
46 ਸਾਲਾ ਦੋਸ਼ੀ ਤੇਜ਼ਧਾਰ ਹਥਿਆਰ ਨਾਲ 8 ਸਾਲ ਦੀ ਬੱਚੀ 'ਤੇ ਹਮਲਾ ਕਰ ਕੇ ਉਥੋਂ ਭੱਜ ਗਿਆ
ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਇਕ 8 ਸਾਲ ਦੀ ਬੱਚੀ (8 year old girl) 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦਾ ਕਾਤਲ (Killed) ਉਸ ਦਾ ਰਿਸ਼ਤੇਦਾਰ (Relative) ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੁਪਹਿਰ ਕਰੀਬ 1.30 ਵਜੇ ਦਹਾਨੂ ਤਾਲੁਕਾ ਦੇ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੇ ਨੇੜੇ ਵਾਪਰੀ ਅਤੇ 46 ਸਾਲਾ ਦੋਸ਼ੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਥੋਂ ਭੱਜ ਗਿਆ।
ਹੋਰ ਵੀ ਪੜ੍ਹੋ: ਰੋਜ਼ੀ ਰੋਟੀ ਲਈ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ
murder case
ਉਨ੍ਹਾਂ ਕਿਹਾ ਕਿ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਕੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ ਜਾਂ ਨਹੀਂ ਅਤੇ ਕਤਲ ਪਿੱਛੇ ਕੀ ਕਾਰਨ ਸੀ। ਇਸ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਰਿਪੋਰਟ ਦੀ ਉਡੀਕ ਹੈ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇ ਕਥਿਤ ਤੌਰ 'ਤੇ ਲੜਕੀ 'ਤੇ ਦਾਤਰੀ ਨਾਲ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਉੱਥੋਂ ਲੰਘ ਰਹੇ ਇੱਕ ਵਿਅਕਤੀ ਨੇ ਲੜਕੀ 'ਤੇ ਹਮਲਾ ਹੁੰਦਾ ਵੇਖਿਆ ਤਾਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਦੋਸ਼ੀ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ ਅਤੇ ਫਿਰ ਫ਼ਰਾਰ (Accused escaped) ਹੋ ਗਿਆ।
ਹੋਰ ਵੀ ਪੜ੍ਹੋ: PM ਮੋਦੀ ਨੇ ਭੇਂਟ ਕੀਤੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ, 'ਉਹ ਹਰ ਇਕ ਭਾਰਤੀ ਦੇ ਦਿਲ ਵਿਚ ਵਸਦੇ ਹਨ'
Murder
ਹੋਰ ਵੀ ਪੜ੍ਹੋ: ਚੀਨ 'ਚ 23 ਹਜ਼ਾਰ ਭਾਰਤੀ ਵਿਦਿਆਰਥੀਆਂ ਦਾ ਭਵਿੱਖ ਸੰਕਟ 'ਚ
ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਲੜਕੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਵਿਰੁੱਧ IPC ਦੀ ਧਾਰਾ 302 (Murder) ਅਤੇ 307 (Attempt to Murder) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਨੂੰ ਫੜਨ ਦੇ ਯਤਨ ਜਾਰੀ ਹਨ।