ਮਹਿੰਗਾਈ ਦੀ ਮਾਰ! ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪੈਟਰੋਲ ਵੀ ਹੋਇਆ ਮਹਿੰਗਾ
Published : Sep 28, 2021, 10:50 am IST
Updated : Sep 28, 2021, 10:50 am IST
SHARE ARTICLE
Petrol-Diesel Price
Petrol-Diesel Price

ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਹੋਇਆ ਹੈ।

ਨਵੀਂ ਦਿੱਲੀ: ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਹੋਇਆ ਹੈ। ਮੰਗਲਵਾਰ ਯਾਨੀ 28 ਸਤੰਬਰ ਨੂੰ ਦੇਸ਼ ਵਿਚ ਫਿਰ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ, ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿਚ ਵੀ ਵਾਧਾ ਹੋਇਆ ਹੈ। ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਸਿੱਧਾ 25 ਪੈਸੇ ਦਾ ਵਾਧਾ ਕੀਤਾ ਗਿਆ ਹੈ। ਉੱਥੇ ਹੀ ਪੈਟਰੋਲ ਦੇਸ਼ ਭਰ ਦੇ ਸ਼ਹਿਰਾਂ ਵਿਚ 20 ਤੋਂ 22 ਪੈਸੇ ਤੱਕ ਮਹਿੰਗਾ ਹੋਇਆ ਹੈ।

Petrol-Diesel PricePetrol-Diesel Price

ਹੋਰ ਪੜ੍ਹੋ: ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਹੋਂਦ ਨੂੰ ਅਮਰ ਰੱਖੀਏ- ਚਰਨਜੀਤ ਸਿੰਘ ਚੰਨੀ

ਪੈਟਰੋਲ ਦੀਆਂ ਕੀਮਤਾਂ ਵਿਚ ਲਗਭਗ ਦੋ ਮਹੀਨਿਆਂ ਬਾਅਦ ਵਾਧਾ ਹੋਇਆ ਹੈ। ਦੇਸ਼ ਭਰ ਵਿਚ ਪਿਛਲੇ 5 ਦਿਨਾਂ ਵਿਚ ਡੀਜ਼ਲ ਦੀ ਕੀਮਤ ਵਿਚ 4 ਵਾਰ ਵਾਧੇ ਦੇ ਨਾਲ ਕੀਮਤ ਵਿਚ 95 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ 24, 26 ਅਤੇ 27 ਸਤੰਬਰ ਨੂੰ ਵੀ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਸਨ।

Petrol-Diesel prices does not rise for 7th day in a rowPetrol-Diesel

ਹੋਰ ਪੜ੍ਹੋ: PM ਮੋਦੀ ਪੇਸ਼ ਕਰਨਗੇ 35 ਫਸਲਾਂ ਦੀਆਂ ਕਿਸਮਾਂ, ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਨਾਲ ਕਰਨਗੇ ਗੱਲਬਾਤ

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ ਵਿਚ 20 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ਜਦਕਿ ਡੀਜ਼ਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਦਿੱਲੀ ਦੇ ਬਾਜ਼ਾਰ ਵਿਚ ਪੈਟਰੋਲ 101.39 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ, ਜਦਕਿ ਡੀਜ਼ਲ 89.57 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Petrol-Diesel PricePetrol-Diesel Price

ਹੋਰ ਪੜ੍ਹੋ: ਸੁਮੇਧ ਸੈਣੀ ਦੇ ਵਕੀਲ ਨੂੰ AG ਬਣਾਉਣ ’ਤੇ ਬਹਿਬਲ ਕਲਾਂ ਗੋਲੀਕਾਂਡ ਪੀੜਤ ਪਰਿਵਾਰ ਨੇ ਪ੍ਰਗਟਾਇਆ ਇਤਰਾਜ਼

ਅੱਜ ਦੇ ਰੇਟ

  • ਦਿੱਲੀ: ਪੈਟਰੋਲ - 101.39 ਰੁਪਏ ਪ੍ਰਤੀ ਲੀਟਰ, ਡੀਜ਼ਲ - 89.57 ਰੁਪਏ ਪ੍ਰਤੀ ਲੀਟਰ
  • ਮੁੰਬਈ: ਪੈਟਰੋਲ - 107.47 ਰੁਪਏ ਪ੍ਰਤੀ ਲੀਟਰ, ਡੀਜ਼ਲ - 97.21 ਰੁਪਏ ਪ੍ਰਤੀ ਲੀਟਰ
  • ਚੰਡੀਗੜ੍ਹ: ਪੈਟਰੋਲ - 97.61 ਰੁਪਏ ਪ੍ਰਤੀ ਲੀਟਰ, ਡੀਜ਼ਲ - 89.31 ਰੁਪਏ ਪ੍ਰਤੀ ਲੀਟਰ

Petrol-diesel rates cut again on SaturdayPetrol-diesel

ਹੋਰ ਪੜ੍ਹੋ: ਘੁਡਾਣੀ ਕਲਾਂ ਵਿਖੇ ਸੰਗਤਾਂ ਨੇ ਛੇਵੀਂ ਪਾਤਸ਼ਾਹੀ ਦਾ 52 ਕਲੀਆਂਵਾਲਾ ਚੋਲਾ ਸਾਹਿਬ ਦੇਣ ਤੋਂ ਕੀਤੀ ਨਾਂਹ

ਦੱਸ ਦਈਏ ਕਿ ਵਿਦੇਸ਼ੀ ਮੁਦਰਾ ਦਰ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਦੇ ਮੱਦੇਨਜ਼ਰ ਦੇਸ਼ ਵਿਚ ਰੋਜ਼ਾਨਾ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਣ ਸਕਦੇ ਹੋ। ਇਸ ਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ’ਤੇ ਐਸਐਮਐਸ ਭੇਜ ਸਕਦੇ ਹੋ। ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ ’ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਦੀ ਜਾਂਚ ਕਰ ਸਕਦੇ ਹੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement