
ਚੰਡੀਗੜ੍ਹ ਇੰਦਰਾ ਕਲੋਨੀ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਚੰਡੀਗੜ੍ਹ: ਬੀਤੇ ਦਿਨੀਂ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਵੱਡੀ ਗਿਣਤੀ ਵਿੱਚ ਮੱਛੀਆਂ ਦੇ ਮਰਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਅੱਜ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਮੱਛੀਆਂ ਫੜਨ ਆਏ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਵਿੱਕੀ ਵਾਸੀ ਚੰਡੀਗੜ੍ਹ ਇੰਦਰਾ ਕਲੋਨੀ ਵਜੋਂ ਹੋਈ ਹੈ।
Sukhna lake
ਇਸ ਸਬੰਧੀ ਜਦੋਂ ਸੁਖਨਾ ਝੀਲ ਚੌਕੀ ਦੇ ਇੰਚਾਰਜ ਅਮਰੀਕ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਕੰਟਰੋਲ ਰੂਮ 'ਤੇ ਫੋਨ ਆਇਆ ਸੀ ਕਿ ਇਕ ਨੌਜਵਾਨ ਪਾਣੀ 'ਚ ਡੁੱਬ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਗੋਤਾਖੋਰਾਂ ਨੇ ਬੁਲਾਇਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
Drown
ਪੁਲਿਸ ਅਨੁਸਾਰ ਮ੍ਰਿਤਕ ਵਿੱਕੀ ਸੁਖਨਾ ਝੀਲ ਦੇ ਫਲੱਡ ਗੇਟ ਦੇ ਹੇਠਾਂ ਪਾਣੀ ਵਿੱਚ ਮਰੀਆਂ ਮੱਛੀਆਂ ਨੂੰ ਫੜਨ ਗਿਆ ਸੀ ਪਰ ਫਿਸਲਣ ਕਾਰਨ ਉਹ ਪਾਣੀ ਵਿੱਚ ਡਿੱਗ ਗਿਆ। ਜਿਸ ਤੋਂ ਬਾਅਦ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ।