ਉੱਤਰ ਪ੍ਰਦੇਸ਼ ਵਿਚ ਵਾਪਰੇ ਸੜਕ ਹਾਦਸੇ 'ਤੇ ਰਾਸ਼ਟਰਪਤੀ ਅਤੇ PM ਮੋਦੀ ਨੇ ਜਤਾਇਆ ਦੁੱਖ
Published : Jul 28, 2021, 11:36 am IST
Updated : Jul 28, 2021, 11:42 am IST
SHARE ARTICLE
President and PM Modi express grief over road accident in Uttar Pradesh
President and PM Modi express grief over road accident in Uttar Pradesh

ਮੁਆਵਜ਼ੇ ਦੀ ਕੀਤਾ ਐਲਾਨ

ਲਖਨਊ:  ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿਚ ਮੰਗਲਵਾਰ ਦੇਰ ਰਾਤ ਵੱਡਾ ਹਾਦਸਾ ਵਾਪਰਿਆ। ਇੱਥੇ ਲਖਨਊ ਅਯੁੱਧਿਆ ਹਾਈਵੇਅ ’ਤੇ ਸੜਕ ਕਿਨਾਰੇ ਖੜੀ ਬੱਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰੀ। ਬੱਸ ਵਿਚ ਸਵਾਰ ਅਤੇ ਉਸ ਦੇ ਹੇਠਾਂ ਸੌਂ ਰਹੇ ਯਾਤਰੀ ਹਾਦਸੇ ਦੀ ਚਪੇਟ ਵਿਚ ਆ ਗਏ। ਇਸ ਭਿਆਨਕ ਹਾਦਸੇ ਵਿਚ 18 ਲੋਕਾਂ ਦੀ ਮੌਤ ਹੋ ਗਈ।

Major road accident in Uttar Pradesh's BarabankiMajor road accident in Uttar Pradesh's Barabanki

ਪੀਐਮ ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਪੀਐਮ ਮੋਦੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਇਸ ਹਾਦਸੇ ਬਾਰੇ ਸੀਐਮ ਯੋਗੀ ਨਾਲ ਗੱਲਬਾਤ ਕੀਤੀ ਹੈ ਅਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟਾਇਆ ਹੈ। ਸੀਐਮ ਯੋਗੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਬਾਰਾਬੰਕੀ ਦੇ ਡੀਐਮ ਅਤੇ ਐਸਪੀ ਨੂੰ ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਦੇ ਬਿਹਤਰ ਇਲਾਜ ਅਤੇ  ਉਨ੍ਹਾਂ ਨੂੰ ਉਹਨਾਂ ਦੇ ਘਰ  ਪਹੁੰਚਾਉਣ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ ਹਨ।

 

 

ਰਾਸ਼ਟਰਪਤੀ ਨੇ ਵੀ ਕੀਤਾ ਦੁੱਖ ਦਾ ਪ੍ਰਗਟਾਵਾ 
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ  ਵਾਪਰੇ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਖ਼ਬਰ ਤੋਂ ਬਹੁਤ ਦੁਖੀ ਹਨ। ਇਸ ਦੁੱਖ ਦੀ ਘੜੀ ਵਿੱਚ, ਮੈਂ ਦੁਖੀ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

 

 

ਦੱਸ ਦੇਈਏ ਕਿ  ਇਹ ਹਾਦਸਾ ਬਾਰਾਬੰਕੀ ਦੇ ਰਾਮਸਨੇਹੀਘਾਟ ਥਾਣਾ ਖੇਤਰ ਵਿਚ ਵਾਪਰਿਆ। ਦਰਅਸਲ ਰਾਸਤੇ ਵਿਚ ਇਕ ਬੱਸ ਖ਼ਰਾਬ ਮਿਲੀ ਸੀ, ਉਸ ਦੇ ਯਾਤਰੀ ਵੀ ਇਸ ਬੱਸ ਵਿਚ ਆ ਗਏ। ਇਸ ਬੱਸ ਵਿਚ 150 ਯਾਤਰੀ ਸਵਾਰ ਸਨ। ਰਾਸਤੇ ਵਿਚ ਇਹ ਬੱਸ ਵੀ ਖਰਾਬ ਹੋ ਗਈ ਤੇ ਡਰਾਇਵਰ ਨੇ ਇਸ ਨੂੰ ਲਖਨਊ ਅਯੁੱਧਿਆ ਹਾਈਵੇਅ ’ਤੇ ਕਲਿਆਣੀ ਨਦੀ ਦੇ ਪੁਲ ਉੱਤੇ ਖੜਾ ਕੀਤਾ।

Major road accident in Uttar Pradesh's BarabankiMajor road accident in Uttar Pradesh's Barabanki

ਮ੍ਰਿਤਕਾਂ ਵਿਚ ਇਕ ਮਹਿਲਾ ਅਤੇ ਬਾਕੀ ਪੁਰਸ਼ ਹਨ। ਹਾਦਸੇ ਵਿਚ 23 ਲੋਕ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਟਰੌਮਾ ਸੈਂਟਰ ਲਖਨਊ ਰੈਫਰ ਕੀਤਾ ਗਿਆ ਹੈ। ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਡਬਲ ਡੈਕਰ ਬੱਸ ਹਰਿਆਣਾ ਤੋਂ ਬਿਹਾਰ ਜਾ ਰਹੀ ਸੀ।

Major road accident in Uttar Pradesh's BarabankiMajor road accident in Uttar Pradesh's Barabanki

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement