
ਬੱਚੀ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਉਣ ਲਈ ਪੁਲਿਸ ਅਦਾਲਤ ’ਚ ਪੇਸ਼ ਕਰੇਗੀ ਚਾਰਜਸ਼ੀਟ
ਉੱਤਰ ਪ੍ਰਦੇਸ਼: ਮੁਜ਼ੱਫ਼ਰਨਗਰ ਦੇ ਨਾਲ ਲੱਗਦੇ ਸ਼ਾਮਲੀ ਜ਼ਿਲ੍ਹੇ 'ਚ 60 ਸਾਲਾ ਵਿਅਕਤੀ ਨੂੰ ਟਾਫ਼ੀ ਦੇਣ ਦੇ ਬਹਾਨੇ 6 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਅਧਿਕਾਰੀ ਓਪੀ ਸਿੰਘ ਨੇ ਦਰਜ ਰਿਪੋਰਟ ਦੇ ਹਵਾਲੇ ਤੋਂ ਦੱਸਿਆ ਕਿ ਗੜੀ ਪੁਖ਼ਤਾ ਥਾਣੇ ਅਧੀਨ ਪੈਂਦੇ ਇਸ ਪਿੰਡ ਵਿਚ ਸੋਮਵਾਰ ਨੂੰ 60 ਸਾਲ ਦੇ ਸੋਮਪਾਲ ਨੇ ਆਪਣੇ ਹੀ ਗੁਆਂਢ ਵਿਚ ਰਹਿਣ ਵਾਲੀ ਰਹਿਣ ਵਾਲੀ 6 ਸਾਲਾ ਬੱਚੀ ਨੂੰ ਆਪਣੇ ਘਰ ਬੁਲਾਇਆ ਅਤੇ ਉਥੇ ਉਸ ਨਾਲ ਬਲਾਤਕਾਰ ਕੀਤਾ।
ਉਸ ਨੇ ਦੱਸਿਆ ਕਿ ਇਸ ਮਾਮਲੇ 'ਚ ਸੋਮਪਾਲ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਅਧਿਕਾਰੀ ਨੇ ਕਿਹਾ ਮੁਲਜ਼ਮ ਖ਼ਿਲਾਫ਼ ਜਲਦੀ ਤੋਂ ਜਲਦੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਜੋ ਲੜਕੀ ਨੂੰ ਜਲਦੀ ਇਨਸਾਫ਼ ਮਿਲ ਸਕੇ।