ਕਿਸਾਨਾਂ ਦੇ ਹੱਕ 'ਚ ਬੋਲੇ ਰਾਹੁਲ ਗਾਂਧੀ, ਕੇਂਦਰ ਦੇ ਖੇਤੀ ਕਾਨੂੰਨ ਕਿਸਾਨਾਂ ਦੀ ਮੌਤ ਦਾ ਫ਼ਰਮਾਨ
Published : Sep 28, 2020, 7:51 pm IST
Updated : Sep 28, 2020, 7:51 pm IST
SHARE ARTICLE
 Rahul Gandhi
Rahul Gandhi

ਕਿਹਾ, ਕਿਸਾਨਾਂ ਦੀ ਆਵਾਜ਼ ਸੰਸਦ ਅਤੇ ਬਾਹਰ ਦੋਹਾਂ ਥਾਂਵਾਂ ਤੇ ਦਬਾਈ ਜਾ ਰਹੀ ਹੈ

ਨਵੀਂ ਦਿੱਲੀ, 28 ਸਤੰਬਰ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਖੇਤੀਬਾੜੀ ਸਬੰਧੀ ਕਾਨੂੰਨਾਂ ਨੂੰ ਲੈ ਕੇ ਅੱਜ ਮੁੜ ਸਰਕਾਰ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਕਿਸਾਨਾਂ ਦੀ ਆਵਾਜ਼ ਸੰਸਦ ਅਤੇ ਬਾਹਰ ਦੋਹਾਂ ਥਾਂਵਾਂ ਤੇ ਦਬਾਈ ਜਾ ਰਹੀ ਹੈ ।

Rahul GandhiRahul Gandhi

ਉਨ੍ਹਾਂ ਰਾਜ ਸਭਾ 'ਚ ਇਨ੍ਹਾਂ ਬਿਲਾਂ ਨੂੰ ਪਾਸ ਕੀਤੇ ਜਾਣ ਦੌਰਾਨ ਹੋਏ ਹੰਗਾਮੇ ਨਾਲ ਜੁੜੀ ਇਕ ਖ਼ਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ ਕਿ ਖੇਤੀਬਾੜੀ ਸਬੰਧੀ ਕਾਨੂੰਨ ਸਾਡੇ ਕਿਸਾਨਾਂ ਲਈ ਮੌਤ ਦਾ ਫ਼ਰਮਾਨ ਹਨ। ਉਨ੍ਹਾਂ ਦੀ ਆਵਾਜ਼ ਸੰਸਦ ਅਤੇ ਬਾਹਰ ਦੋਹਾਂ ਜਗਾਂ ਦਬਾਈ ਗਈ। ਇਹ ਇਸ ਗੱਲ ਦਾ ਸਬੂਤ ਹੈ ਕਿ ਭਾਰਤ 'ਚ ਲੋਕਤੰਤਰ ਖ਼ਤਮ ਹੋ ਗਿਆ ਹੈ।

Rahul Gandhi and Narendra Modi Rahul Gandhi and Narendra Modi

ਰਾਹੁਲ ਗਾਂਧੀ ਨੇ ਜਿਸ ਖ਼ਬਰ ਦਾ ਹਵਾਲਾ ਦਿਤਾ, ਉਸ 'ਚ ਦਾਅਵਾ ਕੀਤਾ ਗਿਆ ਹੈ ਕਿ ਰਾਜ ਸਭਾ ਦੇ ਡਿਪਟੀ ਸਪੀਕਰ ਹਰਿਵੰਸ਼ ਨੇ ਕਿਹਾ ਸੀ ਕਿ ਸਦਨ 'ਚ ਖੇਤੀਬਾੜੀ ਸਬੰਧੀ ਬਿਲਾਂ 'ਤੇ ਵੋਟਿੰਗ ਦੀ ਮੰਗ ਕਰਦੇ ਸਮੇਂ ਵਿਰੋਧੀ ਮੈਂਬਰ ਅਪਣੀ ਸੀਟ 'ਤੇ ਨਹੀਂ ਸਨ ਪਰ ਰਾਜ ਸਭਾ ਟੀ.ਵੀ. ਦੀ ਫ਼ੁਟੇਜ ਤੋਂ ਇਸ ਦੀ ਉਲਟ ਗੱਲ ਸਾਬਤ ਹੁੰਦੀ ਹੈ।

Rahul GandhiRahul Gandhi

ਹਾਲ ਹੀ 'ਚ ਮੁਅੱਤਲ ਹੋਏ ਮਾਨਸੂਨ ਸੈਸ਼ਨ 'ਚ ਸੰਸਦ ਨੇ ਖੇਤੀਬਾੜੀ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿਲ-2020 ਅਤੇ ਕਿਸਾਨੀ (ਮਜ਼ਬੂਤੀਕਰਨ ਅਤੇ ਸੁਰੱਖਿਆ) ਕੀਮਤ ਭਰੋਸਾ ਸਮਝੌਤਾ ਅਤੇ ਖੇਤੀਬਾੜੀ ਸੇਵਾ 'ਤੇ ਕਰਾਰ ਬਿਲ-2020 ਨੂੰ ਮਨਜ਼ੂਰੀ ਦਿਤੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਐਤਵਾਰ ਨੂੰ ਇਨ੍ਹਾਂ ਬਿਲਾਂ ਨੂੰ ਮਨਜ਼ੂਰੀ ਪ੍ਰਦਾਨ ਦਿਤੇ ਜਾਣ ਤੋਂ ਬਾਅਦ ਇਹ ਬਿਲ ਕਾਨੂੰਨ ਬਣ ਗਏ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement