ਮੁਕਾਬਲੇ ਦੌਰਾਨ ਚਾਰ ਅਤਿਵਾਦੀ ਹਲਾਕ, ਇਕ ਨੇ ਕੀਤਾ ਆਤਮ-ਸਮਰਪਣ
Published : Aug 28, 2020, 11:39 pm IST
Updated : Aug 28, 2020, 11:39 pm IST
SHARE ARTICLE
image
image

ਮੁਕਾਬਲੇ ਦੌਰਾਨ ਚਾਰ ਅਤਿਵਾਦੀ ਹਲਾਕ, ਇਕ ਨੇ ਕੀਤਾ ਆਤਮ-ਸਮਰਪਣ

ਸ੍ਰੀਨਗਰ, 28 ਅਗੱਸਤ : ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ ਜਦਕਿ ਇਕ ਅਤਿਵਾਦੀ ਨੇ ਆਤਮਸਮਰਪਣ ਕਰ ਦਿਤਾ। ਅਧਿਕਾਰੀਆਂ ਨੇ ਦਸਿਆ ਕਿ ਮਾਰੇ ਗਏ ਅਤਿਵਾਦੀਆਂ ਵਿਚ ਅਲ ਬਦਰ ਕਮਾਂਡਰ ਅਤੇ ਇਕ ਪੰਚ ਦੀ ਹਤਿਆ ਵਿਚ ਸ਼ਾਮਲ ਇਕ ਹੋਰ ਅਤਿਵਾਦੀ ਵੀ ਹੈ। ਪੁਲਿਸ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਕਿਲੂਰਾ ਇਲਾਕੇ ਵਿਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਉਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ। ਉਨ੍ਹਾਂ ਦਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲ ਦੀ ਤਲਾਸ਼ੀ ਟੀਮ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਅਤੇ ਦੋਹਾਂ ਧਿਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦਸਿਆ ਕਿ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਜਥੇਬੰਦੀ ਦਾ ਪਤਾ ਲਾਇਆ ਜਾ ਰਿਹਾ ਹੈ।

imageimage


ਇਸੇ ਦੌਰਾਨ ਸ੍ਰੀਨਗਰ ਦੇ ਨੌਹਟਾ ਇਲਾਕੇ ਵਿਚ ਸੀਆਰਪੀਐਫ਼ ਦੇ ਜਵਾਨ ਕੋਲੋਂ ਰਾਈਫ਼ਲ ਖੋਹਣ ਦੀ ਕੋਸ਼ਿਸ਼ ਕਰਨ ਦੋਸ਼ ਹੇਠ 28 ਸਾਲਾ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸ਼ਹਿਰ ਦੇ ਬਾਹਰੀ ਹਿੱਸੇ ਦੇ ਪੀਰਬਾਗ਼ ਇਲਾਕੇ ਵਿਚ ਰਹਿਣ ਵਾਲੇ ਤਹਰੀਨ ਸ਼ਬੀਰ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦ ਉਸ ਨੇ ਸੀਆਰੀਪੀਐਫ਼ ਦੇ ਜਵਾਨ ਕੋਲੋਂ ਸਰਕਾਰੀ ਰਾਇਫ਼ਲ ਖੋਹਣ ਦੀ ਕੋਸ਼ਿਸ਼ ਕੀਤੀ। ਹੈਡ ਕਾਂਸਟੇਬਲ ਸਮਰਿੰਦਰ ਨੇ ਉਸ ਨੂੰ ਫੜ ਲਿਆ।
(ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement