ਆਕਸੀਜਨ ਸਪੋਰਟ ’ਤੇ ਹਨ ਅਨਿਲ ਵਿਜ
ਰੋਹਤਕ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਅਚਾਨਕ ਸਿਹਤ ਵਿਗੜ ਗਈ। ਜਿਸਦੇ ਚੱਲਦੇ ਉਹਨਾਂ ਨੂੰ ਮੰਗਲਵਾਰ ਨੂੰ ਏਮਜ਼ ਦਿੱਲੀ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਹਨਾਂ ਦੀ ਜਾਂਚ ਚੱਲ ਰਹੀ ਹੈ।
ਅਨਿਲ ਵਿਜ ਨੂੰ ਰਾਤ ਕਰੀਬ 9 ਵਜੇ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਹ ਆਕਸੀਜਨ ਸਪੋਰਟ ’ਤੇ ਹਨ। ਉਨ੍ਹਾਂ ਦਾ ਇਲਾਜ ਕਰ ਰਹੀ ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਵਿਜ ਦੀ ਹਾਲਤ ਇਸ ਸਮੇਂ ਸਥਿਰ ਹੈ।