ਉੱਤਰ ਪ੍ਰਦੇਸ਼ 'ਚ ਲਾਸ਼ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮਾਂ-ਧੀ ਸਮੇਤ 4 ਦੀ ਮੌਤ

By : GAGANDEEP

Published : Jul 28, 2023, 5:35 pm IST
Updated : Jul 28, 2023, 5:35 pm IST
SHARE ARTICLE
photo
photo

ਇਕ ਧੀ ਗੰਭੀਰ ਰੂਪ ਵਿਚ ਹੋਈ ਜ਼ਖਮੀ

 

ਉਨਾਓ: ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿਚ ਸ਼ੁੱਕਰਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਕਾਨਪੁਰ ਤੋਂ ਮੌੜਵਾਂ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਂਬੂਲੈਂਸ ਦੇ ਦੋ ਟੁਕੜੇ ਹੋ ਗਏ। ਇਸ ਦੌਰਾਨ ਚਾਰ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਸੜਕ ਹਾਦਸੇ ਵਿੱਚ ਐਂਬੂਲੈਂਸ ਵਿਚ ਲਿਜਾ ਰਹੇ ਮ੍ਰਿਤਕ ਦੀ ਪਤਨੀ ਅਤੇ ਤਿੰਨ ਧੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ 'ਤੇ ਸੀਓ ਪੂਰਵਾ ਸਮੇਤ ਭਾਰੀ ਪੁਲਿਸ ਫੋਰਸ ਮੌਕੇ 'ਤੇ ਮੌਜੂਦ ਹੈ।

ਦੱਸ ਦਈਏ ਕਿ ਉਨਾਓ ਦੇ ਮੌੜਵਾਂ ਥਾਣਾ ਖੇਤਰ ਦੇ ਰਹਿਣ ਵਾਲੇ ਇਕ ਬਜ਼ੁਰਗ 'ਧਨੀਰਾਮ' ਦੀ ਬਿਮਾਰੀ ਕਾਰਨ ਕਾਨਪੁਰ ਦੇ ਹਲਾਤ ਹਸਪਤਾਲ ਵਿਚ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ ਵਲੋਂ ਐਂਬੂਲੈਂਸ ਰਾਹੀਂ ਵਾਪਸ ਪਿੰਡ ਲਿਆਂਦਾ ਜਾ ਰਿਹਾ ਸੀ। ਇਸ ਦੌਰਾਨ ਐਂਬੂਲੈਂਸ 'ਚ ਮ੍ਰਿਤਕ ਧਨੀਰਾਮ ਦੀ ਪਤਨੀ ਪ੍ਰੇਮਾ, ਬੇਟੀ ਮੰਜੁਲਾ, ਅੰਜਲੀ, ਸੁਧਾ, ਰੁਚੀ ਸ਼ਰਮਾ ਮੌਜੂਦ ਸਨ। ਐਂਬੂਲੈਂਸ ਜਿਵੇਂ ਹੀ ਉਨਾਓ ਮੌੜਵਾਂ ਰੋਡ ਦੇ ਤੁਸਰੌਰ ਪਿੰਡ ਨੇੜੇ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਂਬੂਲੈਂਸ ਦੇ ਪਰਖੱਚੇ ਉੱਡ ਗਏ।

ਇਸ ਹਾਦਸੇ 'ਚ ਮ੍ਰਿਤਕ ਦੀ ਪਤਨੀ ਪ੍ਰੇਮਾ, ਬੇਟੀਆਂ ਮੰਜੁਲਾ, ਅੰਜਲੀ, ਰੁਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸੁਧਾ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ 'ਤੇ ਪਹੁੰਚੀ ਪੁਰਵਾ ਪੁਲਿਸ ਨੇ ਜ਼ਖ਼ਮੀ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਹੈ। ਇਸ ਦੇ ਨਾਲ ਹੀ ਚਾਰਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਭੇਜ ਦਿਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement