
ਭਾਈ ਧਿਆਨ ਸਿੰਘ ਮੰਡ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਸਿੱਖ ਸੰਸਥਾਵਾਂ ਨੂੰ ਆਦੇਸ਼ ਕੀਤਾ ਹੈ........
ਅੰਮ੍ਰਿਤਸਰ: ਭਾਈ ਧਿਆਨ ਸਿੰਘ ਮੰਡ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਸਿੱਖ ਸੰਸਥਾਵਾਂ ਨੂੰ ਆਦੇਸ਼ ਕੀਤਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੇ ਦਿਨੀਂ ਅਯੁਧਿਆ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਗੋਬਿੰਦ ਰਮਾਇਣ ਦੀ ਰਚਨਾ ਕਰਨ ਸਬੰਧੀ ਦਿਤੇ ਬਿਆਨ ਦੇ ਵਿਰੋਧ ਵਿਚ ਉਨ੍ਹਾਂ ਵਿਰੁਧ ਧਾਰਾ 295-ਏ ਤਹਿਤ ਥਾਣਿਆਂ ਵਿਚ ਪੁਲਿਸ ਰੀਪੋਰਟ ਦਰਜ ਕਰਾਉਣ।
bhai dhian singh mand
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਦਸਿਆ ਕਿ ਪ੍ਰਧਾਨ ਮੰਤਰੀ ਦੇ ਇਸ ਬਿਆਨ ਨਾਲ ਸਿੱਖ ਜਗਤ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।
Akal takhat sahib
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਪਣੀ ਗ਼ਲਤੀ ਸੁਧਾਰਨ ਦਾ 15 ਦਿਨ ਦਾ ਸਮਾਂ ਦਿਤਾ ਗਿਆ ਸੀ ਪਰ ਉਨ੍ਹਾਂ ਦੇ ਕੰਨ ਤੇ ਜੂੰ ਤਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਜੇਕਰ ਥਾਣਿਆਂ ਵਿਚ ਕੇਸ ਦਰਜ ਪੁਲਿਸ ਨਹੀਂ ਕਰਦੀ ਤਾਂ ਸਿੱਖ ਵਕੀਲਾਂ ਨੂੰ ਚਾਹੀਦਾ ਹੈ।
PM Modi
ਕਿ ਉਹ ਕਾਨੂੰਨੀ ਕਾਰਵਾਈ ਕਰਦਿਆਂ ਅਦਾਲਤ ਵਿਚ ਪਟੀਸ਼ਨ ਪਾ ਕੇ ਕੇਸ ਦਰਜ ਕਰਾਉਣ ਦੇ ਆਦੇਸ਼ ਪੁਲਿਸ ਨੂੰ ਦਿਵਾਉਣ। ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਪਰਮਿੰਦਰ ਸਿੰਘ ਬਾਲਿਆਂਵਾਲੀ 'ਤੇ ਆਧਾਰਤ ਇਕ ਪੰਜ ਮੈਂਬਰੀ ਕਮੇਟੀ ਵੀ ਬਣਾਈ ਹੈ, ਜੋ ਅੱਜ ਅੰਮ੍ਰਿਤਸਰ ਵਿਖੇ ਪ੍ਰਧਾਨ ਮੰਤਰੀ ਵਿਰੁਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਉਨ੍ਹਾਂ ਵਿਰੁਧ ਪਰਚਾ ਦਰਜ ਕਰਨ ਦੀ ਮੰਗ ਕਰੇਗੀ।