ਭਲਵਾਨਾਂ ਦੇ ਜਿਨਸੀ ਸੋਸ਼ਣ ਦਾ ਮਾਮਲਾ : ਬ੍ਰਿਜ ਭੂਸ਼ਣ ਨੇ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ FIR ਰੱਦ ਕਰਨ ਦੀ ਮੰਗ ਕੀਤੀ
Published : Aug 28, 2024, 10:57 pm IST
Updated : Aug 28, 2024, 10:57 pm IST
SHARE ARTICLE
Brij Bhushan Sharan Singh
Brij Bhushan Sharan Singh

ਪਟੀਸ਼ਨ ਵੀਰਵਾਰ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ

ਨਵੀਂ ਦਿੱਲੀ: ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਮੁਖੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ 6 ਮਹਿਲਾ ਭਲਵਾਨਾਂ ਵਲੋਂ ਦਰਜ ਜਿਨਸੀ ਸੋਸ਼ਣ ਦੇ ਮਾਮਲੇ ’ਚ ਉਨ੍ਹਾਂ ਵਿਰੁਧ ਦਰਜ FIR ਅਤੇ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। 

ਪਟੀਸ਼ਨ ਵੀਰਵਾਰ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਹੈ। ਬ੍ਰਿਜ ਭੂਸ਼ਣ ਨੇ ਦਲੀਲ ਦਿਤੀ ਕਿ ਜਾਂਚ ਪੱਖਪਾਤੀ ਢੰਗ ਨਾਲ ਕੀਤੀ ਗਈ ਸੀ ਕਿਉਂਕਿ ਸਿਰਫ ਪੀੜਤਾਂ ਦੇ ਬਿਆਨ ’ਤੇ ਵਿਚਾਰ ਕੀਤਾ ਗਿਆ ਸੀ, ਜੋ ਉਸ ਤੋਂ ਬਦਲਾ ਲੈਣ ਵਿਚ ਦਿਲਚਸਪੀ ਰਖਦੇ ਸਨ ਅਤੇ ਦੋਸ਼ਾਂ ਦੇ ਝੂਠ ਦਾ ਧਿਆਨ ਰੱਖੇ ਬਿਨਾਂ ਹੇਠਲੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। 

ਸਾਬਕਾ WFI ਮੁਖੀ ਨੇ ਦਾਅਵਾ ਕੀਤਾ ਕਿ ਉਸ ਨੂੰ ਇਸ ਕੇਸ ’ਚ ਝੂਠਾ ਫਸਾਇਆ ਗਿਆ ਹੈ ਅਤੇ ਉਸ ਨੇ ਕੋਈ ਅਪਰਾਧ ਨਹੀਂ ਕੀਤਾ ਹੈ ਜਿਵੇਂ ਕਿ ਸਰਕਾਰੀ ਵਕੀਲ ਨੇ ਦੋਸ਼ ਲਾਇਆ ਹੈ। ਹੇਠਲੀ ਅਦਾਲਤ ਨੇ 21 ਮਈ ਨੂੰ ਜਿਨਸੀ ਸੋਸ਼ਣ, ਧਮਕਾਉਣ ਅਤੇ ਔਰਤਾਂ ਦੀ ਨਿਮਰਤਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤੈਅ ਕੀਤੇ ਸਨ। 

ਅਦਾਲਤ ਨੇ ਇਸ ਮਾਮਲੇ ’ਚ ਸਹਿ-ਦੋਸ਼ੀ ਅਤੇ WFI ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁਧ ਅਪਰਾਧਕ ਧਮਕੀ ਦੇਣ ਦਾ ਦੋਸ਼ ਵੀ ਤੈਅ ਕੀਤਾ ਸੀ। ਮਈ 2023 ’ਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਦਿੱਲੀ ਪੁਲਿਸ ਨੇ ਸਿੰਘ ਦੇ ਵਿਰੁਧ FIR ਦਰਜ ਕੀਤੀ ਸੀ। 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement