
ਦਿੱਲੀ ਦੇ ਆਨੰਦ ਵਿਹਾਰ 'ਚ 313 ਏਕਿਊਆਈ, ਆਰਕੇ ਪੁਰਮ 'ਚ 305, ਮੁੰਡਕਾ 'ਚ 325 ਅਤੇ ਪਟਪੜਗੰਜ 'ਚ 305 ਏਕਿਊਆਈ ਦਰਜ ਕੀਤਾ ਗਿਆ।
ਨਵੀਂ ਦਿੱਲੀ: ਦਿੱਲੀ 'ਚ ਹਵਾ ਪ੍ਰਦੂਸ਼ਣ ਅਜੇ ਵੀ ਬਰਕਰਾਰ ਹੈ। ਅੱਜ ਦੀ ਗੱਲ ਕਰੀਏ ਜੇਕਰ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਏਕਿਊਆਈ ਖਰਾਬ ਸ਼੍ਰੇਣੀ 'ਚ ਦਰਜ ਕੀਤਾ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਹਵਾ ਗੁਣਵੱਤਾ ਬੇਹੱਦ ਖਰਾਬ ਚਲ ਰਹੀ ਹੈ। ਦਿੱਲੀ 'ਚ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਸਮੇਤ ਗਵਾਂਢੀ ਰਾਜਾਂ 'ਚ ਪਰਾਲੀ ਨੂੰ ਲਾਈ ਜਾਣ ਵਾਲੀ ਅੱਗ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ।
ਬੇਹੱਦ ਖਰਾਬ ਸ਼੍ਰੇਣੀ
ਦਿੱਲੀ ਦੇ ਆਨੰਦ ਵਿਹਾਰ 'ਚ 313 ਏਕਿਊਆਈ, ਆਰਕੇ ਪੁਰਮ 'ਚ 305, ਮੁੰਡਕਾ 'ਚ 325 ਅਤੇ ਪਟਪੜਗੰਜ 'ਚ 305 ਏਕਿਊਆਈ ਦਰਜ ਕੀਤਾ ਗਿਆ। ਜੋ ਬੇਹੱਦ ਖਰਾਬ ਸ਼੍ਰੇਣੀ ਦੇ ਅੰਤਰਗਤ ਆਉਂਦਾ ਹੈ।
ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਹਵਾ ਪ੍ਰਦੂਸ਼ਣ ਦੀ ਸਥਿਤੀ ਕਾਫ਼ੀ ਗੰਭੀਰ ਬਣੀ ਹੋਈ ਹੈ ਅਤੇ ਦਿਨੋ-ਦਿਨ ਇਹ ਹੋਰ ਖ਼ਰਾਬ ਹੋ ਰਹੀ ਹੈ। ਵਿਸ਼ਵ ਪੱਧਰ 'ਤੇ ਕਰਵਾਏ ਗਏ ਕੁਝ ਅਧਿਐਨਾਂ ਵਿਚ ਹਵਾ ਪ੍ਰਦੂਸ਼ਣ ਦੇ ਉੱਚ ਪੱਧਰ ਅਤੇ ਕੋਰੋਨਾ ਦੇ ਮਾਮਲਿਆਂ ਵਿਚ ਮੌਤਾਂ 'ਚ ਵਾਧੇ ਵਿਚਾਲੇ ਸੰਭਾਵਤ ਸਬੰਧਾਂ ਵੱਲ ਇਸ਼ਾਰਾ ਕੀਤਾ ਗਿਆ ਹੈ।
AQI ਪੱਧਰ
ਹਵਾ ਦੀ ਗੁਣਵੱਤਾ ਦਾ ਇੰਡੈਕਸ 0-50 ਦੇ ਚੰਗੇ ਪੱਧਰ ਨੂੰ ਦਰਸਾਉਂਦਾ ਹੈ। 51-100 ਸੰਤੋਸ਼ਜਨਕ, 101 ਤੋਂ 200 ਮੱਧਮ, 201–300 ਖ਼ਰਾਬ, 301 ਤੋਂ 400 ਬਹੁਤ ਖ਼ਰਾਬ, 401 ਤੋਂ 500 ਗੰਭੀਰ ਤੇ 500 ਸਭ ਤੋਂ ਵੱਧ ਗੰਭੀਰ ਅਤੇ ਐਮਰਜੈਂਸੀ 'ਚ ਆਉਂਦਾ ਹੈ।