
ਮੁੱਖ ਮੰਤਰੀ ਨੇ ਕਿਹਾ ਕਿ ਉੱਤਰਾਖੰਡ ਸਰਕਾਰ ਅੰਕਿਤਾ ਦੇ ਪਰਿਵਾਰ ਦੇ ਨਾਲ ਹੈ ਅਤੇ ਉਹਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ।
ਦੇਹਰਾਦੂਨ: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮਰਹੂਮ ਅੰਕਿਤਾ ਭੰਡਾਰੀ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਹਨਾਂ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉੱਤਰਾਖੰਡ ਸਰਕਾਰ ਅੰਕਿਤਾ ਦੇ ਪਰਿਵਾਰ ਦੇ ਨਾਲ ਹੈ ਅਤੇ ਉਹਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ। ਮਾਮਲੇ ਦੀ ਐਸਆਈਟੀ ਜਾਂਚ ਕਰ ਰਹੀ ਹੈ।
ਉਹਨਾਂ ਕਿਹਾ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਜਲਦੀ ਤੋਂ ਜਲਦੀ ਮੁਕੰਮਲ ਕੀਤੀ ਜਾਵੇਗੀ। ਮਾਮਲੇ ਨਾਲ ਸਬੰਧਤ ਸਾਰੇ ਤੱਥ ਇਕੱਠੇ ਕਰਕੇ ਠੋਸ ਢੰਗ ਨਾਲ ਰਿਪੋਰਟ ਤਿਆਰ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਦੋਸ਼ੀਆਂ ਨੂੰ ਅਜਿਹੀ ਸਜ਼ਾ ਮਿਲੇਗੀ ਜੋ ਭਵਿੱਖ ਲਈ ਵੀ ਮਿਸਾਲ ਬਣੇਗੀ। ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਦਿਵਾਉਣ ਲਈ ਮਾਣਯੋਗ ਅਦਾਲਤ ਨੂੰ ਫਾਸਟ ਟਰੈਕ ਅਦਾਲਤ ਵਿਚ ਸੁਣਵਾਈ ਲਈ ਬੇਨਤੀ ਕੀਤੀ ਗਈ ਹੈ।