
ਵੀਡਿਉ ਬਣਾਉਣ ਵਾਲਾ ਸ਼ਖ਼ਸ ਗ੍ਰਿਫ਼ਤਾਰ ਅਤੇ ਮੋਬਾਈਲ ਵੀ ਬਰਾਮਦ
ਨਵੀਂ ਦਿੱਲੀ : ਮਨੀਪੁਰ ਵਿਚ ਦੋ ਔਰਤਾਂ ਦੀ ਨਗਨ ਘੁਮਾਉਣ ਦੇ ਮਾਮਲੇ ਦੀ ਵੀਡਿਉ ਵਾਇਰਲ ਹੋਈ ਸੀ ਜਿਸ ਦੀ ਜਾਂਚ ਹੁਣ ਸੀ.ਬੀ.ਆਈ. ਵਲੋਂ ਕੀਤੀ ਜਾਵੇਗੀ। ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲਾ ਮੇਤੇਈ ਅਤੇ ਕੁਕੀ ਭਾਈਚਾਰਿਆਂ ਦੇ ਸੰਪਰਕ ਵਿਚ ਹੈ ਅਤੇ ਮਨੀਪੁਰ ਵਿਚ ਸ਼ਾਂਤੀ ਬਹਾਲ ਕਰਨ ਲਈ ਗੱਲਬਾਤ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਖੋਲ੍ਹੇ ਜਾਣਗੇ ICU ਅਤੇ ਟਰੌਮਾ ਯੂਨਿਟ : ਸਿਹਤ ਮੰਤਰੀ
ਅਧਿਕਾਰੀਆਂ ਨੇ ਦਸਿਆ ਕਿ ਕੇਂਦਰ ਸਰਕਾਰ ਛੇਤੀ ਹੀ ਸੂਬੇ ਤੋਂ ਬਾਹਰ ਸੁਣਵਾਈ ਲਈ ਸੁਪਰੀਮ ਕੋਰਟ ਵਿਚ ਅਪੀਲ ਕਰੇਗੀ। ਮਾਮਲੇ ਦੀ ਸੁਣਵਾਈ ਆਸਾਮ ਦੀ ਅਦਾਲਤ ਵਿਚ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਸ ਮੋਬਾਈਲ ਤੋਂ ਘਟਨਾ ਦੀ ਵੀਡਿਉ ਬਣਾਈ ਗਈ ਸੀ, ਉਹ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਨੇ ਮੋਬਾਈਲ ਸੀ.ਬੀ.ਆਈ. ਨੂੰ ਸੌਂਪ ਦਿਤਾ ਹੈ। ਵੀਡਿਉ ਬਣਾਉਣ ਵਾਲੇ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਨੇ ਮਨੀਪੁਰ ਵਿੱਚ ਸ਼ਾਂਤੀ ਬਹਾਲ ਕਰਨ ਲਈ ਯਤਨ ਤੇਜ਼ ਕਰ ਦਿਤੇ ਹਨ। ਇਥੇ, ਵਿਰੋਧੀ ਪਾਰਟੀਆਂ ਦੇ ਗੱਠਜੋੜ, ਭਾਰਤ ਦੇ ਸੰਸਦ ਮੈਂਬਰਾਂ ਦੀ ਇਕ ਟੀਮ 29-30 ਜੁਲਾਈ ਨੂੰ ਮਨੀਪੁਰ ਦਾ ਦੌਰਾ ਕਰੇਗੀ। ਇਸ ਦੌਰਾਨ ਉਹ ਹਿੰਸਾ ਪੀੜਤਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਵੀ ਮਨੀਪੁਰ ਜਾ ਚੁੱਕੇ ਹਨ।