
ਪੁਲਿਸ ਨੇ ਇਹ ਜਾਣਕਾਰੀ ਦਿਤੀ
J&K News : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸਨਿਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ ਅਤੇ ਇਕ ਅਧਿਕਾਰੀ ਸਮੇਤ ਪੰਜ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ।
ਪੁਲਿਸ ਨੇ ਦਸਿਆ ਕਿ ਜਦੋਂ ਸੁਰੱਖਿਆ ਬਲਾਂ ਨੇ ਦੇਵਸਰ ਇਲਾਕੇ ਦੇ ਅਦੀਗਾਮ ਪਿੰਡ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਉਨ੍ਹਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ।
ਅਧਿਕਾਰੀਆਂ ਨੇ ਦਸਿਆ ਕਿ ਵਧੀਕ ਪੁਲਿਸ ਸੁਪਰਡੈਂਟ (ਟ੍ਰੈਫਿਕ) ਮੁਮਤਾਜ਼ ਅਲੀ ਮੁਕਾਬਲੇ ਵਾਲੀ ਥਾਂ ਨੇੜੇ ਗੋਲੀ ਲੱਗਣ ਕਾਰਨ ਮਾਮੂਲੀ ਜ਼ਖ਼ਮੀ ਹੋ ਗਏ। ਉਨ੍ਹਾਂ ਦਸਿਆ ਕਿ ਅਤਿਵਾਦੀਆਂ ਵਿਰੁਧ ਚੱਲ ਰਹੀ ਮੁਹਿੰਮ ’ਚ ਚਾਰ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਪੁਲਿਸ ਨੇ ਦਸਿਆ ਕਿ ਦੋ ਅਤਿਵਾਦੀ ਮਾਰੇ ਗਏ ਹਨ ਅਤੇ ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ ਹੈ।
ਇਸ ਵਿਚ ਕਿਹਾ ਗਿਆ ਹੈ ਕਿ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਅਤੇ ਸਮੂਹ ਨਾਲ ਜੁੜੇ ਹੋਣ ਦਾ ਪਤਾ ਲਗਾਇਆ ਜਾ ਰਿਹਾ ਹੈ।