ਕਿਸਾਨਾਂ 'ਤੇ ਹੋਏ ਲਾਠੀਚਾਰਜ ਨੂੰ ਰਾਕੇਸ਼ ਟਿਕੈਤ ਨੇ ਦੱਸਿਆ ਮੰਦਭਾਗਾ, ਕਿਹਾ ਸਾਜ਼ਿਸ਼ ਰਚ ਰਹੀ ਸਰਕਾਰ
Published : Aug 28, 2021, 3:06 pm IST
Updated : Aug 28, 2021, 3:06 pm IST
SHARE ARTICLE
Rakesh Tikait
Rakesh Tikait

ਹਰਿਆਣਾ ਦੇ ਕਰਨਾਲ ਵਿਚ ਭਾਜਪਾ ਦੀ ਬੈਠਕ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦਾ ਮਾਮਲਾ ਭਖਦਾ ਜਾ ਰਿਹਾ ਹੈ।

ਨਵੀਂ ਦਿੱਲੀ: ਹਰਿਆਣਾ ਦੇ ਕਰਨਾਲ ਵਿਚ ਭਾਜਪਾ ਦੀ ਬੈਠਕ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੇ ਵਿਰੋਧ ’ਚ ਭਾਰੀ ਗਿਣਤੀ ਵਿਚ ਕਿਸਾਨ ਸੜਕਾਂ ’ਤੇ ਉਤਰ ਆਏ ਹਨ। ਪੁਲਿਸ ਦੀ ਇਸ ਕਾਰਵਾਈ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੰਦਭਾਗਾ ਦੱਸਿਆ ਹੈ।ਉਹਨਾਂ ਨੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਕਿਸਾਨ ਮਹਾਪੰਚਾਇਤ ਤੋਂ ਧਿਆਨ ਭਟਕਾਉਣ ਲਈ ਸਾਜ਼ਿਸ਼ ਰਚ ਰਹੀ ਹੈ। ਉਹਨਾਂ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ।

Lathicharge on FarmersLathicharge on Farmers

ਹੋਰ ਪੜ੍ਹੋ: ਵਿਰਾਟ ਕੋਹਲੀ ਸਮੇਤ ਇਹ ਕ੍ਰਿਕਟਰ ਹਨ ਸਿਰਫ 12ਵੀਂ ਪਾਸ, ਜਾਣੋ ਕਿੰਨੇ ਪੜ੍ਹੇ-ਲਿਖੇ ਨੇ ਭਾਰਤੀ ਕ੍ਰਿਕਟਰ

ਕਿਸਾਨ ਆਗੂ ਨੇ ਟਵੀਟ ਕੀਤਾ, ‘ਹਰਿਆਣਾ ਦੇ ਕਰਨਾਲ ਵਿਚ ਅੰਦੋਲਨਕਾਰੀ ਕਿਸਾਨਾਂ 'ਤੇ ਲਾਠੀਚਾਰਜ ਮੰਦਭਾਗਾ ਹੈ, ਸਰਕਾਰ 5 ਸਤੰਬਰ ਨੂੰ ਮੁਜ਼ੱਫਰਨਗਰ ਵਿਚ ਹੋਣ ਵਾਲੀ ਮਹਾਪੰਚਾਇਤ ਤੋਂ ਧਿਆਨ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਦੇਸ਼ ਭਰ ਦੇ ਕਿਸਾਨ ਪੂਰੀ ਤਰ੍ਹਾਂ ਤਿਆਰ ਰਹਿਣ।  ਐਸਕੇਐਸ ਦੇ ਫੈਸਲੇ ਦੀ ਪਾਲਣਾ ਕਰੋ’।

TweetTweet

ਹੋਰ ਪੜ੍ਹੋ: CM ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਕਿਸਾਨ ਹੋਏ ਲਹੂ-ਲੁਹਾਣ

ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਬੈਠਕ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕੀਤਾ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਭਿਆਨਕ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿਚ ਕਈ ਕਿਸਾਨ ਜ਼ਖਮੀ ਹੋ ਗਏ। ਲਾਠੀਚਾਰਜ ਦੌਰਾਨ ਕਈ ਕਿਸਾਨਾਂ ਦੇ ਸਿਰਾਂ ਵਿਚੋਂ ਖੂਨ ਵਹਿ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement