ਯੂਨੀਵਰਸਿਟੀ ਦੀਆਂ Final Year ਪ੍ਰੀਖਿਆਵਾਂ ਨੂੰ SC ਨੇ ਦਿਖਾਈ ਹਰੀ ਝੰਡੀ
Published : Aug 28, 2020, 1:49 pm IST
Updated : Aug 28, 2020, 1:49 pm IST
SHARE ARTICLE
SC says final year university exams should be held by 30 September
SC says final year university exams should be held by 30 September

ਕਿਹਾ ‘ਬਿਨਾਂ ਪ੍ਰੀਖਿਆ ਨਹੀਂ ਪਾਸ ਕੀਤੇ ਜਾ ਸਕਦੇ ਵਿਦਿਆਰਥੀ’

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਪ੍ਰੀਖਿਆਵਾਂ ਕਰਵਾਉਣ ਨੂੰ ਲੈ ਕੇ ਦੇਸ਼ ਭਰ ਵਿਚ ਬਹਿਸ ਜਾਰੀ ਹੈ। ਇਸ ਦੌਰਾਨ ਅੱਜ ਸੁਪਰੀਮ ਕੋਰਟ ਨੇ ਯੂਨੀਵਰਸਿਟੀਆਂ ਦੀਆਂ ਆਖਰੀ ਸਾਲ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ ਹੈ।

Supreme CourtSupreme Court

ਕੋਰਟ ਨੇ ਕਿਹਾ ਹੈ ਕਿ ਜੇਕਰ ਕਿਸੇ ਸੂਬੇ ਨੂੰ ਲਗਦਾ ਹੈ ਕਿ ਉਹਨਾਂ ਲਈ ਪ੍ਰੀਖਿਆ ਕਰਵਾਉਣਾ ਸੰਭਵ ਨਹੀਂ ਹੈ ਤਾਂ ਉਹ ਯੂਜੀਸੀ ਦੇ ਕੋਲ ਜਾ ਸਕਦੇ ਹਨ। ਸੂਬੇ ਅੰਤਿਮ ਵਰ੍ਹੇ ਦੇ ਵਿਦਿਆਰਥੀਆਂ ਨੂੰ ਬਿਨ੍ਹਾਂ ਪ੍ਰੀਖਿਆਵਾਂ ਪ੍ਰਮੋਟ ਨਹੀਂ ਕਰ ਸਕਦੇ। 30 ਸਤੰਬਰ ਤੱਕ ਪ੍ਰੀਖਿਆ ਕਰਵਾਉਣ ਲਈ ਯੂਜੀਸੀ ਦੇ ਫੈਸਲੇ ‘ਤੇ ਸੁਪਰੀਮ ਕੋਰਟ ਨੇ ਮੋਹਰ ਲਗਾ ਦਿੱਤੀ ਹੈ।

UGCUGC

ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿਚ ਯੂਜੀਸੀ ਦੇ 6 ਜੁਲਾਈ ਦੇ ਸਰਕੂਲਰ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਸੂਬੇ ਮਹਾਂਮਾਰੀ ਨੂੰ ਧਿਆਨ ਵਿਚ ਰੱਖਦਿਆਂ ਪ੍ਰੀਖਿਆ ਮੁਲਤਵੀ ਕਰ ਸਕਦੇ ਹਨ ਪਰ ਉਹਨਾਂ ਨੂੰ ਯੂਜੀਸੀ ਨਾਲ ਸਲਾਹ ਮਸ਼ਵਰਾ ਕਰਕੇ ਨਵੀਆਂ ਤਰੀਕਾਂ ਤੈਅ ਕਰਨੀਆਂ ਪੈਣਗੀਆਂ।

NEET Admit Card 2020 releasedExams

ਸੁਪਰੀਮ ਕੋਰਟ ਦੀ ਪ੍ਰੀਖਿਆ ਮੁਲਤਵੀ ਕਰਨ ਵਾਲੀ ਪਟੀਸ਼ਨ ‘ਤੇ ਪਿਛਲੀ ਸੁਣਵਾਈ 18 ਅਗਸਤ ਨੂੰ ਹੋਈ ਸੀ। ਇਸ ਦੌਰਾਨ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਆਖਰੀ ਵਰ੍ਹੇ ਦੀਆਂ ਪ੍ਰੀਖਿਆਵਾਂ ਰੱਦ ਕਰਨ ‘ਤੇ ਸੁਪਰੀਮ ਕੋਰਟ ਨੇ ਅਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ। ਇਸ ਦੇ ਨਾਲ ਹੀ ਅਦਾਲਤ ਨੇ ਸਾਰੀਆਂ ਧਿਰਾਂ ਨੂੰ ਤਿੰਨ ਦਿਨ ਅੰਤਰ ਲਿਖਤੀ ਜਵਾਬ ਦੇਣ ਲਈ ਕਿਹਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement