School Closed: ਇਸ ਸੂਬੇ ਦੇ 76 ਸਰਕਾਰੀ ਸਕੂਲ 31 ਅਗਸਤ ਤੱਕ ਬੰਦ
Published : Aug 28, 2024, 8:28 am IST
Updated : Aug 28, 2024, 9:24 am IST
SHARE ARTICLE
 76 government schools in rural areas are closed till August 31
76 government schools in rural areas are closed till August 31

School Closed: ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ

 

School Closed: ਇਨ੍ਹੀਂ ਦਿਨੀਂ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਤਹਿਤ ਬਿਹਾਰ 'ਚ ਵੀ ਕਈ ਥਾਵਾਂ 'ਤੇ ਬਾਰਿਸ਼ ਜਾਰੀ ਹੈ। ਮੀਂਹ ਕਾਰਨ ਕਈ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਦੇ ਮੱਦੇਨਜ਼ਰ ਵਿਭਾਗ ਨੇ ਦਰਿਆਵਾਂ ਦੇ ਕੰਢੇ ਵਸਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਗੰਗਾ ਦੇ ਪਾਣੀ ਦਾ ਪੱਧਰ ਵੀ ਇਨ੍ਹੀਂ ਦਿਨੀਂ ਵਧਿਆ ਹੈ। ਇਸ ਦੇ ਮੱਦੇਨਜ਼ਰ ਪਟਨਾ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਹਿੱਤ 'ਚ ਵੀ ਵੱਡਾ ਫੈਸਲਾ ਲਿਆ ਗਿਆ ਹੈ।

ਪਟਨਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਇੱਕ ਸਰਕੂਲਰ ਜਾਰੀ ਕੀਤਾ ਕਿ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ 76 ਸਰਕਾਰੀ ਸਕੂਲ 31 ਅਗਸਤ ਤੱਕ ਬੰਦ ਰਹਿਣਗੇ ਕਿਉਂਕਿ ਗੰਗਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਅੱਗੇ ਕਿਹਾ ਗਿਆ ਹੈ ਕਿ ਇਹ ਫੈਸਲਾ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਲਈ ਲਿਆ ਗਿਆ ਹੈ। ਸਰਕੂਲਰ ਅਨੁਸਾਰ ਪਟਨਾ ਦੇ ਜ਼ਿਲ੍ਹਾ ਮੈਜਿਸਟਰੇਟ ਚੰਦਰਸ਼ੇਖਰ ਸਿੰਘ ਨੇ ਦੱਸਿਆ ਕਿ ਗੰਗਾ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ 8 ਬਲਾਕਾਂ ਦੇ ਕੁੱਲ 76 ਸਰਕਾਰੀ ਸਕੂਲ 31 ਅਗਸਤ ਤੱਕ ਬੰਦ ਰਹਿਣਗੇ।

ਬਿਹਾਰ ਸਰਕਾਰ ਨੇ ਹਾਲ ਹੀ ਵਿੱਚ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਅਧਿਕਾਰਤ ਕੀਤਾ ਸੀ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋਣ 'ਤੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲੈਣ। ਇਹ ਹੁਕਮ ਪਟਨਾ ਨੇੜੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਦੇ ਗੰਗਾ ਨਦੀ ਵਿੱਚ ਡਿੱਗਣ ਅਤੇ ਤੇਜ਼ ਕਰੰਟ ਨਾਲ ਰੁੜ੍ਹ ਜਾਣ ਦੀ ਘਟਨਾ ਤੋਂ ਤੁਰੰਤ ਬਾਅਦ ਆਇਆ ਹੈ।

ਦੱਸ ਦਈਏ ਕਿ ਨਸੀਰਗੰਜ ਘਾਟ 'ਤੇ ਕਿਸ਼ਤੀ 'ਤੇ ਚੜ੍ਹਦੇ ਸਮੇਂ ਇਕ ਅਧਿਆਪਕ ਗੰਗਾ ਨਦੀ 'ਚ ਰੁੜ੍ਹ ਗਿਆ ਸੀ।
ਪਟਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਬਿਆਨ ਦੇ ਅਨੁਸਾਰ, "ਐਤਵਾਰ ਸਵੇਰੇ 8 ਵਜੇ ਤੱਕ, ਪਟਨਾ ਦੇ ਗਾਂਧੀ ਘਾਟ ਵਿੱਚ ਗੰਗਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਇਸੇ ਤਰ੍ਹਾਂ, ਹਥੀਦਾਹ ਅਤੇ ਸ੍ਰੀਪਾਲਪੁਰ ਵਿੱਚ ਵੀ ਗੰਗਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement