ਪੰਜਾਬ ਦੇ ਵਿਦਿਆਰਥੀਆਂ ਲਈ ਹੁਣ ਇੰਜਨੀਅਰਿੰਗ ਹੋਵੇਗੀ ਆਸਾਨ : ਕੇਂਦਰ ਨੇ ਲਿਆ ਇਹ ਵੱਡਾ ਫੈਸਲਾ
Published : Jul 28, 2023, 11:41 am IST
Updated : Jul 28, 2023, 11:41 am IST
SHARE ARTICLE
photo
photo

ਪੰਜਾਬ ਵਿਚ ਕਰੀਬ ਇੱਕ ਦਰਜਨ ਇੰਜਨੀਅਰਿੰਗ ਸਿੱਖਿਆ ਸੰਸਥਾਵਾਂ ਬੰਦ ਹੋ ਚੁਕੀਆਂ ਹਨ ਇਸ ਦਾ ਇੱਕ ਵੱਡਾ ਕਾਰਨ ਇੰਜਨੀਅਰਿੰਗ ਸਿੱਖਿਆ ਵਿਚ ਅੰਗਰੇਜ਼ੀ ਭਾਸ਼ਾ ਦੀ ਸਖ਼ਤੀ ਰਹੀ

 

ਜਲੰਧਰ: ਆਉਣ ਵਾਲੇ ਸੈਸ਼ਨ ਤੋਂ ਪੰਜਾਬ ਦੇ ਇੰਜਨੀਅਰਿੰਗ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਇੰਜਨੀਅਰਿੰਗ ਦੀ ਪੜ੍ਹਾਈ ਵੀ ਸੂਬੇ ਦੀ ਮਾਂ ਬੋਲੀ ਪੰਜਾਬੀ ਵਿਚ ਸ਼ੁਰੂ ਹੋ ਜਾਵੇਗੀ। ਅਜਿਹਾ ਕੇਂਦਰ ਸਰਕਾਰ ਦੀ ਪਹਿਲਕਦਮੀ ’ਤੇ ਪੰਜਾਬੀ ਭਾਸ਼ਾ ਦੀ ਚੜ੍ਹਦੀ ਕਲਾ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਇੰਜਨੀਅਰਿੰਗ ਦੀਆਂ ਕਿਤਾਬਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਨ ਦਾ ਕੰਮ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੂੰ ਸੌਂਪਿਆ ਗਿਆ ਹੈ, ਜਿੱਥੇ ਅਨੁਵਾਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

ਪੰਜਾਬ ਵਿਚ ਕਰੀਬ ਇੱਕ ਦਰਜਨ ਇੰਜਨੀਅਰਿੰਗ ਸਿੱਖਿਆ ਸੰਸਥਾਵਾਂ ਬੰਦ ਹੋ ਚੁਕੀਆਂ ਹਨ। ਇਸ ਦਾ ਇੱਕ ਵੱਡਾ ਕਾਰਨ ਇੰਜਨੀਅਰਿੰਗ ਸਿੱਖਿਆ ਵਿਚ ਅੰਗਰੇਜ਼ੀ ਭਾਸ਼ਾ ਦੀ ਸਖ਼ਤੀ ਰਹੀ ਹੈ। ਉੱਚ ਸਿੱਖਿਆ ਦੇ ਪੱਧਰ 'ਤੇ ਅੰਗਰੇਜ਼ੀ ਭਾਸ਼ਾ ਦਾ ਸਾਹਮਣਾ ਕਰਨ ਦਾ ਡਰ ਬਹੁਤ ਸਾਰੇ ਵਿਦਿਆਰਥੀਆਂ ਲਈ ਪੇਸ਼ੇਵਰ ਖੇਤਰ ਵਿਚ ਦਾਖਲ ਹੋਣ ਲਈ ਰੁਕਾਵਟ ਬਣਿਆ ਹੋਇਆ ਹੈ। ਰਾਜਾਂ ਵਿਚ ਭਾਸ਼ਾਈ ਸਿੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਦਾ ਆਧਾਰ ਲਿਆ ਸੀ, ਜਿਸ ਅਨੁਸਾਰ ਦੁਨੀਆਂ ਵਿਚ ਹਰ ਦੋ ਹਫ਼ਤਿਆਂ ਬਾਅਦ ਇੱਕ ਭਾਸ਼ਾ ਅਲੋਪ ਹੋ ਜਾਂਦੀ ਹੈ।

ਭਾਰਤ ਵਿਚ 196 ਭਾਰਤੀ ਭਾਸ਼ਾਵਾਂ ਖਤਰੇ ਵਿਚ ਹਨ। ਅਜਿਹੀ ਸਥਿਤੀ ਵਿਚ ਇੱਕ ਅਧਿਐਨ ਕੀਤਾ ਗਿਆ ਸੀ ਕਿ ਨੋਬਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਦੁਨੀਆਂ ਦੇ ਚੋਟੀ ਦੇ 10 ਦੇਸ਼ਾਂ ਦੇ ਵਿਦਿਆਰਥੀ ਮੁੱਢਲੀ ਸਿੱਖਿਆ ਤੋਂ ਲੈ ਕੇ ਡਾਕਟਰੇਟ ਤੱਕ ਦੀ ਪੜ੍ਹਾਈ ਆਪਣੀ ਮਾਤ ਭਾਸ਼ਾ ਵਿਚ ਕਰਦੇ ਹਨ। ਅਜਿਹੀ ਸਥਿਤੀ ਵਿਚ ਕੇਂਦਰ ਸਰਕਾਰ ਨੇ ਕੁਝ ਹੋਰ ਭਾਸ਼ਾਵਾਂ ਦੇ ਨਾਲ-ਨਾਲ ਪੰਜਾਬੀ ਨੂੰ ਵੀ ਸ਼ਾਮਲ ਕੀਤਾ ਸੀ।

ਇੰਜੀਨੀਅਰਿੰਗ ਸਿੱਖਿਆ ਨੂੰ ਸੰਭਾਲਣ ਵਾਲੀ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਨੇ ਕੇਂਦਰ ਸਰਕਾਰ ਦੀ ਰਾਸ਼ਟਰੀ ਸਿੱਖਿਆ ਨੀਤੀ ਦੇ ਆਧਾਰ 'ਤੇ ਇੰਜੀਨੀਅਰਿੰਗ ਦੀ ਸਿੱਖਿਆ ਪੰਜਾਬੀ 'ਚ ਪੜ੍ਹਾਉਣ ਲਈ ਸਹਿਮਤੀ ਦਿਤੀ ਸੀ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਬੂਟਾ ਸਿੰਘ ਸਿੱਧੂ ਨੇ ਦਸਿਆ ਕਿ ਅੰਗਰੇਜ਼ੀ ਤੋਂ ਪੰਜਾਬੀ ਵਿੱਚ ਅਨੁਵਾਦ ਦਾ ਕੰਮ ਜ਼ੋਰਾਂ ’ਤੇ ਹੈ ਅਤੇ ਇਸ ਲਈ 1000 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿਤਾ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ ਅਨੁਵਾਦ ਤੋਂ ਬਾਅਦ ਕਿਤਾਬਾਂ ਰਾਜ ਤਕਨੀਕੀ ਸਿੱਖਿਆ ਬੋਰਡ ਨੂੰ ਦਿਤੀਆਂ ਜਾਣਗੀਆਂ ਅਤੇ ਪੰਜਾਬੀ ਦੀਆਂ ਕਿਤਾਬਾਂ ਸ਼ਾਇਦ ਆਉਣ ਵਾਲੇ ਸੈਸ਼ਨ ਦੌਰਾਨ ਲਾਗੂ ਕਰ ਦਿਤੀਆਂ ਜਾਣਗੀਆਂ। ਉਨ੍ਹਾਂ ਅਨੁਸਾਰ ਇੰਜਨੀਅਰਿੰਗ ਦੀ ਪੜ੍ਹਾਈ ਪੰਜਾਬੀ ਵਿਚ ਕੀਤੀ ਜਾਵੇ ਤਾਂ ਵਿਦਿਆਰਥੀਆਂ ਦੀ ਗਿਣਤੀ ਵਧੇਗੀ।
ਇੰਜਨੀਅਰਿੰਗ ਦੀਆਂ ਕਿਤਾਬਾਂ 'ਤੇ ਚਰਚਾ ਵਿਚ ਸ਼ਾਮਲ ਕੀਤੇ ਜਾਣ ਵਾਲੇ ਪਹਿਲੇ ਸਾਲ ਦੀਆਂ ਕਿਤਾਬਾਂ ਵਿਚ ਗਣਿਤ 1 ਅਤੇ 2, ਅਪਲਾਈਡ ਫਿਜ਼ਿਕਸ-1, ਅਪਲਾਈਡ ਕੈਮਿਸਟਰੀ, ਇੰਜੀਨੀਅਰਿੰਗ ਗ੍ਰਾਫਿਕਸ, ਇਲੈਕਟ੍ਰੀਕਲ, ਇਲੈਕਟ੍ਰੋਨਿਕਸ ਇੰਜੀਨੀਅਰਿੰਗ ਅਤੇ ਵਾਤਾਵਰਣ ਵਿਗਿਆਨ ਸ਼ਾਮਲ ਹਨ। ਇਹ ਸਾਰੀਆਂ ਕਿਤਾਬਾਂ ਡਿਪਲੋਮਾ ਪੱਧਰ ਦੀਆਂ ਹਨ। ਬੀ.ਟੈਕ. ਅਤੇ ਕੁੱਲ 62 ਡਿਪਲੋਮਾ ਕੋਰਸ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਕਰਵਾਏ ਜਾਣਗੇ।

ਇਨ੍ਹਾਂ ਵਿਚ ਕੰਪਿਊਟਰ ਇੰਜਨੀਅਰਿੰਗ, ਸਿਵਲ ਇੰਜਨੀਅਰਿੰਗ ਅਤੇ ਮਕੈਨੀਕਲ ਇੰਜਨੀਅਰਿੰਗ ਤੋਂ ਲੈ ਕੇ ਸੂਚਨਾ ਤਕਨਾਲੋਜੀ ਤੱਕ ਦੀ ਸਿੱਖਿਆ ਅਤੇ ਖੇਤਰੀ ਭਾਸ਼ਾਵਾਂ ਵਿਚ ਅਜਿਹੇ ਕਈ ਹੋਰ ਕੋਰਸ ਕਰਵਾਏ ਜਾਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਵਿਚ 174 ਇੰਜਨੀਅਰਿੰਗ ਕਾਲਜ ਹਨ।


 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement