
ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾਂਦੀ ਆ ਰਹੀ ਹੈ...
ਚੰਡੀਗੜ੍ਹ : ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾਂਦੀ ਆ ਰਹੀ ਹੈ ਪਰ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਇਸ ਮੰਗ ਵੱਲ ਧਿਆਨ ਨਹੀਂ ਦਿੱਤਾ। ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਯੂਥ ਆਫ਼ ਪੰਜਾਬ ਦੀ ਨਾਂਅ ਦੀ ਸੰਸਥਾ ਨਾਲ ਜੁੜੇ ਕੁੱਝ ਨੌਜਵਾਨਾਂ ਨੇ ਇਸ ਹਵਾਈ ਅੱਡੇ ਨੂੰ ਜਾਂਦੀ ਸੜਕ 'ਤੇ ‘ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ’ ਨਾਂਅ ਦੇ ਪੋਸਟਰ ਛਪਵਾ ਕੇ ਕਈ ਥਾਵਾਂ 'ਤੇ ਲਗਾ ਦਿੱਤੇ ਹਨ।
Airport
ਪੋਸਟਰ ਲਗਾਉਣ ਮੌਕੇ ਨੌਜਵਾਨਾਂ ਨੇ ਸਰਕਾਰ ਵਿਰੁੱਧ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਪਤਾ ਨਹੀਂ ਸਰਕਾਰ ਕਿਉਂ ਇਸ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਤੋਂ ਗੁਰੇਜ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਜਦੋਂ ਦੇਸ਼ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਇੰਦਰਾ ਗਾਂਧੀ 'ਤੇ ਰੱਖਿਆ ਜਾ ਸਕਦੈ ਤਾਂ ਪੰਜਾਬ ਦੇ ਇਸ ਕੌਮਾਂਤਰੀ ਹਵਾਈ ਅੱਡੇ ਨਾਮ ਭਗਤ ਸਿੰਘ ਦੇ ਨਾਂਅ 'ਤੇ ਕਿਉਂ ਨਹੀਂ ਰੱਖਿਆ ਜਾ ਰਿਹਾ।
Airport
ਇਕ ਹੋਰ ਨੌਜਵਾਨ ਨੇ ਬੋਲਦਿਆਂ ਆਖਿਆ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਇਸ ਹਵਾਈ ਅੱਡੇ ਨਾਮ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਦੀ ਮੰਗ ਕਰਦੇ ਆ ਰਹੇ ਹਾਂ, ਇੱਥੋਂ ਤਕ ਕਿ ਕਈ ਵਾਰ ਧਰਨੇ ਮੁਜ਼ਾਹਰੇ ਵੀ ਕਰਕੇ ਦੇਖ ਲਏ ਪਰ ਸਰਕਾਰਾਂ ਨੇ ਕਦੇ ਵੀ ਇਸ ਮੰਗ ਵੱਲ ਧਿਆਨ ਨਹੀਂ ਦਿੱਤਾ ਪਰ ਅੱਜ ਅਸੀਂ ਅਪਣੇ ਵੱਲੋਂ ਇਸ ਹਵਾਈ ਅੱਡੇ ਨਾਮ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖ ਦਿੱਤਾ ਹੈ।
Airport
ਨੌਜਵਾਨਾਂ ਵੱਲੋਂ ਖ਼ੁਦ ਹੀ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਦੇ ਲਗਾਏ ਪੋਸਟਰਾਂ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਵਿਚ ਸਰਕਾਰ ਦੇ ਰਵੱਈਏ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਖ਼ੈਰ ਦੇਖਣਾ ਹੋਵੇਗਾ ਕਿ ਪੰਜਾਬੀਆਂ ਦੀ ਇਹ ਮੰਗ ਸਰਕਾਰ ਵੱਲੋਂ ਕਦੋਂ ਪੂਰੀ ਕੀਤੀ ਜਾਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ