂ ਜ਼ਿਆਦਾ ਲੋਕ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
Cloudburst in Jammu and Kashmir's Kishtwar
ਹੋਰ ਪੜ੍ਹੋ: ਟੋਕੀਉ ਉਲੰਪਿਕ: ਪੀਵੀ ਸਿੰਧੂ ਨੇ ਪਾਰ ਕੀਤਾ ਇਕ ਹੋਰ ਪੜਾਅ, ਹਾਂਗਕਾਂਗ ਦੀ ਨਗਾਨ ਯੀ ਚਿਓਂਗ ਨੂੰ ਹਰਾਇਆ
ਹੁਣ ਤੱਕ ਕਈ ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਹੋਈਆਂ ਹਨ। ਮਿਲੀ ਜਾਣਕਰੀ ਅਨੁਸਾਰ ਬੁੱਧਵਾਰ ਸਵੇਰੇ ਕਿਸ਼ਤਵਾੜ ਜ਼ਿਲ੍ਹੇ ਦੇ ਹੋਂਜਰ ਦਚਾਨ ਪਿੰਡ ਵਿਚ ਬੱਦਲ ਫਟਿਆ। ਹੁਣ ਤੱਕ 4 ਲੋਕਾਂ ਦੀਆਂ ਲਾਸ਼ਾ ਮਿਲੀਆਂ ਹਨ। ਬਚਾਅ ਟੀਮਾਂ ਵੱਲੋਂ ਰਾਹਤ ਕਾਰਜ ਜਾਰੀ ਹੈ।
Cloudburst in Jammu and Kashmir's Kishtwar
ਹੋਰ ਪੜ੍ਹੋ: ਕਰਨਾਟਕਾ ਦੇ ਨਵੇਂ ਮੁੱਖ ਮੰਤਰੀ ਦੀ ਤਾਜਪੋਸ਼ੀ ਅੱਜ, ਸਵੇਰੇ 11 ਵਜੇ ਸਹੁੰ ਚੁੱਕਣਗੇ ਬਸਵਰਾਜ ਬੋਮਈ
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਦੌਰਾਨ ਲੋਕਾਂ ਦਾ ਕਾਫੀ ਨੁਕਸਾਨ ਵੀ ਹੋਇਆ ਹੈ। ਜੁਲਾਈ ਦੇ ਅਖੀਰ ਤੱਕ ਹੋਰ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
Cloudburst in Jammu and Kashmir's Kishtwar
ਹੋਰ ਪੜ੍ਹੋ: ਉੱਤਰ ਪ੍ਰਦੇਸ਼ 'ਚ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਖੜੀ ਬੱਸ ਨੂੰ ਮਾਰੀ ਟੱਕਰ, 18 ਲੋਕਾਂ ਦੀ ਮੌਤ
ਇਸ ਦੇ ਨਾਲ ਹੀ ਕਿਸ਼ਤਵਾੜ ਵਿਚ ਅਧਿਕਾਰੀਆਂ ਨੇ ਪ੍ਰਭਾਵਿਤ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਨਦੀਆਂ ਨਾਲਿਆਂ ਵਿਚ ਪਾਣੀ ਦਾ ਪੱਧਰ ਵਧਣ ਦੀ ਉਮੀਦ ਹੈ।