
Tamil Nadu Stampede : 'ਮੈਂ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ"
Actor Vijay expresses grief over Tamil Nadu stampede: ਤਾਮਿਲਨਾਡੂ ਦੇ ਕਰੂਰ ਵਿੱਚ ਅਦਾਕਾਰ ਵਿਜੇ ਦੀ ਰੈਲੀ ਵਿੱਚ ਭਗਦੜ ਮਚਣ ਕਾਰਨ 39 ਲੋਕਾਂ ਦੀ ਮੌਤ ਹੋ ਗਈ ਹੈ। ਕਈ ਹੋਰ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਘਟਨਾ 'ਤੇ ਅਦਾਕਾਰ ਵਿਜੇ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਤਾਮਿਲਨਾਡੂ ਵੇਤਰੀ ਕਜ਼ਾਗਮ (ਟੀਵੀਕੇ) ਦੇ ਨੇਤਾ ਅਤੇ ਅਦਾਕਾਰ ਵਿਜੇ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਲਿਖਿਆ, "ਮੈਂ ਬਹੁਤ ਦੁਖੀ ਹਾਂ। ਮੇਰਾ ਦਿਲ ਟੁੱਟ ਗਿਆ ਹੈ। ਮੈਂ ਅਸਹਿ ਦਰਦ ਅਤੇ ਦੁੱਖ ਵਿੱਚ ਹਾਂ ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।"
ਵਿਜੇ ਨੇ ਅੱਗੇ ਲਿਖਿਆ, "ਮੈਂ ਕਰੂਰ ਵਿੱਚ ਜਾਨਾਂ ਗੁਆਉਣ ਵਾਲੇ ਸਾਡੇ ਪਿਆਰੇ ਭਰਾਵਾਂ ਅਤੇ ਭੈਣਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਅਤੇ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਹਸਪਤਾਲ ਵਿਚ ਇਲਾਜ ਅਧੀਨ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।" ਮ੍ਰਿਤਕਾਂ ਵਿੱਚ ਅੱਠ ਬੱਚੇ ਅਤੇ 16 ਔਰਤਾਂ ਸ਼ਾਮਲ ਸਨ। ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦੋਂ ਕਿ ਐਮਰਜੈਂਸੀ ਟੀਮਾਂ ਅਤੇ ਸੀਨੀਅਰ ਰਾਜ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚ ਗਏ ਹਨ।
(For more news apart from “Actor Vijay expresses grief over Tamil Nadu stampede, ” stay tuned to Rozana Spokesman.)