ਪਿਆਜ਼ ਦੀ ਕਮੀਤ ਨੇ ਛੂਹਿਆ ਅਸਮਾਨ, ਕੀਮਤਾਂ 60 ਤੋਂ ਪਾਰ 
Published : Sep 28, 2020, 3:42 pm IST
Updated : Sep 28, 2020, 3:42 pm IST
SHARE ARTICLE
Onion
Onion

ਨਿਰਯਾਤ 'ਤੇ ਪਾਬੰਦੀ ਦੇ ਬਾਵਜੂਦ ਘਰੇਲੂ ਬਜ਼ਾਰ 'ਚ ਇਸ ਦੀ ਕੀਮਤ 'ਚ ਕੋਈ ਕਮੀ ਨਹੀਂ ਆਈ

ਨਵੀਂ ਦਿੱਲੀ - ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ ਦੇ ਬਾਵਜੂਦ ਘਰੇਲੂ ਬਜ਼ਾਰ 'ਚ ਇਸ ਦੀ ਕੀਮਤ 'ਚ ਕੋਈ ਕਮੀ ਨਹੀਂ ਆਈ ਹੈ। ਪਿਆਜ਼ ਹੁਣ ਪ੍ਰਚੂਨ ਬਾਜ਼ਾਰ 'ਚ 50 ਰੁਪਏ ਪ੍ਰਤੀ ਕਿੱਲੋ ਵੱਲ ਵਧ ਰਿਹਾ ਹੈ। ਕਰਨਾਟਕ, ਮਹਾਰਾਸ਼ਟਰ ਤੇ ਤੇਲੰਗਾਨਾ 'ਚ ਭਾਰੀ ਬਾਰਸ਼ ਕਾਰਨ ਪਿਆਜ਼ ਦੀ ਫਸਲ ਨੂੰ ਨੁਕਸਾਨ ਪਹੁੰਚਿਆ। ਇਸ ਕਾਰਨ ਇਸ ਦੀ ਸਪਲਾਈ ਪ੍ਰਭਾਵਤ ਹੋਈ ਤੇ ਦੇਸ਼ ਦੀਆਂ ਵੱਡੀਆਂ ਮੰਡੀਆਂ ਵਿਚ ਇਹ ਘਟ ਗਈ।

ONIONONION

 ਸ਼ੁਰੂਆਤ ਵਿਚ ਮੀਂਹ ਦੀ ਘਾਟ ਤੇ ਫਿਰ ਭਾਰੀ ਬਾਰਸ਼ ਕਾਰਨ ਨਮੀ ਜ਼ਿਆਦਾ ਹੋ ਗਈ ਤੇ ਇਸ ਨੇ ਪਿਆਜ਼ ਦੀ ਫਸਲ ਨੂੰ ਵਿਗਾੜ ਦਿੱਤਾ। ਇਸ ਦੌਰਾਨ ਪਿਆਜ਼ ਦੀਆਂ ਘਰੇਲੂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕੇਂਦਰ ਨੇ ਨਿਰਯਾਤ 'ਤੇ ਪਾਬੰਦੀ ਲਗਾਈ ਸੀ, ਫਿਰ ਵੀ ਇਸ ਦੀਆਂ ਕੀਮਤਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ।
ਇਸ ਸਮੇਂ ਕਰਨਾਟਕ ਦੇ ਥੋਕ ਬਾਜ਼ਾਰ ਵਿਚ ਪਿਆਜ਼ ਦੀਆਂ ਕੀਮਤਾਂ 40 ਰੁਪਏ ਪ੍ਰਤੀ ਕਿੱਲੋ ਵਿਕ ਰਹੀਆਂ ਹਨ, ਜਦਕਿ ਕੁਝ ਦਿਨ ਪਹਿਲਾਂ ਇਸ ਦੀ ਕੀਮਤ 20 ਤੋਂ 22 ਰੁਪਏ ਕਿੱਲੋ ਸੀ। ਮਹਾਰਾਸ਼ਟਰ ਤੋਂ ਆਉਣ ਵਾਲੇ ਪਿਆਜ਼ ਦੀ ਕੀਮਤ ਜੋ ਪਹਿਲਾਂ 30 ਰੁਪਏ ਪ੍ਰਤੀ ਕਿੱਲੋ ਸੀ, ਹੁਣ 40 ਰੁਪਏ ਹੋ ਗਈ ਹੈ।

Onion price Onion price

ਪਿਆਜ਼ ਦੀ ਕੀਮਤ ਦਿੱਲੀ-ਐਨਸੀਆਰ ਦੇ ਪ੍ਰਚੂਨ ਬਾਜ਼ਾਰ 'ਚ 50 ਤੋਂ 70 ਰੁਪਏ ਪ੍ਰਤੀ ਕਿੱਲੋ ਦੇ ਦਰਮਿਆਨ ਵਿਕ ਰਹੀ ਹੈ। ਥੋਕ ਬਾਜ਼ਾਰ 'ਚ ਪਿਆਜ਼ ਦੀਆਂ ਕੀਮਤਾਂ 35-45 ਰੁਪਏ ਪ੍ਰਤੀ ਕਿੱਲੋ ਹਨ। ਦਿੱਲੀ ਦੀ ਆਜ਼ਾਦਪੁਰ ਮੰਡੀ ਵਿਚ ਪਿਆਜ਼ ਦਾ ਥੋਕ ਮੁੱਲ 50 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ, ਜੋ ਕਿ 2015 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਮਹਾਰਾਸ਼ਟਰ ਦੇ ਲਾਸਲਗਾਉਂ, ਏਸ਼ੀਆ ਵਿੱਚ ਪਿਆਜ਼ ਦੀ ਸਭ ਤੋਂ ਵੱਡੀ ਮਾਰਕੀਟ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਇਆ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement