
ਚਲਾਨ ਨਾ ਪਾਏ ਹੋੋਣ 'ਤੇ ਕੱਟੇਗਾ ਚਲਾਨ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਹੁਣ ਸਿਰਫ਼ ਉਨ੍ਹਾਂ ਸਿੱਖ ਔਰਤਾਂ ਨੂੰ ਹੀ ਦੋਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਪਾਉਣ ਤੋਂ ਛੋਟ ਮਿਲੇਗੀ, ਜੋ ਦਸਤਾਰਧਾਰੀ ਹੋਣਗੀਆਂ। ਕਿਸੇ ਹੋਰ ਔਰਤ ਦੇ ਹੈਲਮੇਟ ਨਾ ਪਾਉਣ 'ਤੇ ਚਲਾਨ ਲਾਜ਼ਮੀ ਤੌਰ 'ਤੇ ਕੱਟਿਆ ਜਾਵੇਗਾ। ਭਾਵੇਂ ਕੋਈ ਔਰਤ ਸਿੱਖ ਹੈ ਪਰ ਜੇਕਰ ਉਸ ਨੇ ਦਸਤਾਰ ਨਹੀਂ ਸਜਾਈ ਤਾਂ ਉਸ ਨੂੰ ਵੀ ਜੁਰਮਾਨਾ ਲੱਗੇਗਾ।
Helmet
ਰੋਡ ਸੇਫਟੀ ਕੌਂਸਲ ਦੀ ਬੁੱਧਵਾਰ ਨੂੰ ਹੋਈ ਬੈਠਕ 'ਚ ਇਹ ਫੈਸਲਾ ਲਿਆ ਗਿਆ ਹੈ। ਰੋਡ ਸੇਫਟੀ ਕੌਂਸਲ ਦੀ ਮੀਟਿੰਗ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਟ੍ਰੈਫਿਕ ਸੁਰੱਖਿਆ ਦੇ ਮੁੱਦੇ ਵਿਚਾਰੇ ਗਏ। ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਮੋਟਰ ਵਹੀਕਲ ਐਕਟ ਵਿੱਚ ਕੀਤੀ ਗਈ ਸੋਧ ਨੂੰ ਯੂਟੀ ਚੰਡੀਗੜ੍ਹ ਵਿੱਚ ਹੀ ਲਾਗੂ ਕੀਤਾ ਜਾਵੇਗਾ। ਜਲਦੀ ਹੀ ਇਸ ਪ੍ਰਸਤਾਵ ਨੂੰ ਅੰਤਿਮ ਪ੍ਰਵਾਨਗੀ ਲਈ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਲ ਭੇਜਿਆ ਜਾਵੇਗਾ।
Helmet
ਅਜਿਹੇ 'ਚ ਹੁਣ ਉਮੀਦ ਜਤਾਈ ਜਾ ਰਹੀ ਹੈ ਕਿ ਅਗਲੇ ਮਹੀਨੇ ਤੋਂ ਸਿਰਫ ਦਸਤਾਰ ਪਹਿਨਣ ਵਾਲੀਆਂ ਔਰਤਾਂ ਨੂੰ ਹੀ ਹੈਲਮੇਟ ਦੇ ਮਾਮਲੇ 'ਚ ਛੋਟ ਮਿਲੇਗੀ। ਰੋਡ ਕੌਂਸਲ ਦੀ ਮੀਟਿੰਗ ਵਿੱਚ ਮੈਂਬਰਾਂ ਨੇ ਇਸ ਨਵੀਂ ਤਜਵੀਜ਼ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ਹਿਰ ਦੀਆਂ ਸਾਰੀਆਂ ਔਰਤਾਂ ਨੂੰ ਹੈਲਮੇਟ ਪਹਿਨਣ ਵਿਚ ਛੋਟ ਸੀ ਪਰ ਹੁਣ ਵਧ ਰਹੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਪਿਛਲੇ ਦੋ ਮਹੀਨਿਆਂ ਤੋਂ ਟਰੈਫਿਕ ਪੁਲਿਸ ਨੇ ਹੈਲਮਟ ਨਾ ਪਾਉਣ ਵਾਲੀਆਂ ਔਰਤਾਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਅਜਿਹੀਆਂ ਮਹਿਲਾ ਡਰਾਈਵਰਾਂ ਦੇ ਆਨਲਾਈਨ ਚਲਾਨ ਘਰ ਘਰ ਆ ਰਹੇ ਹਨ। ਰਾਜ ਪੱਧਰੀ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਵਿੱਚ ਗ੍ਰਹਿ ਸਕੱਤਰ, ਵਿੱਤ ਸਕੱਤਰ, ਡੀਸੀ, ਐਸਐਸਪੀ ਟਰੈਫਿਕ, ਟਰਾਂਸਪੋਰਟ ਸਕੱਤਰ, ਟਾਊਨ ਪਲਾਨਰ ਵੀ ਹਾਜ਼ਰ ਸਨ।