
ਇਹ ਰਕਮ 'Mule Account' ਰਾਹੀਂ ਕਢਵਾਈ ਗਈ ਸੀ।
New Delhi: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇੱਕ ਦਿਨ ਵਿੱਚ ਆਨਲਾਈਨ ਧੋਖਾਧੜੀ ਰਾਹੀਂ 3.81 ਕਰੋੜ ਰੁਪਏ ਦੀ ਗਬਨ ਕਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਸੁਧੀਰ ਭਾਸਕਰ ਪਲਾਂਡੇ ਅਤੇ ਏਜੰਟ ਯਸ਼ ਠਾਕੁਰ ਅਤੇ ਸ਼ੌਰਿਆ ਸੁਨੀਲ ਕੁਮਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਾਣਕਾਰੀ ਦੇ ਆਧਾਰ 'ਤੇ ਸੀਬੀਆਈ ਨੇ ਇੱਕ MULE Account Holders (ਧੋਖਾਧੜੀ ਲਈ ਵਰਤਿਆ ਜਾਣ ਵਾਲਾ ਬੈਂਕ ਖ਼ਾਤਾ), ਅਣਪਛਾਤੇ ਸਾਈਬਰ ਧੋਖਾਧੜੀ ਕਰਨ ਵਾਲਿਆਂ, ਬੈਂਕ ਅਧਿਕਾਰੀਆਂ ਅਤੇ ਹੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਦੋਸ਼ ਹੈ ਕਿ 2 ਜੁਲਾਈ ਨੂੰ ਉਨ੍ਹਾਂ ਨੇ ਵੱਖ-ਵੱਖ ਲੋਕਾਂ ਨਾਲ 3.81 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇਹ ਰਕਮ 'Mule Account' ਰਾਹੀਂ ਕਢਵਾਈ ਗਈ ਸੀ।
ਮਿਊਲ ਅਕਾਊਂਟ ਇੱਕ ਬੈਂਕ ਅਕਾਊਂਟ ਹੁੰਦਾ ਹੈ ਜਿਸ ਦੀ ਵਰਤੋਂ ਸਾਈਬਰ ਅਪਰਾਧੀਆਂ ਦੁਆਰਾ ਪੈਸੇ ਦੇ ਗੈਰ-ਕਾਨੂੰਨੀ ਲੈਣ-ਦੇਣ ਲਈ ਕੀਤੀ ਜਾਂਦੀ ਹੈ।