
ਹਮੇਸ਼ਾ ਦੀ ਤਰ੍ਹਾਂ ਪ੍ਰਧਾਨ ਮੰਤਰੀ ਦੀ ਕਹਿਣੀ ਅਤੇ ਕਰਨੀ ਮੇਲ ਨਹੀਂ ਖਾਂਦੀ।"
ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖਾਦੀ 'ਤੇ ਕੀਤੀ ਗਈ ਟਿੱਪਣੀ ਦੇ ਪਿਛੋਕੜ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਕਹਿਣੀ ਤੇ ਕਰਨੀ ਦਾ ਕੋਈ ਮੇਲ ਨਹੀਂ ਹੈ। ਉਨ੍ਹਾਂ ਟਵੀਟ ਕੀਤਾ ਤੇ ਲਿਖਿਆ ਕਿ "ਰਾਸ਼ਟਰ ਲਈ ਖਾਦੀ, ਪਰ ਰਾਸ਼ਟਰੀ ਝੰਡੇ ਲਈ ਚੀਨ ਦਾ ਪੋਲੀਐਸਟਰ। ਹਮੇਸ਼ਾ ਦੀ ਤਰ੍ਹਾਂ ਪ੍ਰਧਾਨ ਮੰਤਰੀ ਦੀ ਕਹਿਣੀ ਅਤੇ ਕਰਨੀ ਮੇਲ ਨਹੀਂ ਖਾਂਦੀ।"
ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਖਾਦੀ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ ਪਰ ਹੁਣ ਇਹ ਇੱਕ 'ਆਤਮ-ਨਿਰਭਰ ਭਾਰਤ' ਲਈ ਪ੍ਰੇਰਨਾ ਸਰੋਤ ਬਣ ਸਕਦੀ ਹੈ। ਰਾਹੁਲ ਗਾਂਧੀ ਨੇ ਇਹ ਟਿੱਪਣੀ ਸਾਬਰਮਤੀ ਨਦੀ ਦੇ ਕੰਢੇ ਖਾਦੀ ਉਤਸਵ ਦੌਰਾਨ ਕੀਤੀ ਸੀ।