ਖੇਤੀ ਕਾਨੂੰਨਾਂ ਦਾ ਤੋੜ ਲੱਭਣ ਦੀ ਕਵਾਇਦ ਸ਼ੁਰੂ, ਸੋਨੀਆਂ ਗਾਂਧੀ ਦੀ ਪਾਰਟੀ ਸ਼ਾਸਿਤ ਸੂਬਿਆਂ ਨੂੰ ਸਲਾਹ
Published : Sep 28, 2020, 10:00 pm IST
Updated : Sep 28, 2020, 10:05 pm IST
SHARE ARTICLE
Farmers Protest
Farmers Protest

ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕਾਨੂੰਨ ਪਾਸ ਕਰਨ ਦੀਆਂ ਸੰਭਾਵਨਾਵਾਂ ਲੱਭਣ 'ਤੇ ਜ਼ੋਰ

ਨਵੀਂ ਦਿੱਲੀ : ਖੇਤੀ ਕਾਨੂੰਨਾਂ 'ਤੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਹੁਣ ਇਨ੍ਹਾਂ ਨੂੰ ਬੇਅਸਰ ਕਰਨ ਲਈ ਬਦਲਵੇਂ ਰਸਤੇ ਲੱਭਣ ਦੀ ਕਵਾਇਤ ਸ਼ੁਰੂ ਹੋ ਗਈ ਹੈ। ਖੇਤੀ ਕਾਨੂੰਨਾਂ ਖਿਲਾਫ਼ ਲੜਾਈ ਹੁਣ ਸੰਸਦ ਤੋਂ ਸੜਕਾਂ 'ਤੇ ਹੁੰਦੀ ਹੋਈ ਅਦਾਲਤ 'ਚ ਪਹੁੰਚ ਚੁੱਕੀ ਹੈ। ਕਾਂਗਰਸ ਦੇ ਸੰਸਦ ਮੈਂਬਰ ਨੇ ਇਨ੍ਹਾਂ ਕਾਨੂੰਨਾਂ ਨੂੰ ਚੁਨੌਤੀ ਦਿੰਦੀ ਪਟੀਸ਼ਨ ਸੁਪਰੀਮ ਕੋਰਟ 'ਚ ਦਾਖ਼ਲ ਕਰ ਦਿਤੀ ਹੈ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਖੇਤੀ ਕਾਨੂੰਨਾਂ ਖਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ ਕਰ ਦਿਤਾ ਹੈ।  ਦੂਜੇ ਪਾਸੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਸ਼ਾਸਿਤ ਸੂਬਿਆਂ ਦੀਆਂ ਸਰਕਾਰਾਂ ਨੂੰ ਕੇਂਦਰ ਸਰਕਾਰ ਦੇ 'ਖੇਤੀਬਾੜੀ ਵਿਰੋਧੀ' ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕਾਨੂੰਨ ਪਾਸ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੀ ਸਲਾਹ ਦਿਤੀ ਹੈ।

Farmers ProtestFarmers Protest

ਜਾਰੀ ਬਿਆਨ ਮੁਤਾਬਕ ਸੋਨੀਆ ਗਾਂਧੀ ਨੇ ਕਾਂਗਰਸ ਸ਼ਾਸਿਤ ਸੂਬਿਆਂ ਨੂੰ ਸੰਵਿਧਾਨ ਦੀ ਧਾਰਾ 254 (ਏ) ਦੇ ਤਹਿਤ ਕਾਨੂੰਨ ਪਾਸ ਹੋਣ ਦੀ ਘੋਖ ਕਰਨ ਲਈ ਕਿਹਾ ਹੈ। ਪਾਰਟੀ ਬੁਲਾਰੇ ਮੁਤਾਬਕ ਇਹ ਧਾਰਾ ਰਾਜ ਵਿਧਾਨ ਸਭਾਵਾਂ ਨੂੰ ਇਨ੍ਹਾਂ 'ਖੇਤੀਬਾੜੀ ਵਿਰੋਧੀ ਅਤੇ ਰਾਜ ਕਾਨੂੰਨਾਂ 'ਚ ਦਖ਼ਲ ਦੇਣ ਵਾਲੇ' ਕੇਂਦਰੀ ਕਨੂੰਨ ਨੂੰ ਖ਼ਤਮ ਕਰਨ ਲਈ ਕਾਨੂੰਨ ਪਾਸ ਕਰਨ ਦਾ ਅਧਿਕਾਰ ਦਿੰਦਾ ਹੈ।

kisan protestkisan protest

ਇਸ ਵੇਲੇ ਪੰਜਾਬ, ਰਾਜਸਥਾਨ, ਛੱਤੀਸਗੜ੍ਹ ਅਤੇ ਪੁਡੂਚੇਰੀ 'ਚ ਕਾਂਗਰਸ ਦੀਆਂ ਸਰਕਾਰਾਂ ਹਨ। ਮਹਾਰਾਸ਼ਟਰ ਅਤੇ ਝਾਰਖੰਡ 'ਚ ਕਾਂਗਰਸ ਗੱਠਜੋੜ ਸਰਕਾਰ ਦਾ ਹਿੱਸਾ ਹੈ। ਵੇਣੂਗੋਪਾਲ ਨੇ ਦਾਅਵਾ ਕੀਤਾ, “ਰਾਜ ਦਾ ਇਹ ਕਦਮ ਖੇਤੀਬਾੜੀ ਦੇ ਤਿੰਨ ਕਾਨੂੰਨਾਂ ਦੇ ਅਸਵੀਕਾਰਤ ਅਤੇ ਕਿਸਾਨ ਵਿਰੋਧੀ ਪ੍ਰਬੰਧਾਂ ਨੂੰ ਨਜ਼ਰ ਅੰਦਾਜ਼ ਕਰਨ ਦੀ ਆਗਿਆ ਦੇਵੇਗਾ।'' ਇਨ੍ਹਾਂ ਪ੍ਰਬੰਧਾਂ ਵਿੱਚ ਘੱਟੋ ਘੱਟ ਸਮਰਥਨ ਮੁੱਲ ਨੂੰ ਖਤਮ ਕਰਨਾ ਅਤੇ ਖੇਤੀਬਾੜੀ ਉਤਪਾਦਨ ਮਾਰਕੀਟਿੰਗ ਕਮੇਟੀਆਂ (ਏਪੀਐਮਸੀ) ਨੂੰ ਭੰਗ ਕਰਨ ਦੀ ਵਿਵਸਥਾ ਸ਼ਾਮਲ ਹੈ।

Farmer ProtestFarmer Protest

ਕਾਬਲੇਗੌਰ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਕਿਸਾਨੀ ਸੰਘਰਸ਼ ਹੁਣ ਹੋਰ ਵਿਆਪਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਅੱਜ ਕਈ ਭਾਜਪਾ ਸ਼ਾਸਿਤ ਰਾਜਾਂ ਵਿਚ ਵੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸੇ ਤਰ੍ਹਾਂ ਪੰਜਾਬ 'ਚ ਕਈ ਭਾਜਪਾ ਆਗੂਆਂ ਵਲੋਂ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇਣ ਤੋਂ ਇਲਾਵਾ ਕੁੱਝ ਆਗੂਆਂ ਦੇ ਭਾਜਪਾ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਹੋ ਗਏ ਹਨ। ਕੇਂਦਰ ਸਰਕਾਰ ਨੇ ਭਾਵੇਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਣ ਲਈ ਅਪਣੇ ਮੰਤਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਪਰ ਕਿਸਾਨਾਂ ਦੇ ਸ਼ੰਕਿਆਂ ਸਾਹਮਣੇ ਕਾਨੂੰਨਾਂ ਦੇ ਦੱਸੇ ਜਾ ਰਹੇ ਫ਼ਾਇਦੇ ਨਿਗੁਣੇ ਸਾਬਤ ਹੋ ਰਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement