
ਕਿਸੇ ਤਰ੍ਹਾਂ ਲਾਕੇਸ਼ਵਰ ਦੇ ਚੁੰਗਲ 'ਚੋਂ ਬਚ ਕੇ ਨਿਕਲੀ ਲੜਕੀ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ।
ਬਲੀਆ - ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਗਦਵਾਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਵਿਚ ਇੱਕ ਨੌਜਵਾਨ ਨੇ ਆਪਣੇ ਗੁਆਂਢ ਵਿਚ ਰਹਿਣ ਵਾਲੀ ਸਾਢੇ ਤਿੰਨ ਸਾਲ ਦੀ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਮੁਤਾਬਿਕ ਗਦਵਾਰ ਥਾਣਾ ਖੇਤਰ ਦੇ ਇਕ ਪਿੰਡ ਵਿਚ ਲਾਕੇਸ਼ਵਰ ਨਾਮ ਦੇ ਨੌਜਵਾਨ ਨੇ ਵੀਰਵਾਰ ਦੁਪਹਿਰ ਅਪਣੇ ਗੁਆਂਢ ਵਿਚ ਰਹਿਣ ਵਾਲੀ ਇਕ ਬੱਚੀ ਨੂੰ ਟੌਂਫ਼ੀ ਦਾ ਲਾਲਚ ਦੇ ਕੇ ਉਸ ਨੂੰ ਸੁੰਨਸਾਨ ਜਗ੍ਹਾ ਲਿਜਾ ਕੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਦੱਸਿਆ ਕਿ ਕਿਸੇ ਤਰ੍ਹਾਂ ਲਾਕੇਸ਼ਵਰ ਦੇ ਚੁੰਗਲ 'ਚੋਂ ਬਚ ਕੇ ਨਿਕਲੀ ਲੜਕੀ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ।
ਪਾਂਡੇ ਦੇ ਅਨੁਸਾਰ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਸਬੰਧਤ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਦੋਸ਼ੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।