
ਵਿਰੋਧੀ ਧਿਰਾਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਹੋ ਗਈ।
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਵਿਰੋਧੀ ਧਿਰਾਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਹੋ ਗਈ। ਸੰਸਦ ਵਿੱਚ ਮਾਨਸੂਨ ਸੈਸ਼ਨ ਦਾ ਅੱਜ ਅੱਠਵਾਂ ਦਿਨ ਹੈ। ਹੰਗਾਮੇ ਕਾਰਨ ਸੰਸਦ ਦੀ ਕਾਰਵਾਈ ਹਰ ਦਿਨ ਠੱਪ ਹੋ ਰਹੀ ਹੈ।
Monsoon Session of Parliament 2021
ਹੋਰ ਪੜ੍ਹੋ: ਨਹੀਂ ਰਹੇ ਮਹਾਨ ਬੈਡਮਿੰਟਨ ਖਿਡਾਰੀ ਨੰਦੂ ਨਾਟੇਕਰ
ਅੱਜ ਵੀ ਲੋਕ ਸਭਾ ਅਤੇ ਰਾਜ ਸਭਾ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਵਿਰੋਧੀ ਧਿਰਾਂ ਨੇ ਪੇਗਾਸਸ ਜਾਸੂਸੀ ਮਾਮਲੇ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦੋਵਾਂ ਸਦਨਾਂ ਵਿਚ ਹੰਗਾਮਾ ਕੀਤਾ। ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ।