Arunachal Pradesh News: ਖੱਡ ਵਿਚ ਡਿੱਗਿਆ ਫ਼ੌਜ ਦਾ ਟਰੱਕ, ਤਿੰਨ ਫੌਜੀ ਹੋਏ ਸ਼ਹੀਦ
Published : Aug 28, 2024, 12:47 pm IST
Updated : Aug 28, 2024, 1:11 pm IST
SHARE ARTICLE
Army truck fell into the gorge, three soldiers died Arunachal Pradesh News
Army truck fell into the gorge, three soldiers died Arunachal Pradesh News

Arunachal Pradesh News: ਮ੍ਰਿਤਕਾਂ ਦੀ ਪਛਾਣ ਹੌਲਦਾਰ ਨਛੱਤਰ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ਗ੍ਰੇਨੇਡੀਅਰ ਆਸ਼ੀਸ਼ ਕੁਮਾਰ ਵਜੋਂ ਹੋਈ ਹੈ।

Army truck fell into the gorge, three soldiers died Arunachal Pradesh News: ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਫੌਜ ਦਾ ਇੱਕ ਟਰੱਕ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਵਿਚ ਸਵਾਰ ਤਿੰਨ ਫੌਜੀ ਜਵਾਨ ਸ਼ਹੀਦ ਅਤੇ ਕਈ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਟਰਾਂਸ ਅਰੁਣਾਚਲ ਹਾਈਵੇਅ 'ਤੇ ਤਾਪੀ ਪਿੰਡ ਨੇੜੇ ਵਾਪਰਿਆ। 

ਇਹ ਵੀ ਪੜ੍ਹੋ: Mangewal News: ਕੈਨੇਡਾ 'ਚ ਪੰਜਾਬੀ ਗੁਰਸਿੱਖ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ  

ਪੁਲਿਸ ਨੇ ਦੱਸਿਆ ਕਿ ਹਾਦਸਾ 'ਟ੍ਰਾਂਸ ਅਰੁਣਾਚਲ' ਹਾਈਵੇ 'ਤੇ ਤਾਪੀ ਪਿੰਡ ਨੇੜੇ ਮੰਗਲਵਾਰ ਨੂੰ ਵਾਪਰਿਆ। ਫੌਜੀ ਸੂਤਰਾਂ ਮੁਤਾਬਕ ਸ਼ਹੀਦਾਂ ਦੀ ਪਛਾਣ ਹੌਲਦਾਰ ਨਛੱਤਰ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ‘ਗ੍ਰੇਨੇਡੀਅਰ’ ਅਸ਼ੀਸ਼ ਕੁਮਾਰ ਵਜੋਂ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਣ 'ਚ ਮਦਦ ਕੀਤੀ ਅਤੇ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।

​ਇਹ ਵੀ ਪੜ੍ਹੋ: Himachal Pradesh News: ਚੰਬਾ 'ਚ ਖੱਡ 'ਚ ਡਿੱਗੀ ਕਾਰ, 3 ਸ਼ਰਧਾਲੂਆਂ ਦੀ ਮੌਤ, 8 ਗੰਭੀਰ ਜ਼ਖ਼ਮੀ 

ਫੌਜ ਦੀ ਪੂਰਬੀ ਕਮਾਂਡ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਲੈਫਟੀਨੈਂਟ ਜਨਰਲ ਆਰ.ਸੀ.ਤਿਵਾਰੀ ਅਤੇ ਫੌਜ ਦੇ ਸਾਰੇ ਅਧਿਕਾਰੀ ਬਹਾਦਰ ਹੌਲਦਾਰ ਨਛੱਤਰ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ਗ੍ਰੇਨੇਡੀਅਰ ਆਸ਼ੀਸ਼ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ, ਜਿਨ੍ਹਾਂ ਨੇ ਅਰੁਣਾਚਲ ਪ੍ਰਦੇਸ਼ ਵਿੱਚ ਡਿਊਟੀ ਦੀ ਲਾਈਨ ਵਿੱਚ ਸਰਵਉੱਚ ਕੁਰਬਾਨੀ ਦਿੱਤੀ। ਭਾਰਤੀ ਫੌਜ ਦੁਖੀ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Army truck fell into the gorge, three soldiers died Arunachal Pradesh News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement