ਮਨੀਪੁਰ ਪੁਲਿਸ ਨੇ ਪੀੜਤ ਔਰਤਾਂ ਨਾਲ ਕੀਤੀ ਮੁਲਾਕਾਤ, ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ
Published : Jul 28, 2023, 7:17 pm IST
Updated : Jul 28, 2023, 7:18 pm IST
SHARE ARTICLE
photo
photo

ਉੱਚ ਸਰਕਾਰੀ ਸੂਤਰਾਂ ਅਨੁਸਾਰ ਜਿਨਸੀ ਸ਼ੋਸ਼ਣ ਨਾਲ ਸਬੰਧਤ ਮਾਮਲੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ

 

ਇੰਫਾਲ - ਮਨੀਪੁਰ ਪੁਲਿਸ ਨੇ ਉਨ੍ਹਾਂ ਦੋ ਔਰਤਾਂ ਨਾਲ ਸੰਪਰਕ ਕੀਤਾ ਹੈ, ਜਿਨ੍ਹਾਂ ਨੂੰ ਮਈ ਵਿਚ ਕੁਝ ਵਿਅਕਤੀਆਂ ਨੇ ਬਿਨ੍ਹਾਂ ਕੱਪੜਿਆਂ ਤੋਂ ਘੁੰਮਾਇਆ ਸੀ ਅਤੇ ਫਿਰ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕੀਤਾ ਸੀ।ਪੁਲਿਸ ਇਨ੍ਹਾਂ ਔਰਤਾ ਦਾ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਵਿਚ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇੱਥੇ ਇਹ ਜਾਣਕਾਰੀ ਦਿਤੀ।

ਉਨ੍ਹਾਂ ਕਿਹਾ ਕਿ ਸੂਬੇ ਵਿਚ 4 ਮਈ ਨੂੰ ਰਾਜ ਵਿਚ ਹੋਈ ਜਾਤੀ ਹਿੰਸਾ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮਾਮਲੇ ਦੀ ਜਾਂਚ ਲਈ ਮਨੀਪੁਰ ਪੁਲਿਸ ਦੀ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਟੀਮ ਦਾ ਗਠਨ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਟੀਮ ਨੇ ਪ੍ਰਵਾਰਕ ਮੈਂਬਰਾਂ ਦੇ ਨਾਲ-ਨਾਲ ਦੋਵੇਂ ਔਰਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ।

ਨਵੀਂ ਦਿੱਲੀ ਦੇ ਉੱਚ ਸਰਕਾਰੀ ਸੂਤਰਾਂ ਅਨੁਸਾਰ ਜਿਨਸੀ ਸ਼ੋਸ਼ਣ ਨਾਲ ਸਬੰਧਤ ਮਾਮਲੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ।

ਦੋ ਔਰਤਾਂ ਦੀ ਬਿਨ੍ਹਾਂ ਕੱਪੜਿਆਂ ਘੁੰਮਾਉਣ ਸਬੰਧੀ ਇੱਕ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਲੋਕਾਂ ਦੀ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਕਰਦੇ ਹੋਏ, ਇੰਡੀਜੀਨਸ ਟ੍ਰਾਈਬਲ ਲੀਡਰਜ਼ ਫੋਰਮ (ਆਈਟੀਐਲਐਫ) ਦੇ ਬੁਲਾਰੇ ਗਿੰਜਾ ਵੁਏਲਜ਼ੋਂਗ ਨੇ ਇਸ ਨੂੰ "ਬਹੁਤ ਦੇਰੀ ਨਾਲ ਕੀਤੀ ਗਈ ਕਾਰਵਾਈ" ਦਸਿਆ।

ਉਨ੍ਹਾਂ ਨੇ ਕਿਹਾ, ਜੇਕਰ ਵੀਡੀਓ ਵਾਇਰਲ ਹੋਣ ਤੋਂ ਪਹਿਲਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਤਾਂ ਮੈਂ ਇਸ ਦੀ ਤਾਰੀਫ਼ ਕਰਦਾ। 18 ਮਈ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਅਜਿਹੇ ਹੋਰ ਵੀ ਕਈ ਮਾਮਲੇ ਹਨ। ਮੈਂ ਇਹ ਵੀ ਸਪੱਸ਼ਟ ਕਰਨਾ ਚਾਹਾਂਗਾ ਕਿ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਸੂਬੇ ਦੇ ਵੱਡੇ ਮਸਲੇ ਹੱਲ ਨਹੀਂ ਹੋਣਗੇ, ਜਿੱਥੇ ਜਾਤੀ ਟਕਰਾਅ ਹੁੰਦੇ ਰਹਿੰਦੇ ਹਨ।"

ਉਨ੍ਹਾਂ ਨੇ ਕਿਹਾ, “ਮੈਂ ਕੇਂਦਰ ਨੂੰ ਮਨੀਪੁਰ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਅਤੇ ਹਿੰਸਾ ਨੂੰ ਖ਼ਤਮ ਕਰਨ ਲਈ ਕਦਮ ਚੁੱਕਣ ਤੇ ਹੱਲ ਲੱਭਣ।

ਪੁਲਿਸ ਹੁਣ ਤੱਕ ਇਸ ਮਾਮਲੇ ਵਿਚ ਇੱਕ ਨਾਬਾਲਗ ਸਮੇਤ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

19 ਜੂਨ ਨੂੰ 4 ਮਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਨੀਪੁਰ ਦੇ ਪਹਾੜੀ ਖੇਤਰਾਂ ਵਿੱਚ ਤਣਾਅ ਵਧ ਗਿਆ ਸੀ। ਇਸ ਵੀਡੀਓ 'ਚ ਕੰਗਪੋਕਪੀ ਜ਼ਿਲ੍ਹੇ 'ਚ ਦੋ ਕਬਾਇਲੀ ਔਰਤਾਂ ਨੂੰ ਕੁਝ ਮਰਦਾਂ ਵਲੋਂ ਕੱਪੜੇ ਉਤਰਵਾਉ ਕੇ ਘੁੰਮਾਉਂਦੇ ਦੇਖਿਆ ਗਿਆ। 

ਪੁਲਿਸ ਨੇ ਥੌਬਲ ਜ਼ਿਲ੍ਹੇ ਦੇ ਨੌਂਗਪੋਕ ਸੇਕਮਾਈ ਥਾਣੇ ਵਿਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਦੇ ਵਿਰੁਧ ਅਗਵਾ, ਸਮੂਹਿਕ ਬਲਾਤਕਾਰ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਸੀ ਅਤੇ ਇਸ ਘਟਨਾ ਨੂੰ 'ਸ਼ਰਮਨਾਕ' ਅਤੇ 'ਅਸਵੀਕਾਰਨਯੋਗ' ਕਰਾਰ ਦਿੱਤਾ ਸੀ।

ਮਨੀਪੁਰ ਵਿਚ 3 ਮਈ ਤੋਂ ਮੈਤੇਈ ਅਤੇ ਕੁਕੀ ਭਾਈਚਾਰਿਆਂ ਦੇ ਲੋਕਾਂ ਦਰਮਿਆਨ ਨਸਲੀ ਝੜਪਾਂ ਹੋ ਰਹੀਆਂ ਹਨ। ਹਿੰਸਾ ਵਿਚ ਹੁਣ ਤੱਕ 150 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਕਿਹਾ ਸੀ ਕਿ ਉਹ ਯਕੀਨੀ ਬਣਾਉਣਗੇ ਕਿ ਸਾਰੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।
ਸਿੰਘ ਨੇ ਟਵੀਟ ਕੀਤਾ, "ਮੈਂ ਉਨ੍ਹਾਂ ਦੋ ਔਰਤਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੂੰ ਬੇਹੱਤ ਅਪਮਾਨਜਨਕ ਅਤੇ ਅਣਮਨੁੱਖੀ ਹਰਕਤ ਦਾ ਸ਼ਿਕਾਰ ਬਣਾਇਆ ਗਿਆ ਸੀ।"

ਮੈਤੇਈ ਭਾਈਚਾਰਾ ਰਾਜ ਦੀ ਆਬਾਦੀ ਦਾ ਲਗਭਗ 53 ਪ੍ਰਤੀਸ਼ਤ ਬਣਦਾ ਹੈ ਅਤੇ ਉਹ ਮੁੱਖ ਤੌਰ 'ਤੇ ਇੰਫਾਲ ਘਾਟੀ ਵਿਚ ਰਹਿੰਦੇ ਹਨ। ਇਸ ਦੇ ਨਾਲ ਹੀ, ਨਗਾ ਅਤੇ ਕੁਕੀ ਸਮੁਦਾਇ ਦੇ ਆਦਿਵਾਸੀ ਆਬਾਦੀ ਦਾ 40 ਪ੍ਰਤੀਸ਼ਤ ਬਣਦੇ ਹਨ ਅਤੇ ਪਹਾੜੀ ਜ਼ਿਲ੍ਹਿਆਂ ਵਿਚ ਰਹਿੰਦੇ ਹਨ।

SHARE ARTICLE

ਏਜੰਸੀ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement